27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਬਣਿਆ, 'ਆਪ' ਸਰਕਾਰ ਦੀ ਵੱਡੀ ਕਾਮਯਾਬੀ-ਨੀਲ ਗਰਗ <br/>

Ad Position 21
No active advertisement
ਅਜੀਤ ਡੈਸਕ 20-04-2026
ਬਠਿੰਡਾ, 19 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਦੇ ਇਤਿਹਾਸ ਵਿਚ ਅੱਜ ਦਾ ਦਿਨ ਸੁਨਹਿਰੀ ਅੱਖਰਾਂ ਨਾਲ ਦਰਜ ਹੋ ਗਿਆ ਹੈ¢ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤਾ ਗਿਆ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ' ਹੁਣ ਕਾਨੂੰਨ ਬਣ ਗਿਆ ਕਿਉਂਕਿ ਇਸ ਬਿੱਲ ਉਪਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਸਤਖ਼ਤ ਕਰ ਦਿੱਤੇ ਹਨ¢ ਇਹ ਮੱੁਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵੱਡੀ ਕਾਮਯਾਬੀ ਹੈ, ਜਿਸ ਨੇ ਸਿੱਖ ਕੌਮ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਪੂਰਾ ਕਰਦਿਆਂ ਆਪਣੀ ਵਚਨਬੱਧਤਾ ਸਾਬਿਤ ਕੀਤੀ ਹੈ¢ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਨੀਲ ਗਰਗ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੇਅਦਬੀ ਦੇ ਮਾਮਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣਾ ਅੱਜ ਸੂਬੇ ਲਈ ਇਕ ਇਤਿਹਾਸਕ ਪਲ ਹੈ¢ ਇਸ ਕਾਨੂੰਨ ਦਾ ਬਣਨਾ, ਪੰਜਾਬ ਅਤੇ ਦੁਨੀਆਂ ਭਰ ਦੀ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ ਹੈ¢ 'ਇਹ ਸਿਰਫ਼ ਕਾਨੂੰਨ ਨਹੀਂ, ਸਗੋਂ ਸੰਗਤ ਦੀਆਂ ਅਰਦਾਸਾਂ ਅਤੇ ਲੰਬੇ ਸੰਘਰਸ਼ ਦਾ ਨਤੀਜਾ ਹੈ¢ ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਬੇਅਦਬੀ ਵਰਗੇ ਸੰਵੇਦਨਸ਼ਹੀ ਮਾਮਲਿਆਂ ਵਿਚ ਸ਼ਾਮਿਲ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਹੋਵੇਗੀ ਅਤੇ ਕਿਸੇ ਨੂੰ ਬਚਣ ਦਾ ਮੌਕਾ ਨਹੀਂ ਮਿਲੇਗਾ | ਸਰਕਾਰ ਵਲੋਂ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਹੁਣ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ¢

Ad Position 22
No active advertisement
ਪਿਛਲੀ ਖ਼ਬਰ ਏਕਜੋਤ ਆਈ ਹਸਪਤਾਲ ਦੀ 18ਵੀਂ ਵਰੇ੍ਹਗੰਢ ਮਨਾਈ <br/> ਅਗਲੀ ਖ਼ਬਰ ਵਿਕਾਸ ਦੇ ਕੰਮਾਂ 'ਚ ਫਾਡੀ ਸਾਬਿਤ ਹੋਈ ਐ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ-ਜੀਤਮਹਿੰਦਰ ਸਿੰਘ ਸਿੱਧੂ <br/>
Ad Position 24