ਨਥਾਣਾ, 20 ਅਪ੍ਰੈਲ (ਗੁਰਦਰਸ਼ਨ ਲੁੱਧੜ)- ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਟੌਪ ਰੈਂਕਰ ਇੰਟਰਨੈਸ਼ਨਲ ਸਕੂਲ ਨਥਾਣਾ ਦੇ ਵਿਦਿਆਰਥੀਆਂ ਵਲੋਂ ਇਲਾਕੇ ਵਿਚ ਨੇੜਲੇ ਧਾਰਮਿਕ ਸਥਾਨਾਂ ਦਾ ਟੂਰ ਲਾਇਆ ਗਿਆ¢ ਇਸ ਧਾਰਮਿਕ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗੁਰੂ ਘਰਾਂ ਵਿਚ ਜਾ ਕੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ¢ ਸਕੂਲ ਪ੍ਰਬੰਧਕਾਂ ਵਲੋਂ ਇਸ ਟੂਰ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਸਰਬੰਸਦਾਨੀ ਪਾਤਿਸਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦਮਦਮਾ ਸਾਹਿਬ ਤਲਵੰਡੀ ਸਾਬੋ ਸਮੇਤ ਮਾਲਵਾ ਇਲਾਕੇ ਵਿਚ ਲਗਭਗ ਨੌਂ ਮਹੀਨੇ ਦਾ ਲੰਬਾ ਸਮਾਂ ਰਹੀ ਇਤਿਹਾਸਕ ਠਹਿਰ ਮੌਕੇ ਹੋਏ ਪਰਉਪਕਾਰਾਂ ਬਾਰੇ ਜਾਣੂੰ ਕਰਵਾਇਆ ਗਿਆ¢ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਦਸਮ ਪਿਤਾ ਨੇ ਚਮਕÏਰ ਦੀ ਜੰਗ ਤੋਂ ਬਾਅਦ ਤਕਰੀਬਨ ਸਮੁੱਚੇ ਮਾਲਵਾ ਖੇਤਰ ਨੂੰ ਆਪਣੇ ਚਰਨਾਂ ਦੀ ਛੋਹ ਦਿੱਤੀ ਅਤੇ ਜ਼ੁਲਮ ਦਾ ਟਾਕਰਾ ਕਰਨਾ ਸਿਖਾਇਆ¢ ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ਼੍ਰੀਮਤੀ ਇੰਦਰਜੀਤ ਕÏਰ ਬਰਾੜ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸਕ ਮਹੱਤਵ ਬਾਰੇ ਜਾਣਕਾਰੀ ਦਿੱਤੀ¢ ਸਕੂਲ ਦੇ ਚੇਅਰਮੈਨ ਪਰਮਿੰਦਰ ਸ਼ਰਮਾ ਨੇ ਬੱਚਿਆਂ ਨੂੰ ਸਿੱਖ ਧਰਮ ਦੀਆਂ ਸਿੱਖਿਆਵਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ¢