ਮੌੜ ਮੰਡੀ, 20 ਅਪ੍ਰੈਲ (ਗੁਰਜੀਤ ਸਿੰਘ ਕਮਾਲੂ)- ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਵਲੋਂ ਮੰਡੀਆਂ ਵਿਚ ਕਿਸਾਨਾਂ ਦੀ ਹੋ ਰਹੀ ਖੱਜਲ ਖਵਾਰੀ ਦਾ ਗੰਭੀਰ ਨੋਟਿਸ ਲੈਂਦਿਆਂ ਵਿਧਾਨ ਸਭਾ ਹਲਕਾ ਮੌੜ ਮੰਡੀ ਦੇ ਪਿੰਡਾਂ ਦੀਆਂ ਦਾਣਾ ਮੰਡੀਆਂ ਦਾ ਦਰਾ ਕੀਤਾ ਗਿਆ¢ ਪਿੰਡ ਕੋਟ ਭਾਰਾ ਵਿਖੇ ਪਿਛਲੇ ਕਈ ਦਿਨ ਤੋਂ ਕਣਕ ਦੀ ਖ਼ਰੀਦ ਜੋ ਬੰਦ ਪਈ ਸੀ ਨੂੰ ਅੱਜ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸ਼ੁਰੂ ਕਰਵਾਇਆ ਗਿਆ ਅਤੇ ਕਿਸਾਨਾਂ ਨੂੰ ਵੱਡੀ ਰਾਹਤ ਦੁਆਈ ਗਈ¢ ਇਸ ਮੌਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਵਲੋਂ ਦਾਣਾ ਮੰਡੀ ਵਿਚ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਗੱਲਬਾਤ ਵੀ ਕੀਤੀ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਅਧਿਕਾਰੀਆਂ ਨੂੰ ਕਹਿ ਕੇ ਹੱਲ ਕਰਵਾਇਆ ਗਿਆ¢ ਇਸ ਮÏਕੇ ਜੀਤ ਮਹਿੰਦਰ ਸਿੰਘ ਸਿੱਧੂ ਵਲੋਂ ਖ਼ਰੀਦ ਸ਼ੁਰੂ ਕਰਵਾਉਣ ਦੀ ਕਾਰਵਾਈ ਤੋਂ ਕਿਸਾਨ ਵੀ ਬਾਗੋ ਬਾਗ ਦਿਖਾਈ ਦਿੱਤੇ¢ ਇਸ ਮੌਕੇ ਗੱਲਬਾਤ ਦੌਰਾਨ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਆਰਥਿਕਤਾ ਦਾ ਮੁੱਢ ਕਿਸਾਨ ਹਨ ਤੇ ਜੇਕਰ ਕਿਸਾਨਾਂ ਦੀ ਫ਼ਸਲ ਹੀ ਮੰਡੀਆਂ ਵਿੱਚ ਰੁਲੇਗੀ ਅਤੇ ਖ਼ਰੀਦ ਨਹੀਂ ਹੋਵੇਗੀ ਤਾਂ ਫਿਰ ਪੰਜਾਬ ਦੀ ਆਰਥਿਕਤਾ ਅਤੇ ਦੇਸ਼ ਨੂੰ ਡੂੰਘੀ ਸੱਟ ਵੱਜੇਗੀ, ਜਿਸ ਕਰਕੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਖ਼ਰੀਦ ਕਰਨ, ਕਿਸੇ ਵੀ ਤਰ੍ਹਾਂ ਦੀ ਬਹਾਨੇਬਾਜ਼ੀ ਨਾ ਕਰਨ, ਕਿਉਂਕਿ ਪੁੱਤਾਂ ਵਾਂਗ ਪਾਲੀ ਫ਼ਸਲ ਮੰਡੀ ਵਿਚ ਆਉਣ ਤੋਂ ਬਾਅਦ ਕਿਸਾਨ ਨੂੰ ਮਿਹਨਤ ਦੇ ਮੁੱਲ ਦੀ ਬੜੀ ਉਮੀਦ ਹੁੰਦੀ ਹੈ¢ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਤੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ¢ ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤ ਤੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਜੇਕਰ ਸਰਕਾਰ ਪੰਜਾਬ ਦੀ ਮੁੱਖ ਧਿਰ ਕਿਸਾਨੀ ਪ੍ਰਤੀ ਹੀ ਗੰਭੀਰ ਨਹੀਂ ਤਾਂ ਫਿਰ ਉਹ ਆਮ ਲੋਕਾਂ ਨੂੰ ਕੋਈ ਸਹੂਲਤ ਮੁਹੱਈਆ ਨਹੀਂ ਕਰਵਾ ਸਕਦੇ¢ ਸਿੱਧੂ ਨਾਲ ਇਸ ਮੌਕੇ ਪਿੰਡ ਦੇ ਮੁਹਤਵਰਾਂ ਤੋਂ ਇਲਾਵਾ