27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਗੁਰੂ ਨਾਨਕ ਦੇਵ ਪਬਲਿਕ ਸੀ. ਸੈ. ਸਕੂਲ, ਸਿਵਲ ਸਟੇਸ਼ਨ ਬਠਿੰਡਾ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 20-04-2026

ਬਠਿੰਡਾ, 19 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸਿਵਲ ਸਟੇਸ਼ਨ ਬਠਿੰਡਾ ਦਾ ਨਤੀਜਾ 100 ਫੀਸਦੀ ਰਿਹਾ ਹੈ¢ ਪਿ੍ੰਸੀਪਲ ਲਖਵੀਰ ਕੌਰ ਚੱਠਾ ਨੇ ਦੱਸਿਆ ਕਿ ਕਲਾਸ ਦੇ ਸਾਰੇ ਬੱਚਿਆਂ ਨੇ ਬਹੁਤ ਵਧੀਆ ਅੰਕ ਲੈ ਕੇ ਆਪਣੀ ਕਾਬਲੀਅਤ ਨੂੰ ਦਰਸਾਇਆ ਹੈ¢ ਜਿਸ ਵਿਚੋਂ ਭਾਵਨਾ ਨੇ 92 ਫੀਸਦੀ, ਅਬਦੁੱਲ ਸਮਾਦ ਨੇ 90 ਫੀਸਦੀ ਅਤੇ ?ਮੁਹੰਮਦ ਅਦਨਾਨ ਨੇ 89 ਫੀਸਦੀ ਅੰਕ ਪ੍ਰਾਪਤ ਕੀਤੇ¢ ਇਨ੍ਹਾਂ ਵਿਦਿਆਰਥੀਆਂ ਨੇ ਸਕੂਲ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ¢ ਇਸ ਮੌਕੇ ਸਮੁੱਚੀ ਸਕੂਲ ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਮੈਡਮ ਚੱਠਾ ਵਲੋਂ ਸਾਰੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਤਜ਼ਰਬੇਕਾਰ ਤੇ ਮਿਹਨਤੀ ਸਟਾਫ਼ ਦੀ ਬਦੌਲਤ ਰਿਹਾ ਹੈ¢ ਪਹਿਲੇ ਨੰਬਰ 'ਤੇ ਆਉਣ ਵਾਲੀ ਵਿਦਿਆਰਥਣ ਭਾਵਨਾ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ, ਪ੍ਰਬੰਧਕ ਕਮੇਟੀ ਪ੍ਰਧਾਨ ਕਰਨੈਲ ਸਿੰਘ ਚਹਿਲ ਅਤੇ ਸਕੂਲ ਪਿ੍ੰਸੀਪਲ ਲਖਵੀਰ ਕੌਰ ਚੱਠਾ ਨੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਵਿਰੁੱਧ ਬਣੇ ਨਵੇਂ ਕਾਨੂੰਨ ਦਾ ਅੰਮਿ੍ਤ ਲਾਲ ਅਗਰਵਾਲ ਵਲੋਂ ਸਵਾਗਤ <br/> ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਕੌਮਾਂਤਰੀ ਮਜ਼ਦੂਰ ਦਿਵਸ ਮਨਾਉਣ ਦੀ ਕੀਤੀ ਤਿਆਰੀ <br/>
Ad Position 24