27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ-ਵਿਧਾਇਕ ਸਿੱਧੂ <br/>

Ad Position 21
No active advertisement
ਅਜੀਤ ਡੈਸਕ 20-04-2026
ਮਹਿਰਾਜ, 19 ਅਪ੍ਰੈਲ (ਸੁਖਪਾਲ ਮਹਿਰਾਜ): ਨਗਰ ਪੰਚਾਇਤ ਮਹਿਰਾਜ ਵਿਖੇ ਇੱਕ ਸਮਾਗਮ ਦੌਰਾਨ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ 2700 ਸਮਾਰਟ ਰਾਸ਼ਨ ਕਾਰਡ ਵੰਡੇ | ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਯੋਜਨਾ ਰਾਹੀਂ ਗਰੀਬ ਅਤੇ ਹੱਕਦਾਰ ਪਰਿਵਾਰਾਂ ਨੂੰ ਸਸਤੇ ਦਰਾਂ 'ਤੇ ਅਨਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਸ ਪ੍ਰਣਾਲੀ ਨੂੰ ਡਿਜ਼ੀਟਲ ਬਣਾਕੇ ਪਾਰਦਰਸ਼ਤਾ ਵੀ ਯਕੀਨੀ ਬਣਾਈ ਗਈ ਹੈ | ਉਨ੍ਹਾਂ ਹੋਰ ਕਿਹਾ ਕਿ ਸਰਕਾਰ ਵਲੋਂ ਰਾਸ਼ਨ ਦੇ ਨਾਲ ਹੋਰ ਜ਼ਰੂਰੀ ਸਮਾਨ ਮੁਹੱਈਆ ਕਰਵਾਉਣ ਲਈ ਵੀ ਵੱਖ-ਵੱਖ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕੇ | ਇਸ ਮੌਕੇ ਲੋਕਾਂ ਨੇ ਸਰਕਾਰ ਦੀਆਂ ਯੋਜਨਾਵਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਪੀ.ਏ ਸੁੱਖੀ ਮੱਲੂਆਣਾ, ਡਾ. ਜਗਸੀਰ ਸਿੰਘ ਵੈਦ, ਯੋਧਾ ਮਹਿਰਾਜ, ਸਰਪੰਚ ਕੁਲਵੰਤ ਸਿੰਘ, ਹੈਪੀ ਮਹਿਲ, ਸਰਪੰਚ ਲੱਖਾ ਪਿੱਪਲੀ, ਬੂਰਾ ਸਿੰਘ ਨੰਬਰਦਾਰ, ਨਿੰਮਾ ਸਿੰਘ, ਗੁਰਦੀਪ ਸਿੰਘ ਫੂਲੇ ਵਾਲਾ, ਅਧਿਆਪਕ ਹਰਚਰਨ ਸਿੰਘ, ਕਲੱਬ ਪ੍ਰਧਾਨ ਗੁਰਚਰਨ ਸਿੰਘ, ਲੱਖਾ ਸਿੰਘ, ਨੀਟਾ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬਲਕਾਰ ਸਿੱਧੂ ਵਲੋਂ ਹਲਕਾ ਰਾਮਪੁਰਾ ਫੂਲ ਦੀਆਂ ਦਾਣਾ ਮੰਡੀਆਂ ਦਾ ਦੌਰਾ <br/> ਅਗਲੀ ਖ਼ਬਰ ਫਤਿਹ ਕਾਲਜ ਰਾਮਪੁਰਾ ਦੇ ਬੀ ਐੱਡ ਨਤੀਜੇ ਰਹੇ ਸ਼ਾਨਦਾਰ <br/>
Ad Position 24