ਤਲਵੰਡੀ ਸਾਬੋ, 15 ਅਪ੍ਰੈਲ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ 'ਚ ਕਾਂਗਰਸ ਪਾਰਟੀ ਵਲੋਂ ਪਿਛਲੇ ਕਾਫੀ ਸਮੇਂ ਤੋਂ ਰਾਜਸੀ ਤੌਰ 'ਤੇ ਸਰਗਰਮ, ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਸਿੰਘ ਭਾਗੀਵਾਂਦਰ ਨੂੰ ਕਾਂਗਰਸ ਪਾਰਟੀ ਵਲੋਂ ਫਿਰ ਤੋਂ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਤੀਜੀ ਵਾਰ ਬਲਾਕ ਕਾਂਗਰਸ ਤਲਵੰਡੀ ਸਾਬੋ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਜਿਸ ਨਾਲ ਉਨ੍ਹਾਂ ਦੇ ਸਮੱਰਥਕਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇੱਥੇ ਦੱਸਣਾ ਬਣਦਾ ਹੈ ਕਿ ਕਿ੍ਸ਼ਨ ਸਿੰਘ ਭਾਗੀਵਾਂਦਰ ਲਗਾਤਾਰ ਤੀਜੀ ਵਾਰ ਬਲਾਕ ਕਾਂਗਰਸ ਤਲਵੰਡੀ ਸਾਬੋ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ | ਪੰਜਾਬ ਕਾਂਗਰਸ ਵਲੋਂ ਦਫ਼ਤਰ ਸਕੱਤਰ ਸੰਦੀਪ ਸਿੰਘ ਸਿੱਧੂ ਦੇ ਦਸਤਖਤਾਂ ਹੇਠ ਜਾਰੀ ਬਲਾਕ ਪ੍ਰਧਾਨਾਂ ਦੀ ਸੂਚੀ 'ਚ ਕਿ੍ਸ਼ਨ ਸਿੰਘ ਭਾਗੀਵਾਂਦਰ ਨੂੰ ਫਿਰ ਤੋਂ ਬਲਾਕ ਕਾਂਗਰਸ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਇੱਥੇ ਦੱਸਣਾ ਬਣਦਾ ਹੈ ਕਿ ਕਿ੍ਸ਼ਨ ਸਿੰਘ ਭਾਗੀਵਾਂਦਰ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸੀ ਟਿਕਟ ਦੇ ਦਾਅਵੇਦਾਰਾਂ ਦੀ ਕਤਾਰ 'ਚ ਲੱਗੇ ਹੋਏ ਹਨ, ਅਜਿਹੇ ਵਿਚ ਉਨ੍ਹਾਂ ਨੂੰ ਫਿਰ ਤੋਂ ਪ੍ਰਧਾਨ ਬਣਾਏ ਜਾਣ ਨਾਲ ਉਨ੍ਹਾਂ ਦਾ ਸਿਆਸੀ ਕੱਦ ਵਧਿਆ ਹੈ | ਉੱਧਰ ਫਿਰ ਤੋਂ ਪ੍ਰਧਾਨ ਬਣਾਏ ਜਾਣ ਤੇ ਕਿ੍ਸ਼ਨ ਸਿੰਘ ਭਾਗੀਵਾਂਦਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਦਫ਼ਤਰ ਸਕੱਤਰ ਸੰਦੀਪ ਸੰਧੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਸਮੇਤ ਸਮੁੱਚੀ ਆਲਾਕਮਾਨ ਦਾ ਧੰਨਵਾਦ ਕਰਦਿਆਂ ਯਕੀਨ ਦਵਾਇਆ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਨਗੇ ਤਾਂ ਕਿ 2027 'ਚ ਸੀਟ ਕਾਂਗਰਸ ਪਾਰਟੀ ਦੀ ਝੋਲੀ ਪਾਈ ਜਾ ਸਕੇ |