25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਲਾਇਨਜ਼ ਕਲੱਬ ਰਾਮਾਂ ਹੋਪ ਵਲੋਂ ਉਪ ਮੰਡਲ ਮੈਜਿਸਟ੍ਰੇਟ ਨੂੰ ਸਨਮਾਨਿਤ ਕੀਤਾ

Ad Position 21
No active advertisement
ਅਜੀਤ ਡੈਸਕ 21-04-2026
ਰਾਮਾਂ ਮੰਡੀ, 20 ਅਪ੍ਰੈਲ (ਪੱਤਰ ਪੇ੍ਰਰਕ)- ਲਾਇਨਜ਼ ਕਲੱਬ ਰਾਮਾਂ ਹੋਪ ਵਲੋਂ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਰਾਜੇਸ਼ ਸ਼ਰਮਾ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਅਤੇ ਲੋਕ-ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਕਲੱਬ ਦੇ ਪ੍ਰਧਾਨ ਭੂਸ਼ਣ ਕੁਮਾਰ ਲਹਿਰੀ ਨੇ ਕਿਹਾ ਕਿ ਉਪ ਮੰਡਲ ਮੈਜਿਸਟ੍ਰੇਟ ਵਲੋਂ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੀਤੀ ਜਾ ਰਹੀ ਮਿਹਨਤ ਕਾਬਿਲ-ਏ-ਤਾਰੀਫ਼ ਹੈ¢ ਆਪਣੇ ਸੰਬੋਧਨ ਵਿਚ ਰਾਜੇਸ਼ ਸ਼ਰਮਾ ਨੇ ਲਾਇਨਜ਼ ਕਲੱਬ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਮਾਜਿਕ ਸੰਸਥਾਵਾਂ ਦਾ ਸਹਿਯੋਗ ਹੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਂਦਾ ਹੈ¢ ਉਨ੍ਹਾਂ ਨੇ ਭਵਿੱਖ ਵਿਚ ਵੀ ਲੋਕ-ਹਿਤ ਦੇ ਕੰਮਾਂ ਲਈ ਹਮੇਸ਼ਾ ਤਿਆਰ ਰਹਿਣ ਦਾ ਭਰੋਸਾ ਦਿੱਤਾ¢ ਇਸ ਮੌਕੇ ਕਲੱਬ ਦੇ ਪ੍ਰਧਾਨ ਭੂਸ਼ਣ ਲਹਿਰੀ ਤੋਂ ਇਲਾਵਾ ਜੋਨ ਚੇਅਰਮੈਨ ਹਰਜਿੰਦਰ ਸਿੰਘ, ਸਕੱਤਰ ਬੀ.ਕੇ.ਅਰੋੜਾ, ਧੀਰਜ ਗਰਗ ਪੀ.ਆਰ.ਓ., ਸਤਪਾਲ ਵਰਮਾ ਫਾਈਨਾਂਸ ਸੈਕਟਰੀ ਵੀ ਮੌਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਰਾਜ ਢਿੱਲੋਂ ਕੋਟਫੱਤਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਸਕੱਤਰ ਨਿਯੁਕਤ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਨਾਲ ਮੀਟਿੰਗ
Ad Position 24