ਰਾਮਪੁਰਾ ਫੂਲ, 19 ਅਪ੍ਰੈਲ (ਹੇਮੰਤ ਕੁਮਾਰ ਸ਼ਰਮਾ)-ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਦੇ ਫਤਿਹ ਕਾਲਜ ਆਫ਼ ਬੀਐਡ ਫ਼ਾਰ ਵੁਮੈਨ ਦੇ ਸੈਸ਼ਨ 2024-26 ਸਮੈਸਟਰ ਚੌਥਾ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ਹਨ¢ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਨ ਅਕਾਦਮਿਕ ਡਾ.ਜਗਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸੈਸ਼ਨ ਵਿਚ ਕੁੱਲ 83 ਵਿਦਿਆਰਥੀ ਸ਼ਾਮਿਲ ਸਨ, ਜਿਨ੍ਹਾਂ ਨੇ ਉੱਚ ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ¢ ਉਨ੍ਹਾਂ ਦੱਸਿਆ ਕਿ ਨਵਜੋਤ ਕÏਰ ਨੇ 95 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਕਿੰਦਰਜੀਤ ਕÏਰ ਨੇ 94.6 ਪ੍ਰਤੀਸ਼ਤ ਨਾਲ ਦੂਜਾ ਸਥਾਨ ਅਤੇ ਸੁਖਪ੍ਰੀਤ ਕÏਰ, ਸਤਵੀਰ ਕÏਰ ਅਤੇ ਮਨਜੋਤ ਕੌਰ ਨੇ 94 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ¢ ਇਸ ਤੋਂ ਇਲਾਵਾ ਬਾਕੀ ਬਹੁਤ ਸਾਰੇ ਵਿਦਿਆਰਥੀਆਂ ਨੇ ਵੀ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਇਸ ਮÏਕੇ ਕਾਲਜ ਦੇ ਚੇਅਰਮੈਨ ਐਸ.ਐਸ. ਚੱਠਾ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਇਹ ਨਤੀਜੇ ਸੰਸਥਾ ਦੀ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਅਧਿਆਪਕਾਂ ਦੀ ਲਗਨ ਦਾ ਸਪਸ਼ਟ ਪ੍ਰਮਾਣ ਹਨ¢ ਉਨ੍ਹਾਂ ਕਿਹਾ ਕਿ ਫਤਿਹ ਗਰੁੱਪ ਹਮੇਸ਼ਾ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਵਚਨਬੱਧ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਹੋਰ ਉਚਾਈਆਂ ਤੱਕ ਪਹੁੰਚਾਉਣ ਲਈ ਨਵੇਂ ਉਪਰਾਲੇ ਕੀਤੇ ਜਾਣਗੇ¢ ਉਨ੍ਹਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਕਾਮਯਾਬੀ ਉਨ੍ਹਾਂ ਦੇ ਉੱਜਲੇ ਭਵਿੱਖ ਦੀ ਮਜ਼ਬੂਤ ਨੀਂਹ ਹੈ¢ ਇਸ ਉਪਲਬਧੀ 'ਤੇ ਐਮ.ਡੀ. ਮਨਜੀਤ ਕÏਰ ਚੱਠਾ, ਡੀਨ ਅਕਾਦਮਿਕ ਡਾ.ਜਗਵਿੰਦਰ ਸਿੰਘ ਸਿੱਧੂ, ਪਿ੍ੰਸੀਪਲ ਬਘੇਲ ਸਿੰਘ, ਸਹਾਇਕ ਡਾਇਰੈਕਟਰ ਹਰਪ੍ਰੀਤ ਹੈਪੀ ਵਲੋਂ ਸਮੁੱਚੇ ਸਟਾਫ਼ ਦਾ ਧੰਨਵਾਦ ਕੀਤਾ ਗਿਆ¢ ਉਨ੍ਹਾਂ ਕਿਹਾ ਕਿ ਬੀ.ਐਡ. ਵਿਭਾਗ ਦੇ ਮੁਖੀ ਪ੍ਰੋਫੈਸਰ ਸੰਦੀਪ ਕÏਰ, ਪ੍ਰੋ. ਪੂਜਾ ਸ਼ਰਮਾ, ਪ੍ਰੋਫੈਸਰ ਜੋਨੀ ਰਾਣੀ, ਪ੍ਰੋਫੈਸਰ ਗੁਰਵਿੰਦਰ ਸਿੰਘ ਅਤੇ ਪ੍ਰੋਫੈਸਰ ਕ੍ਰਿਸ਼ਨ ਸਿੰਘ ਦੀ ਅਣਥੱਕ ਮਿਹਨਤ ਅਤੇ ਸਮਰਪਣ ਨਾਲ ਹੀ ਇਹ ਕਾਮਯਾਬੀ ਸੰਭਵ ਹੋਈ ਹੈ¢