14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

97 ਸਾਲ ਦੇ ਆਜ਼ਾਦੀ ਘੁਲਾਟੀਏ ਚਿਮਨ ਲਾਲ ਮਿੱਤਲ ਦਾ ਦਿਹਾਂਤ, ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ <br/>

Ad Position 21
No active advertisement
ਅਜੀਤ ਡੈਸਕ 17-04-2026
ਗੋਨਿਆਣਾ, 16 ਅਪ੍ਰੈਲ (ਲਛਮਣ ਦਾਸ ਗਰਗ): ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਦੇ ਹੋਏ ਆਪਣੀ ਜ਼ਿੰਦਗੀ ਦੇ ਕੀਮਤੀ ਸਾਲ ਸਮਰਪਿਤ ਕਰਨ ਵਾਲੇ ਆਜ਼ਾਦੀ ਘੁਲਾਟੀਏ ਮਾਸਟਰ ਚਿਮਨ ਲਾਲ ਮਿੱਤਲ ਦਾ 97 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ | ਆਜ਼ਾਦੀ ਘੁਲਾਟੀਏ ਮਾਸਟਰ ਚਿਮਨ ਲਾਲ ਮਿੱਤਲ ਨੂੰ ਅੱਜ ਗੋਨਿਆਣਾ ਦੇ ਸ਼ਮਸ਼ਾਨ ਘਾਟ ਵਿਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ | ਇਸ ਮੌਕੇ ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ, ਉਪ ਮੰਡਲ ਮੈਜਿਸਟਰੇਟ ਬਠਿੰਡਾ ਬਲਕਰਨ ਸਿੰਘ ਮਾਹਲ ਹਾਜ਼ਰ ਸਨ | ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ ਨੇ ਅੱਜ ਆਜ਼ਾਦੀ ਘੁਲਾਟੀਏ ਮਾਸਟਰ ਚਿਮਨ ਲਾਲ ਮਿੱਤਲ ਨੂੰ ਅੰਤਿਮ ਵਿਦਾਈ ਦੇਣ ਉਪਰੰਤ ਕਿਹਾ ਕਿ ਅਸੀਂ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਪਾਏ ਆਪਣੇ ਵਡਮੁੱਲੇ ਯੋਗਦਾਨ ਸਦਕਾ ਹੀ ਆਜ਼ਾਦ ਦੇਸ਼ ਵਿਚ ਆਪਣਾ ਜੀਵਨ ਬਤੀਤ ਕਰ ਰਹੇ ਹਾਂ | ਇਸ ਮੌਕੇ ਆਜ਼ਾਦੀ ਘੁਲਾਟੀਏ ਮਾਸਟਰ ਚਿਮਨ ਲਾਲ ਮਿੱਤਲ ਦੇ ਰਿਸ਼ਤੇਦਾਰ, ਸਾਕ ਸਬੰਧੀ, ਰਜਨੀਸ਼ ਰਾਜੂ ਸੀਨੀਅਰ ਆਗੂ ਆਮ ਆਦਮੀ ਪਾਰਟੀ, ਪਿ੍ਤਪਾਲ ਸਿੰਘ ਡੀ.ਐੱਸ.ਪੀ ਭੁੱਚੋ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਆਮ ਲੋਕ ਅਤੇ ਮੰਡੀ ਨਿਵਾਸੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਸੰਸਥਾ ਨੇ ਗੰਭੀਰ ਹਾਲਤ 'ਚ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ <br/> ਅਗਲੀ ਖ਼ਬਰ ਕਣਕ ਦੀ ਖ਼ਰੀਦ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਕਿਯੂ ਏਕਤਾ ਉਗਰਾਹਾਂ ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ
Ad Position 24