ਕੋਟਫੱਤਾ, 20 ਅਪ੍ਰੈਲ (ਰਣਜੀਤ ਸਿੰਘ ਬੁੱਟਰ)- 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਹੂੰਝਾਂ ਫੇਰ ਜਿੱਤ ਪ੍ਰਾਪਤ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਕਾਂਗਰਸ ਨੇ ਆਪਣੇ ਅਹੁਦੇਦਾਰਾਂ ਦੀ ਨਵੀਂ ਸੂਚੀ ਤਿਆਰ ਕੀਤੀ ਹੈ, ਜਿਸ ਤਹਿਤ ਕੋਟ ਫੱਤਾ ਦੇ ਬਹੁਤ ਹੀ ਮਿਹਨਤੀ ਤੇ ਮਿਲਣਸਾਰ ਕਾਂਗਰਸੀ ਆਗੂ ਰਾਜ ਸਿੰਘ ਢਿੱਲੋਂ ਨੂੰ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ¢ ਰਾਜ ਢਿੱਲੋਂ ਦੀ ਇਸ ਨਿਯੁਕਤੀ ਨਾਲ ਸਰਕਲ ਕੋਟਫੱਤਾ ਦੇ ਕਾਂਗਰਸੀਆਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ¢ ਯੂਥ ਕਾਂਗਰਸ ਦੇ ਬੁਲਾਰੇ ਤੇ ਪੰਜਾਬ ਕਿਸਾਨ ਕਾਂਗਰਸ ਦੇ ਸੰਗਠਨ ਇੰਚਾਰਜ ਮਨਜੀਤ ਸਿੰਘ ਕੋਟਫੱਤਾ ਨੇ ਰਾਜ ਸਿੰਘ ਢਿੱਲੋਂ ਦੀ ਨਿਯੁਕਤੀ 'ਤੇ ਵਧਾਈ ਦਿੰਦਿਆਂ ਸਮੁੱਚੀ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕੀਤਾ ਜਿਨ੍ਹਾਂ ਮਿਹਨਤੀ ਵਰਕਰਾਂ ਦੀ ਕਦਰ ਪਾਈ ਹੈ¢ ਇਸ ਮੌਕੇ ਰਾਜ ਸਿੰਘ ਢਿੱਲੋਂ ਨੂੰ ਵਧਾਈ ਦੇਣ ਵਾਲਿਆਂ ਵਿਚ ਕਿਸਾਨ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਚਾਨਣ ਸਿੰਘ ਕੋਟਸ਼ਮੀਰ, ਬਲਾਕ ਪ੍ਰਧਾਨ ਮੇਜਰ ਸਿੰਘ ਭਾਗੂ, ਜ਼ਿਲ੍ਹਾ ਮੀਤ ਪ੍ਰਧਾਨ ਜਗਦੇਵ ਸਿੰਘ ਜੱਸੀ ਪੌ ਵਾਲੀ, ਹੇਮਰਾਜ ਸਾਬਕਾ ਸਰਪੰਚ ਕਟਾਰ ਸਿੰਘ ਵਾਲਾ, ਬੂਟਾ ਸਿੰਘ ਸਾਬਕਾ ਸਰਪੰਚ ਗੁਲਾਬਗੜ੍ਹ, ਗੁਰਪ੍ਰੀਤ ਸਿੰਘ ਗੁਲਾਬਗੜ੍ਹ, ਹਰਦੀਪ ਸਿੰਘ ਝੁੰਬਾ, ਗੁਰਪ੍ਰੀਤ ਸਿੰਘ ਸਰਦਾਰਗੜ੍ਹ, ਗਗਨਦੀਪ ਸਿੰਘ ਗੱਗੀ ਗਹਿਰੀ ਭਾਗੀ, ਅਵਤਾਰ ਸਿੰਘ ਸੰਗਤ ਅਤੇ ਗੁਰਜੰਟ ਸਿੰਘ ਕੋਟਭਾਰਾ ਹਾਜ਼ਰ ਸਨ¢