27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮੁੱਖ ਖੇਤੀਬਾੜੀ ਅਫ਼ਸਰ ਡਾ: ਹਰਪਿ੍ਤਪਾਲ ਕੌਰ ਵਲੋਂ ਬਲਾਕ ਅਫ਼ਸਰਾਂ ਨਾਲ ਮੀਟਿੰਗ, ਸਕੀਮਾਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 20-04-2026
ਬਠਿੰਡਾ, 19 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਹਰਪਿ੍ਤਪਾਲ ਕੌਰ ਵਲੋਂ ਅੱਜ ਸਮੂਹ ਬਲਾਕ ਖੇਤੀਬਾੜੀ ਅਫ਼ਸਰਾਂ ਅਤੇ ਭੂਮੀ ਰੱਖਿਆ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੀਆਂ ਸਰਕਾਰੀ ਸਕੀਮਾਂ ਅਤੇ ਖੇਤੀਬਾੜੀ ਸੰਬੰਧੀ ਗਤੀਵਿਧੀਆਂ ਬਾਰੇ ਸਮੀਖਿਆ ਕੀਤੀ ਅਤੇ ਹਰ ਬਲਾਕ ਤੋਂ ਰਿਪੋਰਟ ਲਈ ਗਈ | ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ | ਮੀਟਿੰਗ ਦੌਰਾਨ ਡਾ: ਹਰਪਿ੍ਤਪਾਲ ਕੌਰ ਨੇ ਪਿਛਲੇ ਦਿਨਾਂ ਵਿਚ ਹੋਈ ਗੜ੍ਹੇਮਾਰੀ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਬਾਰੇ ਵੀ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੁਕਸਾਨ ਦਾ ਸਹੀ ਅੰਦਾਜ਼ਾ ਲਗਾਕੇ ਕਿਸਾਨਾਂ ਦੀ ਸੰਭਵ ਮੱਦਦ ਕੀਤੀ ਜਾਵੇ | ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਿਸਾਨਾਂ ਨੂੰ ਮੁਸ਼ਕਿਲ ਵੇਲੇ ਤੁਰੰਤ ਮੱਦਦ ਮਿਲਣੀ ਚਾਹੀਦੀ ਹੈ | ਉਨ੍ਹਾਂ ਸਮੂਹ ਬਲਾਕ ਅਫ਼ਸਰਾਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਹਰ ਪਿੰਡ ਵਿਚ ਕਿਸਾਨ ਸਿਖ਼ਲਾਈ ਕੈਂਪ ਲਗਾਏ ਜਾਣ ਅਤੇ ਖੇਤਾਂ ਵਿਚ ਜਾ ਕੇ ਕਿਸਾਨਾਂ ਨਾਲ ਸਿੱਧਾ ਸੰਪਰਕ ਬਣਾਇਆ ਜਾਵੇ | ਉਨ੍ਹਾਂ ਨੇ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਮੌਕੇ 'ਤੇ ਹੀ ਸੁਣਿਆ ਜਾਵੇ ਅਤੇ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇ | ਡਾ: ਹਰਪਿ੍ਤਪਾਲ ਕੌਰ ਨੇ ਭੂਮੀ ਰੱਖਿਆ ਅਫ਼ਸਰਾਂ ਨੂੰ ਮਿੱਟੀ ਅਤੇ ਪਾਣੀ ਦੇ ਵੱਧ ਤੋਂ ਵੱਧ ਸੈਂਪਲ ਇਕੱਠੇ ਕਰਨ ਅਤੇ ਸਮੇਂ ਸਿਰ ਰਿਪੋਰਟਾਂ ਕਿਸਾਨਾਂ ਤੱਕ ਪਹੁੰਚਾਉਣ ਲਈ ਕਿਹਾ | ਉਨ੍ਹਾਂ ਨੇ ਦੱਸਿਆ ਕਿ ਮਿੱਟੀ ਦੀ ਸਹੀ ਜਾਂਚ ਨਾਲ ਕਿਸਾਨ ਖਾਦਾਂ ਦੀ ਸੰਤੁਲਿਤ ਅਤੇ ਲੋੜ ਅਨੁਸਾਰ ਵਰਤੋਂ ਕਰ ਸਕਦੇ ਹਨ, ਜਿਸ ਨਾਲ ਫ਼ਸਲ ਦੀ ਉਪਜ ਵਿਚ ਵਾਧਾ ਹੋ ਸਕਦਾ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਪੀ.ਐਮ.ਐਸ.ਕੇ.ਵਾਈ. ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਕਿਸਾਨਾਂ ਦੀ ਫਾਰਮਰ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਦੱਸਿਆ ਕਿ ਇਹ ਰਜਿਸਟਰੇਸ਼ਨ ਸੀ.ਐਸ.ਸੀ. 'ਤੇ ਕਰਵਾਈ ਜਾਂਦੀ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਵਿਚ ਸੁਵਿਧਾ ਮਿਲਦੀ ਹੈ |
Ad Position 22
No active advertisement
ਪਿਛਲੀ ਖ਼ਬਰ ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ <br/> ਅਗਲੀ ਖ਼ਬਰ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਹਲਕਾ ਮੌੜ ਦੀਆਂ ਦਾਣਾ ਮੰਡੀਆਂ ਦਾ ਕੀਤਾ ਦੌਰਾ <br/>
Ad Position 24