27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ <br/>

Ad Position 21
No active advertisement
ਅਜੀਤ ਡੈਸਕ 20-04-2026
ਬਠਿੰਡਾ, 19 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਬਠਿੰਡਾ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਉਚ ਪੱਧਰੀ ਬੈਠਕ ਮੌਕੇ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਗਿਆ¢ ਇਸ ਬੈਠਕ ਮੌਕੇ ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵਪਾਰੀ ਭਾਈਚਾਰੇ ਦੇ ਨੁਮਾਇੰਦੇ ਵੀ ਮੌਜੂਦ ਸਨ¢ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਿਕ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ¢ ਉਨ੍ਹਾਂ ਕਿਹਾ ਕਿ ਕਮਿਸ਼ਨ ਨਾਲ ਤਾਲਮੇਲ ਕਰਕੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ, ਤਾਂ ਜੋ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ¢ ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ¢

Ad Position 22
No active advertisement
ਪਿਛਲੀ ਖ਼ਬਰ ਇੱਕ ਵੀ ਭਰਤੀ ਇਸ਼ਤਿਹਾਰ ਜਾਰੀ ਨਾ ਕਰਨ ਤੋਂ ਨਾਰਾਜ਼ ਨੇ ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ <br/> ਅਗਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਡਾ: ਹਰਪਿ੍ਤਪਾਲ ਕੌਰ ਵਲੋਂ ਬਲਾਕ ਅਫ਼ਸਰਾਂ ਨਾਲ ਮੀਟਿੰਗ, ਸਕੀਮਾਂ ਦਾ ਲਿਆ ਜਾਇਜ਼ਾ
Ad Position 24