27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬੇਅਦਬੀ ਮਾਮਲਿਆਂ ਸਬੰਧੀ ਬਿੱਲ ਬਣਿਆ ਕਾਨੂੰਨ, ਹੁਣ ਦੋਸ਼ੀਆਂ ਨੂੰ ਮਿਲੇਗੀ ਕਾਨੂੰਨੀ ਸਜ਼ਾ-ਸਪੀਕਰ ਕੁਲਤਾਰ ਸਿੰਘ ਸੰਧਵਾਂ <br/>

Ad Position 21
No active advertisement
ਅਜੀਤ ਡੈਸਕ 20-04-2026
ਬਠਿੰਡਾ, 19 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਸਜ਼ਾਵਾਂ ਦੇਣ ਲਈ ਲਿਆਂਦਾ ਗਿਆ ਬਿੱਲ ਹੁਣ ਕਾਨੂੰਨ ਬਣ ਗਿਆ ਹੈ ਅਤੇ ਇਸ ਨਾਲ ਦੋਸ਼ੀਆਂ ਨੂੰ ਕਾਨੂੰਨ ਮੁਤਾਬਿਕ ਸਖ਼ਤ ਸਜ਼ਾਵਾਂ ਮਿਲਣਗੀਆਂ¢ ਉਨ੍ਹਾਂ ਇਹ ਗੱਲ ਅੱਜ ਸਥਾਨਕ ਗੁਰਦੁਆਰਾ ਭਜਨਗੜ੍ਹ ਸਾਹਿਬ ਵਿਖੇ ਵਿਸਾਖੀ ਸਬੰਧੀ ਰਖਵਾਏ ਗਏ ਸ੍ਰੀ ਅਖੰਡ ਪਾਠ ਦੇ ਭੋਗ ਮੌਕੇ ਨਤਮਸਤਕ ਹੋਣ ਤੋਂ ਬਾਅਦ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਹੀ¢ ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਬਿੱਲ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਪਾਸ ਕਰਕੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਕੋਲ ਮਨਜ਼ੂਰੀ ਲਈ ਭੇਜਿਆ ਗਿਆ ਸੀ ਅਤੇ ਦਸਤਖ਼ਤ ਹੋਣ ਤੋਂ ਬਾਅਦ ਹੁਣ ਇਹ ਲਾਗੂ ਹੋ ਚੁੱਕਾ ਹੈ¢ ਉਨ੍ਹਾਂ ਨੇ ਕਿਹਾ ਕਿ 13 ਅਪ੍ਰੈਲ 1699 ਨੂੰ ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਸ ਇਤਿਹਾਸਕ ਦਿਨ ਜਾਤ-ਪਾਤ, ਊਚ-ਨੀਚ ਅਤੇ ਭੇਦ-ਭਾਵ ਨੂੰ ਖ਼ਤਮ ਕਰਕੇ ਪੰਜ ਪਿਆਰਿਆਂ ਨੂੰ ਅੰਮਿ੍ਤ ਛਕਾ ਕੇ ਖ਼ਾਲਸਾ ਪੰਥ ਦੀ ਸਾਜਣਾ ਕੀਤੀ ਗਈ ਸੀ ਅਤੇ ਖਾਲਸੇ ਨੂੰ 'ਸਵਾ ਲੱਖ ਨਾਲ ਇਕ ਲੜਾਵਾਂ' ਦਾ ਸੰਕਲਪ ਦੇ ਕੇ ਜ਼ੁਲਮ ਵਿਰੁੱਧ ਲੜਨ, ਸੱਚ ਅਤੇ ਧਰਮ ਦੀ ਰਾਖੀ ਕਰਨ ਅਤੇ ਲੋੜਵੰਦਾਂ ਦੀ ਸਹਾਇਤਾ ਕਰਨ ਲਈ ਕਿਹਾ ਸੀ | ਇਹ ਸੰਦੇਸ਼ ਅੱਜ ਵੀ ਸਾਡੇ ਲਈ ਪੇ੍ਰਰਨਾ ਦਾ ਸ੍ਰੋਤ ਹੈ¢ ਸਪੀਕਰ ਨੇ ਅਪੀਲ ਕਰਦਿਆਂ ਕਿਹਾ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ 'ਤੇ ਸਾਨੂੰ ਗੁਰੂ ਸਾਹਿਬ ਵਲੋਂ ਦਰਸਾਏ ਗਏ ਸਰਬੱਤ ਦੇ ਭਲੇ, ਭਾਈਚਾਰਕ ਸਾਂਝ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੇ ਨਾਲ-ਨਾਲ ਸੂਬੇ ਵਿਚ ਅਮਨ-ਸ਼ਾਂਤੀ, ਖੁਸ਼ਹਾਲੀ, ਅਤੇ ਨਿਆਂ ਪ੍ਰਧਾਨ ਸਮਾਜ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਰਹਿਣਾ ਚਾਹੀਦਾ ਹੈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਬਿਜਲੀ ਦੇਣ ਦੇ ਦਾਅਵਿਆਂ ਦੀ ਨਿਕਲੀ ਫੂਕ ਅਗਲੀ ਖ਼ਬਰ ਮਾਰਕੀਟ ਕਮੇਟੀ ਸੰਗਤ ਦੇ ਖ਼ਰੀਦ ਕੇਂਦਰਾਂ 'ਤੇ ਬਾਰਦਾਨਾ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ <br/>
Ad Position 24