27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਵੱਖ-ਵੱਖ ਜਥੇਬੰਦੀਆਂ ਵਲੋਂ ਕੌਮਾਂਤਰੀ ਮਜ਼ਦੂਰ ਦਿਵਸ ਮਨਾਉਣ ਦੀ ਕੀਤੀ ਤਿਆਰੀ <br/>

Ad Position 21
No active advertisement
ਅਜੀਤ ਡੈਸਕ 20-04-2026
ਰਾਮਪੁਰਾ ਫੂਲ, 19 ਅਪ੍ਰੈਲ (ਹੇਮੰਤ ਕੁਮਾਰ ਸ਼ਰਮਾ)-ਕੌਮਾਂਤਰੀ ਮਈ ਦਿਵਸ ਮਨਾਉਣ ਦੀ ਤਿਆਰੀ ਸਬੰਧੀ ਮੀਟਿੰਗ ਪਿੰਡ ਰਾਮਪੁਰਾ ਵਿਖੇ ਇੰਨਕਲਾਬੀ ਕੇਂਦਰ ਪੰਜਾਬ ਦੇ ਆਗੂ ਮੁਖ਼ਤਿਆਰ ਸਿੰਘ ਪੂਹਲਾ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਦੇ ਸ਼ੁਰੂ ਵਿਚ ਦੱਬੇ ਕੁਚਲੇ ਦੇ ਹਾਮੀ ਇਨਕਲਾਬੀ ਜਮਹੂਰੀ ਲਹਿਰ ਦੇ ਆਗੂ ਐਨ.ਕੇ. ਜੀਤ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ¢ ਮੀਟਿੰਗ ਵਿਚ ਮਜ਼ਦੂਰਾਂ ਕਿਸਾਨਾਂ ਮੁਲਾਜ਼ਮਾਂ ਮਿਹਨਤਕਸ਼ ਲੋਕਾਂ ਨੂੰ ਇੱਕ ਮਈ ਨੂੰ ਸਵੇਰੇ 10 ਵਜੇ ਪਿੰਡ ਰਾਮਪੁਰਾ ਦੀ ਜੱਸਾ ਮੱਸਾ ਧਰਮਸ਼ਾਲਾ ਸਾਹਮਣੇ ਵੱਡਾ ਗੁਰਦੁਆਰਾ ਰਾਮਪੁਰਾ ਵਿਖੇ ਕਾਫ਼ਲੇ ਬੰਨ੍ਹ ਕੇ ਪਹੁੰਚਣ ਦਾ ਸੱਦਾ ਦਿੱਤਾ ਗਿਆ¢ ਕੇਂਦਰ ਦੇ ਸੂਬਾ ਆਗੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਜ਼ਦੂਰਾਂ ਨੇ 8 ਘੰਟੇ ਕੰਮ ਕਰਨ ਅਤੇ ਹੋਰ ਮੰਗਾਂ ਦੀ ਮੰਗਾਂ ਸਬੰਧੀ ਮਈ 1886 ਵਿੱਚ ਕੁਰਬਾਨੀਆਂ ਦਿੱਤੀਆਂ ਸਨ ਅਤੇ ਸਰਮਾਏਦਾਰੀ ਤੋਂ ਆਪਣੀਆਂ ਹੱਕੀ ਮੰਗਾਂ ਮਨਵਾਈਆਂ ਸਨ¢ ਪਰ ਅੱਜ ਮੌਕੇ ਦੀਆਂ ਹਕੂਮਤਾਂ ਅਤੇ ਕੇਂਦਰ ਸਰਕਾਰ ਵਲੋਂ ਸਰਮਾਏਦਾਰੀ ਢਾਂਚੇ ਦੇ ਦਬਾਅ ਹੇਠ ਕਿਰਤ ਕਾਨੂੰਨਾਂ ਵਿਚ ਸੋਧਾਂ ਕਰਕੇ ਮਜ਼ਦੂਰ ਵਿਰੋਧੀ ਅਤੇ ਸਰਮਾਏਦਾਰ ਪੱਖੀ ਕਾਨੂੰਨ ਬਣਾਏ ਅਤੇ ਲਾਗੂ ਕੀਤੇ ਜਾ ਰਹੇ ਹਨ ਅਤੇ ਕੰਮ ਦਾ ਸਮਾਂ ਵੀ 12 ਘੰਟੇ ਕੀਤਾ ਗਿਆ ਹੈ¢ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਸੰਬੰਧੀ ਸੰਵਿਧਾਨਕ ਹੱਕ ਖੋਹੇ ਜਾ ਰਹੇ ਹਨ ਅਤੇ ਮਜ਼ਦੂਰਾਂ ਨੂੰ ਆਪਣੀ ਕਿਰਤ ਨੂੰ ਬਚਾਉਣ ਲਈ ਜਥੇਬੰਦ ਹੋਣ ਦਾ ਸੱਦਾ ਦਿੱਤਾ ਗਿਆ¢ ਇਸ ਮੌਕੇ ਇਨਕਲਾਬੀ ਕੇਂਦਰ ਦੇ ਆਗੂ ਜਗਜੀਤ ਸਿੰਘ ਲਹਿਰਾ, ਹਰਮੇਸ਼ ਕੁਮਾਰ ਰਾਮਪੁਰਾ, ਡਾਕਟਰ ਨਰੰਜਣ ਸਿੰਘ, ਭਾਕਿਯੂ ਏਕਤਾ ਡਕੌਂਦਾ ਧਨੇਰ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜਗਦੀਸ਼ ਸਿੰਘ, ਪਰਮਜੀਤ ਸਿੰਘ, ਚੰਦ ਸਿੰਘ ਡੈਮੋਕ੍ਰੇਟਿਕ ਟੀਚਰ ਫ਼ਰੰਟ ਦੇ ਬੇਅੰਤ ਸਿੰਘ, ਭੱਠਾ ਮਜ਼ਦੂਰ ਯੂਨੀਅਨ ਦੇ ਜੋਰਾ ਸਿੰਘ, ਭੋਲਾ ਸਿੰਘ, ਜਗਤਾਰ ਸਿੰਘ ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਦੇ ਜਸਪ੍ਰੀਤ ਸਿੰਘ ਅਤੇ ਮੰਦਰ ਜੱਸੀ, ਪਿ੍ਤਪਾਲ ਸਿੰਘ ਮੰਡੀ ਕਲਾਂ ਸ਼ਾਮਿਲ ਹੋਏ¢

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸੀ. ਸੈ. ਸਕੂਲ, ਸਿਵਲ ਸਟੇਸ਼ਨ ਬਠਿੰਡਾ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਭਾਂਡਿਆਂ ਦੀ ਦੁਕਾਨ 'ਚੋਂ ਨਕਦੀ ਤੇ ਭਾਂਡੇ ਚੋਰੀ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ
Ad Position 24