23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਭਾਜਪਾ ਦਾ ਔਰਤ ਵਿਰੋਧੀ ਚਿਹਰਾ ਬੇਨਕਾਬ, ਮਹਿਲਾ ਰਾਖਵਾਂਕਰਨ ਬਿੱਲ ਦੀ ਆੜ 'ਚ ਹਲਕਾਬੰਦੀ ਦੀ ਸੀ ਸਾਜਿਸ਼-ਵਿਜੇ ਇੰਦਰ ਸਿੰਗਲਾ

Ad Position 21
No active advertisement
ਅਜੀਤ ਡੈਸਕ 21-04-2026
ਬਠਿੰਡਾ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਾਂਗਰਸ ਸੀਡਬਲਯੂਸੀ ਮੈਂਬਰ ਅਤੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਲੋਕ ਸਭਾ ਵਿਚ ਲਿਆਂਦੇ ਗਏ ਮਹਿਲਾ ਰਾਖਵਾਂਕਰਨ ਬਿੱਲ ਦੀ ਆੜ ਵਿਚ ਹਲਕਾਬੰਦੀ ਦੀ ਸਾਜ਼ਿਸ਼ ਸੀ, ਜਿਸ ਨੂੰ ਵਿਰੋਧੀ ਧਿਰਾਂ ਨੇ ਡੱਟ ਕੇ ਨਕਾਰ ਦਿੱਤਾ¢ ਸਥਾਨਕ ਕਾਂਗਰਸ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਿੰਗਲਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿਚ ਵਿਰੋਧੀ ਪਾਰਟੀਆਂ ਨੇ ਇਸ ਬਿੱਲ ਦਾ ਵਿਰੋਧ ਕੀਤਾ, ਕਿਉਂਕਿ ਔਰਤਾਂ ਲਈ ਰਾਖਵਾਂਕਰਨ ਪਹਿਲਾਂ ਹੀ ਦੇਸ਼ ਵਿਚ ਕਾਨੂੰਨ ਬਣ ਚੁੱਕਿਆ ਹੈ¢ ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਨੇ ਇਸ ਬਿੱਲ ਦੀ ਆੜ ਵਿਚ ਹਲਕਾਬੰਦੀ (ਡੀਲਿਮੀਟੇਸ਼ਨ) ਨੂੰ ਅੱਗੇ-ਵਧਾਉਣ ਦੀ ਕੋਸ਼ਿਸ਼ ਕੀਤੀ, ਤਾਂ ਜੋ ਕੁਝ ਸੂਬਿਆਂ ਦੇ ਹੱਕ ਵਿਚ ਰਾਜਨੀਤਿਕ ਸੰਤੁਲਨ ਬਦਲਿਆ ਜਾ ਸਕੇ¢ ਸਿੰਗਲਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਸੱਚਮੁੱਚ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਲਈ ਵਚਨਬੱਧ ਹੈ ਤਾਂ ਇਸ ਨੰੂ ਤੁਰੰਤ ਅਮਲੀ ਜਾਮਾ ਪਹਿਨਾਇਆ ਜਾਵੇ, ਤਾਂ ਜੋ ਸੰਸਦ ਵਿਚ ਮਹਿਲਾਵਾਂ ਦੀ ਸੰਖਿਆ ਵਧੇ¢ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਇਸ ਮਾਮਲੇ 'ਤੇ ਮਜ਼ਬੂਤੀ ਨਾਲ ਆਪਣਾ ਮਤ ਪ੍ਰਗਟ ਕਰਦੇ ਹੋਏ ਬਿੱਲ ਨੂੰ ਮੁੱਢੋਂ ਨਕਾਰ ਦਿੱਤਾ, ਜੋ ਕਾਂਗਰਸ ਦੀ ਵੱਡੀ ਜਿੱਤ ਹੈ¢ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭਾਜਪਾ ਦੀਆਂ ਨੀਤੀਆਂ ਤੋਂ ਸੁਚੇਤ ਰਹਿਣ, ਕਿਉਂਕਿ ਇਹ ਬਿੱਲ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦਾ ਗਿਆ, ਕਿਉਂਕਿ ਪੱਛਮੀ ਬੰਗਾਲ ਅਤੇ ਤਾਮਿਲਨਾਡੂ ਵਰਗੇ ਵੱਡੇ ਸੂਬਿਆਂ ਦੀਆਂ ਚੋਣਾਂ ਹਨ | ਉਨ੍ਹਾਂ ਕਿਹਾ ਕਿ ਜਨ-ਸੰਖਿਆ ਕੰਟਰੋਲ ਕਰਨ ਵਿਚ ਪੰਜਾਬ ਨੇ ਵੱਡਾ ਰੋਲ ਨਿਭਾਇਆ, ਪਰ ਹੁਣ ਡੀਲਿਮੀਟੇਸ਼ਨ ਨਾਲ ਸਭ ਤੋਂ ਵੱਡਾ ਨੁਕਸਾਨ ਪੰਜਾਬ ਦਾ ਹੋਣਾ ਹੈ, ਪਰ ਕਾਂਗਰਸ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ¢ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ, ਅਸ਼ੋਕ ਕੁਮਾਰ, ਕੇ.ਕੇ ਅਗਰਵਾਲ, ਟਹਿਲ ਸਿੰਘ ਸੰਧੂ, ਕਿਰਨਜੀਤ ਸਿੰਘ ਗਹਿਰੀ ਅਤੇ ਪ੍ਰੈੱਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਤਪਾ ਦਾ ਕਾਰਜਕਾਲ ਸਮਾਪਤ ਹੋਣ 'ਤੇ ਸਰਕਾਰ ਵਲੋਂ ਪ੍ਰਬੰਧਕ ਨਿਯੁਕਤ ਅਗਲੀ ਖ਼ਬਰ ਬਾਹਰਲੇ ਰਾਜਾਂ ਤੋਂ ਅਣ-ਅਧਿਕਾਰਤ ਤੌਰ 'ਤੇ ਆਉਣ ਵਾਲੀ ਕਣਕ ਨੂੰ ਰੋਕਣ ਸੰਬੰਧੀ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਨਾਕੇ...
Ad Position 24