ਭਗਤਾ ਭਾਈਕਾ, 19 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਪਿੰਡ ਬੁਰਜ ਰਾਜਗੜ੍ਹ ਵਿਖੇ 9 ਲੱਖ 65 ਹਜ਼ਾਰ ਰੁਪਏ ਦੀ ਲਾਗਤ ਨਾਲ ਸਰਕਾਰੀ ਹਾਈ ਸਕੂਲ ਰਾਜਗੜ੍ਹ ਵਿਚ ਆਧੁਨਿਕ ਕੰਪਿਊਟਰ ਲੈਬ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੂਕਾ ਵਿੱਚ ਕਰੀਬ 33 ਲੱਖ ਰੁਪਏ ਦੀ ਲਾਗਤ ਨਾਲ ਬਾਇਓਲੋਜੀ, ਕੈਮਿਸਟਰੀ ਅਤੇ ਫਿਜ਼ਿਕਸ ਦੀਆਂ ਆਧੁਨਿਕ ਲੈੱਬਾਂ ਦਾ ਉਦਘਾਟਨ ਕੀਤਾ ਗਿਆ¢ ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਵਿਕਾਸ ਦੀ ਲਹਿਰ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ ਅਤੇ ਜਲਦ ਹੀ ਸੂਬੇ ਵਿੱਚ ਕੋਈ ਵੀ ਟੋਆ ਨਹੀਂ ਰਹੇਗਾ¢ ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਇਸ ਸਮੇਂ ਕਰੀਬ 500 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਜਾਰੀ ਹਨ, ਜੋ ਜਲਦ ਪੂਰੇ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ¢ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਲੋਕ ਭਲਾਈ ਲਈ ਮੁਹੱਲਾ ਕਲੀਨਿਕ, ਨਹਿਰੀ ਪਾਣੀ ਦੀ ਸੁਵਿਧਾ, ਵਿਦਿਆਰਥੀਆਂ ਲਈ ਮੁਫ਼ਤ ਸਿੱਖਿਆਤਮਿਕ ਟੂਰ, ਬਜ਼ੁਰਗਾਂ ਲਈ ਮੁਫ਼ਤ ਧਾਰਮਿਕ ਯਾਤਰਾ ਅਤੇ ਕਿਸਾਨਾਂ ਨੂੰ ਦਿਨ ਦੇ ਸਮੇਂ ਬਿਜਲੀ ਵਰਗੀਆਂ ਅਹਿਮ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ¢ ਨਾਲ ਹੀ ਕਿਸਾਨੀ ਜ਼ਮੀਨਾਂ ਨੂੰ ਤਾਰਾਂ ਅਤੇ ਖੰਭਿਆਂ ਤੋਂ ਮੁਕਤ ਕਰਨ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ¢ ਉਨ੍ਹਾਂ ਕਿਹਾ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਸਾਇੰਸ ਅਤੇ ਕੰਪਿਊਟਰ ਲੈੱਬਾਂ ਦੀ ਸਥਾਪਨਾ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮਿਲ ਰਹੀਆਂ ਹਨ, ਜਿਸ ਨਾਲ ਸਰਕਾਰੀ ਸਕੂਲਾਂ ਦੀ ਤਸਵੀਰ ਵਿਚ ਵੱਡਾ ਬਦਲਾਅ ਆ ਰਿਹਾ ਹੈ¢ ਸਮਾਗਮ ਦÏਰਾਨ ਵਿਦਿਆਰਥੀਆਂ ਵਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਮਾਹÏਲ ਨੂੰ ਰÏਣਕਮਈ ਬਣਾਇਆ ਗਿਆ¢ ਇਸ ਮੌਕੇ ਤੇ ਹਲਕਾ ਸਿੱਖਿਆ ਕੋਆਰਡੀਨੇਟਰ ਹਰਪ੍ਰੀਤ ਹੈਪੀ, ਬਲਾਕ ਨੋਡਲ ਅਫ਼ਸਰ ਪਿ੍ੰਸੀਪਲ ਰਾਕੇਸ਼ ਕੁਮਾਰ, ਪਿ੍ੰਸੀਪਲ ਮਨਦੀਪ ਸਿੰਘ, ਪਿ੍ੰਸੀਪਲ ਅਚਿੰਤ ਰਾਜ ਸਮੇਤ ਸਮੂਹ ਸਟਾਫ਼, ਪਤਵੰਤੇ ਆਗੂ ਅਤੇ ਵਰਕਰ ਹਾਜ਼ਰ ਸਨ¢