27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਮਹਿਰਾਜ ਸਮੇਤ ਅਨਾਜ ਮੰਡੀਆਂ ਦਾ ਦੌਰਾ, ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 20-04-2026

ਮਹਿਰਾਜ, 19 ਅਪ੍ਰੈਲ (ਸੁਖਪਾਲ ਮਹਿਰਾਜ)-ਬਲਕਾਰ ਸਿੰਘ ਸਿੱਧੂ ਵਲੋਂ ਅੱਜ ਮਹਿਰਾਜ ਵਿਖੇ ਤਿੰਨ ਅਨਾਜ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਦੀ ਤੁਰੰਤ ਲਿਫ਼ਟਿੰਗ ਅਤੇ ਭੁਗਤਾਨ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਹੋਰ ਕਿਹਾ ਕਿ ਜੇ ਕਿਸੇ ਵੀ ਮੰਡੀ ਵਿਚ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾਵੇਗਾ ਅਤੇ ਅਧਿਕਾਰੀਆਂ ਨੂੰ ਇਸ ਸੰਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿਧਾਇਕ ਸਿੱਧੂ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੇ ਹਿਤਾਂ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਨਾਲ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਡਾ: ਜਗਸੀਰ ਸਿੰਘ ਵੈਦ, ਯੋਧਾ ਮਹਿਰਾਜ, ਬੂਰਾ ਸਿੰਘ ਨੰਬਰਦਾਰ ਕੁਲਵੰਤ ਸਿੰਘ ਸਰਪੰਚ, ਹੈਪੀ ਮਹਿਲ, ਗੁਰਦੀਪ ਸਿੰਘ ਢੁੱਲੇ ਵਾਲਾ, ਜੱਸੀ ਸਿੰਘ ਆਗੂ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਲਾਗੂ ਹੋਣ ਨਾਲ ਦੋਸ਼ੀਆਂ ਨੂੰ ਮਿਲਣਗੀਆਂ ਸਜ਼ਾਵਾਂ-ਵਿਧਾਇਕ ਬੁੱਧ ਰਾਮ <br/> ਅਗਲੀ ਖ਼ਬਰ ਇੱਕ ਵੀ ਭਰਤੀ ਇਸ਼ਤਿਹਾਰ ਜਾਰੀ ਨਾ ਕਰਨ ਤੋਂ ਨਾਰਾਜ਼ ਨੇ ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ <br/>
Ad Position 24