ਸੰਗਤ ਮੰਡੀ, 19 ਅਪ੍ਰੈਲ (ਸੁਖਤੇਜ ਧਾਲੀਵਾਲ)- ਸਿਵਲ ਸਰਜਨ ਬਠਿੰਡਾ ਡਾ.ਤਪਿੰਦਰਜੋਤ ਕੌਸ਼ਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਪਾਮਿਲ ਬਾਂਸਲ ਦੀ ਰਹਿਨੁਮਾਈ ਹੇਠ ਆਪਣੀਆਂ ਡਿਊਟੀਆਂ ਨੂੰ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣ ਵਾਲੇ ਬਲਾਕ ਸੰਗਤ ਵਿਖੇ ਤੈਨਾਤ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਡਾ.ਪਾਮਿਲ ਬਾਂਸਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਕਰਮਚਾਰੀ ਲੋਕ ਸੇਵਾ ਦਾ ਇਕ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀ ਲਗਨ ਅਤੇ ਨਿਭਾਵ ਨਾਲ ਹੀ ਆਮ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਪੁੱਜਦੀਆਂ ਹਨ¢ ਉਨ੍ਹਾਂ ਕਿਹਾ ਕਿ ਆਪਣੀ ਡਿਊਟੀ ਪ੍ਰਤੀ ਵਧੀਆ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਵਿਭਾਗ ਦੀ ਜ਼ਿੰਮੇਵਾਰੀ ਹੈ, ਤਾਂ ਜੋ ਹੋਰ ਕਰਮਚਾਰੀ ਵੀ ਉਨ੍ਹਾਂ ਤੋਂ ਪ੍ਰੇਰਿਤ ਹੋਣ¢ ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਟੀਮ ਵਰਕ ਬਹੁਤ ਜ਼ਰੂਰੀ ਹੈ ਅਤੇ ਬਠਿੰਡਾ ਦੇ ਕਰਮਚਾਰੀਆਂ ਨੇ ਇਸ ਗੱਲ ਨੂੰ ਸਾਬਤ ਕੀਤਾ ਹੈ¢ ਅੰਤ ਵਿਚ ਸਨਮਾਨਿਤ ਕਰਮਚਾਰੀਆਂ ਨੇ ਵਿਭਾਗ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿਚ ਵੀ ਆਪਣੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਰਹਿਣਗੇ¢ ਇਸ ਮੌਕੇ ਗਰੁਪ੍ਰੀਤ ਕÏਰ ਸੀਨੀਅਰ ਸਹਾਇਕ ਅਤੇ ਬਲਾਕ ਹੈਲਥ ਐਜੂਕੇਟਰ ਸਾਹਿਲ ਪੁਰੀ ਆਦਿ ਹਾਜ਼ਰ ਸਨ¢