ਭਾਈਰੂਪਾ, 19 ਅਪ੍ਰੈਲ (ਵਰਿੰਦਰ ਲੱਕੀ)-ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੋਧੀ ਬਿੱਲ ਹੁਣ ਰਾਜਪਾਲ ਪੰਜਾਬ ਵਲੋਂ ਦਸਤਖ਼ਤ ਹੋਣ ਉਪਰੰਤ ਕਾਨੂੰਨ ਦਾ ਰੂਪ ਧਾਰ ਚੁੱਕਾ ਹੈ¢ ਇਸ ਸਬੰਧੀ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਇਸ ਦਿਨ ਨੂੰ ਇਤਿਹਾਸਕ ਕਰਾਰ ਦਿੱਤਾ ਹੈ¢ ਵਿਧਾਇਕ ਸਿੱਧੂ ਨੇ ਦੱਸਿਆ ਕਿ ਇਹ ਸਤਿਕਾਰਯੋਗ ਬਿੱਲ 13 ਅਪ੍ਰੈਲ ਨੂੰ ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਮੈਂਬਰਾਂ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਏਕਮਤ ਨਾਲ ਪਾਸ ਕੀਤਾ ਗਿਆ¢ ਉਨ੍ਹਾਂ ਕਿਹਾ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਇਸ ਬਿੱਲ 'ਤੇ ਦਸਤਖ਼ਤ ਕਰਨ ਨਾਲ ਇਹ ਹੁਣ ਕਾਨੂੰਨ ਬਣ ਗਿਆ ਹੈ¢ ਉਨ੍ਹਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਬਿਨਾਂ ਕਿਸੇ ਦੇਰੀ ਤੋਂ ਬਿੱਲ ਨੂੰ ਮਨਜ਼ੂਰੀ ਦੇ ਕੇ ਸਿੱਖ ਭਾਵਨਾਵਾਂ ਦਾ ਸਤਿਕਾਰ ਕੀਤਾ ਹੈ¢ ਵਿਧਾਇਕ ਸਿੱਧੂ ਨੇ ਸਮੂਹ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਯਕੀਨੀ ਬਣਾਉਣ ਵੱਲ ਇਕ ਵੱਡਾ ਕਦਮ ਹੈ¢ ਉਨ੍ਹਾਂ ਹੋਰ ਦੱਸਿਆ ਕਿ ਇਸ ਕਾਨੂੰਨ ਵਿੱਚ ਬੇਅਦਬੀ ਕਰਨ ਵਾਲਿਆਂ ਲਈ ਕਾਫੀ ਸਖ਼ਤ ਸਜ਼ਾਵਾਂ ਦਾ ਪ੍ਰਾਵਧਾਨ ਕੀਤਾ ਗਿਆ ਹੈ, ਜਿਸ ਵਿੱਚ ਉਮਰ ਕੈਦ ਤੋਂ ਲੈ ਕੇ ਭਾਰੀ ਜੁਰਮਾਨੇ ਤੱਕ ਦੀ ਸਜ਼ਾ ਸ਼ਾਮਲ ਹੈ¢ ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਐਸੀ ਘਿਨÏਣੀ ਹਰਕਤ ਕਰਨ ਬਾਰੇ ਸੋਚਣ ਦੀ ਹਿੰਮਤ ਨਾ ਕਰੇ, ਨਹੀਂ ਤਾਂ ਉਸ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ¢ ਅਖੀਰ ਵਿਚ ਵਿਧਾਇਕ ਸਿੱਧੂ ਨੇ ਸਭ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਦੇ ਹੋਏ ਉਨ੍ਹਾਂ ਦੇ ਉਪਦੇਸ਼ਾਂ ਅਨੁਸਾਰ ਆਪਣਾ ਜੀਵਨ ਗੁਜ਼ਾਰਿਆ ਜਾਵੇ ਅਤੇ ਸਮਾਜ ਵਿੱਚ ਸ਼ਾਂਤੀ ਤੇ ਸਦਭਾਵਨਾ ਨੂੰ ਮਜ਼ਬੂਤ ਕੀਤਾ ਜਾਵੇ¢
ਸਿੱਖ ਕੌਮ ਦੀ ਲੰਬੀ ਉਡੀਕ ਖ਼ਤਮ, ਸਖ਼ਤ ਕਾਨੂੰਨ ਲਾਗੂ-ਬਲਕਾਰ ਸਿੰਘ ਸਿੱਧੂ <br/>
ਅਜੀਤ ਡੈਸਕ
20-04-2026