27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬੇਅਦਬੀ ਵਿਰੁੱਧ ਬਣੇ ਨਵੇਂ ਕਾਨੂੰਨ ਦਾ ਅੰਮਿ੍ਤ ਲਾਲ ਅਗਰਵਾਲ ਵਲੋਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 20-04-2026
ਬਠਿੰਡਾ, 19 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਬਣੇ ਨਵੇਂ ਕਾਨੂੰਨ ਦਾ ਜਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਸਾਬਕਾ ਚੇਅਰਮੈਨ ਅੰਮਿ੍ਤ ਲਾਲ ਅਗਰਵਾਲ ਵਲੋਂ ਸਵਾਗਤ ਕੀਤਾ ਗਿਆ ਹੈ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤਾ ਗਿਆ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, ਰਾਜਪਾਲ ਪੰਜਾਬ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਕਾਨੂੰਨ ਬਣ ਗਿਆ ਹੈ¢ ਇਸ ਕਾਨੂੰਨ ਨੂੰ ਬਣਾਉਣਾ, ਪੰਜਾਬ ਸਰਕਾਰ ਦਾ ਵੱਡੀ ਤੇ ਇਤਿਹਾਸਕ ਪ੍ਰਾਪਤੀ ਹੈ | ਅਗਰਵਾਲ ਨੇ ਕਿਹਾ ਕਿ ਇਹ ਕਾਨੂੰਨ ਧਾਰਮਿਕ ਭਾਵਨਾਵਾਂ ਅਤੇ ਪਵਿੱਤਰ ਗ੍ਰੰਥਾਂ ਦੇ ਸਤਿਕਾਰ ਨੂੰ ਕਾਨੂੰਨੀ ਸੁਰੱਖਿਆ ਦੇਣ ਵੱਲ ਇਕ ਮਜ਼ਬੂਤ ਕਦਮ ਹੈ¢ ਉਨ੍ਹਾਂ ਕਿਹਾ ਕਿ ਬੇਅਦਬੀ ਵਰਗੀਆਂ ਘਟਨਾਵਾਂ ਜਿਥੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਿਆਂ, ਉਥੇ ਸਮਾਜਿਕ ਸਾਂਝ ਨੂੰ ਵੀ ਨੁਕਸਾਨ ਪਹੁੰਚਾਉਂਦੀਆਂ ਹਨ, ਇਸ ਲਈ ਇਨ੍ਹਾਂ 'ਤੇ ਸਖ਼ਤੀ ਲਾਜ਼ਮੀ ਸੀ¢ ਹੁਣ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਅਜਿਹੇ ਮਾਮਲਿਆਂ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਹੋ ਸਕੇਗੀ¢ ਅਗਰਵਾਲ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਚਾਹੀਦਾ ਹੈ ਕਿ ਉਹ ਧਾਰਮਿਕ ਮਰਿਆਦਾ ਦੀ ਪਾਲਣਾ ਕਰੇ ਅਤੇ ਕਾਨੂੰਨ ਦਾ ਸਤਿਕਾਰ ਕਰੇ, ਤਾਂ ਜੋ ਪੰਜਾਬ ਵਿਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਬਣੀ ਰਹੇ¢

Ad Position 22
No active advertisement
ਪਿਛਲੀ ਖ਼ਬਰ ਸਿੱਖ ਕੌਮ ਦੀ ਲੰਬੀ ਉਡੀਕ ਖ਼ਤਮ, ਸਖ਼ਤ ਕਾਨੂੰਨ ਲਾਗੂ-ਬਲਕਾਰ ਸਿੰਘ ਸਿੱਧੂ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸੀ. ਸੈ. ਸਕੂਲ, ਸਿਵਲ ਸਟੇਸ਼ਨ ਬਠਿੰਡਾ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24