ਬਠਿੰਡਾ, 19 ਅਪ੍ਰੈਲ (ਪ੍ਰੀਤਪਾਲ ਸਿੰਘ ਰੋਮਾਣਾ)-ਭਗਵਾਨ ਪਰਸ਼ੂਰਾਮ ਜੈਯੰਤੀ ਮੌਕੇ ਦੋਸਤ ਵੈੱਲਫੇਅਰ ਸੁਸਾਇਟੀ ਬਠਿੰਡਾ ਵੱਲੋਂ ਸ਼ਰਧਾਲੂਆਂ ਦੀ ਸੇਵਾ ਲਈ ਪ੍ਰਧਾਨ ਰਮੇਸ਼ ਕੁਮਾਰ ਗਰਗ ਦੀ ਰਹਿਨੁਮਾਈ ਹੇਠ ਮੰਦਰ ਸ੍ਰੀ ਬਾਲਾ ਜੀ ਨੈਸ਼ਨਲ ਕਾਲੋਨੀ ਬਠਿੰਡਾ ਵਿਖੇ ਮੁਫ਼ਤ ਮੁੱਢਲੀ ਸਹਾਇਤਾ ਅਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ¢ ਇਸ ਮੌਕੇ ਫਾਰਮਾਸਿਸਟ ਮਨਦੀਪ ਕੁਮਾਰ, ਅਸ਼ੋਕ ਬਾਲਿਆਂਵਾਲੀ ਤੇ ਰਾਜਿੰਦਰ ਸਿੰਗਲਾ ਦੀ ਦੇਖਰੇਖ ਹੇਠ ਲਗਭਗ 800 ਸ਼ਰਧਾਲੂਆਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਜਦਕਿ ਕਈਆਂ ਨੂੰ ਲੋੜ ਪੈਣ 'ਤੇ ਮੌਕੇ 'ਤੇ ਹੀ ਮੱਲ੍ਹਮ ਪੱਟੀ ਤੋਂ ਇਲਾਵਾ ਮੁੱਢਲੀ ਮੈਡੀਕਲ ਸਹਾਇਤਾ ਵੀ ਦਿੱਤੀ ਗਈ¢ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਗਰਗ ਨੇ ਦੱਸਿਆ ਕਿ ਸੁਸਾਇਟੀ ਵਲੋਂ ਹਰ ਸਾਲ ਪਰਸ਼ੂਰਾਮ ਜੈਅੰਤੀ ਮੌਕੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਜਾਂਦੀਆਂ ਹਨ¢ ਸੁਸਾਇਟੀ ਦੇ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਸੁਸਾਇਟੀ ਲਗਭਗ ਤਿੰਨ ਦਹਾਕਿਆਂ ਤੋਂ ਲੋਕ ਹਿੱਤ ਵਿੱਚ ਕੰਮ ਕਰ ਰਹੀ ਹੈ¢ ਪਿਛਲੇ ਦਿਨੀਂ ਪੰਜਾਬ 'ਚ ਆਏ ਹੜ੍ਹਾਂ ਮÏਕੇ ਸੁਸਾਇਟੀ ਦੇ ਕਾਰਜਕਰਤਾਵਾਂ ਵਲੋਂ ਫ਼ਾਜ਼ਿਲਕਾ ਵਿਖੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਦੇ ਘਰ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ¢ ਕੈਂਪ ਦੌਰਾਨ ਸੁਸਾਇਟੀ ਦੇ ਕਾਰਜਕਰਤਾ ਅਨਿਲ ਕੁਮਾਰ, ਰਮਣੀਕ ਵਾਲੀਆ, ਰਾਕੇਸ਼ ਗੋਇਲ, ਲਵਲੀਨ ਸਚਦੇਵਾ, ਅਨੂਪ ਗਰਗ, ਪ੍ਰੇਮ ਕੁਮਾਰ ਗਰਗ ਪ੍ਰਧਾਨ ਸਨਾਤਨ ਧਰਮ ਮਹਾਂਵੀਰ ਦਲ ਬਠਿੰਡਾ, ਅਸ਼ੋਕ ਕਾਂਸਲ ਅਤੇ ਸੋਮ ਨਾਥ ਦਾ ਵਿਸ਼ੇਸ਼ ਸਹਿਯੋਗ ਰਿਹਾ¢