27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪਿੰਡ ਸਿਵੀਆਂ ਵਿਖੇ ਪੰਜਾਬ ਸਰਕਾਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਖ਼ਿਲਾਫ਼ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਜੰਮ ਕੇ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 20-04-2026
ਮਹਿਮਾ ਸਰਜਾ, 19 ਅਪ੍ਰੈਲ (ਬਲਦੇਵ ਸੰਧੂ)-ਪਿੰਡ ਸਿਵੀਆਂ ਵਿਖੇ ਜਲ ਘਰ ਤੋਂ ਪੀਣ ਵਾਲੇ ਸੁੱਧ ਪਾਣੀ ਦੀ ਸਪਲਾਈ ਨਾ ਦੇਣ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਦੀ ਅਗਵਾਈ ਵਿੱਚ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਇਕਾਈ ਮੈਂਬਰਾਂ ਦੇ ਸਮੂਹ ਵਲੋਂ ਜਲ ਘਰ ਵਿਚ ਧਰਨਾ ਲਾ ਕੇ ਰੋਸ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ¢ 'ਉਗਰਾਹਾਂ' ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਨੇ ਦੱਸਿਆ ਕਿ ਜਲ ਘਰ ਦੇ ਵਿੱਚ ਡਿੱਗੀਆਂ ਦੀ ਸਫ਼ਾਈ ਨਾ ਹੋਣ ਕਾਰਨ ਨਹਿਰੀ ਪਾਣੀ ਦੀ ਸਪਲਾਈ ਕਰੀਬ ਤਿੰਨ ਮਹੀਨਿਆਂ ਤੋਂ ਬਿਲਕੁਲ ਠੱਪ ਹੈ ਅਤੇ ਜਲ ਘਰ ਦੇ ਟਿਊਬਵੈੱਲ ਬੋਰ ਤੋਂ ਪੀਣ ਲਈ ਪਾਣੀ ਦੀ ਸਪਲਾਈ ਲਗਾਤਾਰ ਛੱਡੀ ਜਾ ਰਹੀ ਹੈ¢ ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਵਿਚ ਜਰਮੇਨੀਅਮ ਵਰਗੀਆਂ ਭਾਰੀ ਧਾਤਾਂ ਕਾਰਨ ਕੈਂਸਰ, ਕਾਲਾ ਪੀਲੀਆ ਅਤੇ ਹੋਰ ਬਿਮਾਰੀਆਂ ਪਿੰਡ ਦੇ ਲੋਕਾਂ ਵਿਚ ਧੜਾ ਧੜ ਫੈਲ ਰਹੀਆਂ ਹਨ¢ ਉਨ੍ਹਾਂ ਕਿਹਾ ਕਿ ਅੱਜ ਅੱਕ ਕੇ 'ਉਗਰਾਹਾਂ' ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਸੰਬੰਧਿਤ ਮਹਿਕਮੇ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਕ ਹਫ਼ਤੇ ਦੇ ਅੰਦਰ ਅੰਦਰ ਨਹਿਰੀ ਪਾਣੀ ਦੀ ਸਪਲਾਈ ਲੋਕਾਂ ਨੂੰ ਨਾ ਦਿੱਤੀ ਗਈ ਤਾਂ ਉਹ ਸੰਘਰਸ਼ ਨੂੰ ਹੋਰ ਤੇਜ ਕਰਨਗੇ¢ ਆਗੂ ਅਮਰੀਕ ਸਿੰਘ ਤੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਸਿਵੀਆ ਵਿਖੇ ਜਲ ਘਰ ਤੋਂ ਨਹਿਰੀ ਪਾਣੀ ਦੀ ਸਪਲਾਈ ਨੂੰ ਪੁਖ਼ਤਾ ਬਣਾਉਣ ਲਈ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਬਠਿੰਡਾ ਵਲੋਂ ਵੀ ਜਲ ਘਰ ਦੀ ਮਦਦ ਲਈ ਭਾਰੀ ਵਿੱਤੀ ਸਹਾਇਤਾ ਕੀਤੀ ਗਈ ਹੈ¢ ਪਰ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਲੋਕਾਂ ਨੂੰ ਸ਼ੁੱਧ ਪਾਣੀ ਦੇਣ ਵਿੱਚ ਨਾਕਾਮ ਰਿਹਾ ਹੈ, ਜਿਸ ਕਾਰਨ ਲੋਕ ਧਰਤੀ ਹੇਠਲਾ ਗੰਦਾ ਪਾਣੀ ਪੀਣ ਲਈ ਮਜਬੂਰ ਹਨ | ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਮਨਪ੍ਰੀਤ ਸਿੰਘ, ਤਰਸੇਮ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਇਕਾਈ ਪ੍ਰਧਾਨ ਮੱਖਣ ਸਿੰਘ, ਜਰਨਲ ਸੈਕਟਰੀ ਗੁਰਜੀਤ ਸਿੰਘ ਮਾਘੀ ਅਤੇ ਬਾਬੂ ਸਿੰਘ ਮੌਜੂਦ ਸਨ¢ ਉਧਰ ਸਬੰਧਿਤ ਜੇਈ ਜਗਰੂਪ ਸਿੰਘ ਨੇ ਜਲ ਘਰ ਦਾ ਪੱਖ ਰੱਖਦਿਆਂ ਕਿਹਾ ਕਿ ਰਜਬਾਹੇ ਤੋਂ ਜਲ ਘਰ ਨੂੰ ਆਉਂਦੀ ਜਲ ਸਪਲਾਈ ਵਾਲੀ ਪਾਈਪ ਟੁੱਟਣ ਕਾਰਨ ਨਹਿਰੀ ਪਾਣੀ ਦੀ ਸਪਲਾਈ ਬੰਦ ਹੈ | ਉਨ੍ਹਾਂ ਕਿਹਾ ਕਿ ਇਕ ਮਹੀਨਾ ਪਹਿਲਾਂ ਹੀ ਉਨ੍ਹਾਂ ਨੇ ਚਾਰਜ ਸਾਂਭਿਆ ਹੈ¢ ਉਨ੍ਹਾਂ ਕਿਹਾ ਖਾਲ ਸਪਲਾਈ ਬੰਦ ਸਬੰਧੀ ਕਈ ਵਾਰ ਪੰਚਾਇਤ ਦੇ ਧਿਆਨ ਵਿਚ ਲਿਆਂਦਾ ਹੈ, ਸਪਲਾਈ ਲਾਇਨ ਦੇ ਨਵੀਨੀਕਰਨ ਕਰਨ ਲਈ ਪੰਚਾਇਤ ਦੇ ਮਤਾ ਪਾਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਸ਼ੁਰੂ ਹੋਵੇਗੀ¢

Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਅਤੇ ਕਾਲਜੀਏਟ ਸਕੂਲ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ <br/> ਅਗਲੀ ਖ਼ਬਰ ਐਕਟਿਵਾ ਸਕੂਟਰੀ ਚੋਰੀ <br/>
Ad Position 24