25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਆਪਣੀਆਂ ਸੇਵਾਵਾਂ ਲਈ ਮਾਨਤਾ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 21-04-2026
ਨਥਾਣਾ, 20 ਅਪ੍ਰੈਲ (ਗੁਰਦਰਸ਼ਨ ਲੁੱਧੜ)- ਪੰਜਾਬ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਨਥਾਣਾ ਇਕਾਈ ਵਲੋਂ ਆਪਣੀਆਂ ਮੰਗਾਂ ਦੀ ਸਬੰਧ ਵਿਚ ਪਿੰਡ ਗੋਬਿੰਦਪੁਰਾ ਵਿਖੇ ਇਕ ਮੀਟਿੰਗ ਕੀਤੀ ਗਈ¢ ਇਸ ਮÏਕੇ ਐਸੋਸੀਏਸ਼ਨ ਦੇ ਬੁਲਾਰਿਆਂ ਨੇ ਕਿਹਾ ਕਿ ਕਰੋਨਾ ਕਾਲ ਅਤੇ ਹੋਰਨਾਂ ਔਖੇ ਸਮਿਆਂ ਦੌਰਾਨ ਪੰਜਾਬ ਦੇ ਪਿੰਡਾਂ ਵਿਚ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਫ਼ਰੰਟ 'ਤੇ ਹੋ ਕੇ ਆਪਣੀਆਂ ਸੇਵਾਵਾਂ ਨਿਭਾਈਆਂ¢ ਉਨ੍ਹਾਂ ਕਿਹਾ ਕਿ ਪੰਜਾਬ ਦੇ ਤਕਰੀਬਨ ਸਾਰੇ ਪਿੰਡਾਂ ਵਿਚ ਲੋਕਾਂ ਲਈ ਮੈਡੀਕਲ ਸੇਵਾਵਾਂ ਦੇਣ ਦੀ ਜ਼ਿੰਮੇਵਾਰੀ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਹੀ ਨਿਭਾਈ ਜਾਂਦੀ ਹੈ¢ ਐਸੋਸੀਏਸ਼ਨ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਤਜਰਬੇ ਦੇ ਆਧਾਰ 'ਤੇ ਪ੍ਰੈਕਟਿਸ ਕਰਨ ਦੀ ਮਾਨਤਾ ਦਿੱਤੀ ਜਾਵੇ¢ ਆਗੂਆਂ ਨੇ ਸਮੂਹ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਸਮਾਜ ਅਤੇ ਪ੍ਰਸ਼ਾਸਨ ਦੀਆਂ ਨਸ਼ਾ ਵਿਰੋਧੀ ਮਹਿਮਾ ਵਿਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ¢ ਇਸ ਮੌਕੇ ਕੁਲਵੰਤ ਸਿੰਘ ਬੀਬੀਵਾਲਾ, ਜਗਦੀਸ਼ ਸਿੰਘ ਗੋਬਿੰਦਪੁਰਾ, ਰਣਜੀਤ ਸਿੰਘ ਗੋਬਿੰਦਪੁਰਾ, ਅੰਗਰੇਜ਼ ਸਿੰਘ ਢੇਲਵਾਂ, ਜਗਤਾਰ ਸਿੰਘ ਕਰਾੜਵਾਲਾ, ਸੁਖਰਾਜ ਸਿੰਘ, ਦਰਸ਼ਨ ਸਿੰਘ ਗੋਬਿੰਦਪੁਰਾ, ਹਰਜੀਤ ਸਿੰਘ ਪੂਹਲਾ, ਸ਼ਿਵਜੰਟ ਸਿੰਘ, ਪਰਮਜੀਤ ਸਿੰਘ ਪੂਹਲੀ, ਜਗਸੀਰ ਸਿੰਘ, ਅਜੈਬ ਸਿੰਘ ਨਥਾਣਾ, ਮਨਜੀਤ ਸਿੰਘ ਕਲਿਆਣ ਅਤੇ ਬਲਜਿੰਦਰ ਸਿੰਘ ਪੂਹਲੀ ਨੇ ਵੀ ਸੰਬੋਧਨ ਕੀਤਾ¢ ਐਸੋਸੀਏਸ਼ਨ ਦੇ ਪ੍ਰੈਸ ਸਕੱਤਰ ਹਰਬੰਸ ਸਿੰਘ ਗੰਗਾ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ¢


Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨੇ ਪਿੰਡ ਕੋਟਭਾਰਾ ਦੀ ਦਾਣਾ ਮੰਡੀ ਵਿਚ ਰੁਕੀ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ ਅਗਲੀ ਖ਼ਬਰ ਸਰਕਾਰੀ ਹਸਪਤਾਲ ਬਾਲਿਆਂਵਾਲੀ ਵਿਖੇ ਲਗਾਇਆ ਨਵਾਂ ਡਿਜੀਟਲ ਐਕਸਰੇ ਸਿਸਟਮ ਲੋਕਾਂ ਲਈ ਹੈ ਲਾਹੇਵੰਦ- ਡਾ. ਸ਼ੈਲੀ ਅਰੋੜਾ <...
Ad Position 24