ਰਾਮਪੁਰਾ ਫੂਲ, 20 ਅਪ੍ਰੈਲ (ਹੇਮੰਤ ਕੁਮਾਰ ਸ਼ਰਮਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ, ਬਾਣੀ ਅਤੇ ਸ਼ਹਾਦਤ ਵਿਸ਼ੇ 'ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਸ਼ਰਧਾ, ਗੰਭੀਰਤਾ ਅਤੇ ਅਕਾਦਮਿਕ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ¢ ਸੈਮੀਨਾਰ ਦਾ ਮੁੱਖ ਉਦੇਸ਼ ਨੌਵੇਂ ਪਾਤਸ਼ਾਹ ਦੇ ਜੀਵਨ-ਸੰਦੇਸ਼, ਉਨ੍ਹਾਂ ਦੀ ਬਾਣੀ ਦੀ ਆਤਮਿਕ ਮਹੱਤਤਾ ਅਤੇ ਮਨੁੱਖਤਾ ਦੀ ਰੱਖਿਆ ਲਈ ਦਿੱਤੀ ਗਈ ਮਹਾਨ ਸ਼ਹਾਦਤ ਨੂੰ ਵਿਦਵੱਤਮਈ ਢੰਗ ਨਾਲ ਸਮਝਣਾ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸੀ¢ ਉਦਘਾਟਨ ਸਮਾਰੋਹ ਦÏਰਾਨ ਪ੍ਰੋ.ਬਘੇਲ ਸਿੰਘ (ਪਿ੍ੰਸੀਪਲ) ਨੇ ਆਏ ਹੋਏ ਵਿਦਵਾਨਾਂ, ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕੀਤਾ¢ ਸਮਾਗਮ ਦੀ ਪ੍ਰਧਾਨਗੀ ਚੇਅਰਮੈਨ ਐਸ.ਐਸ. ਚੱਠਾ ਨੇ ਕੀਤੀ¢ ਉਨ੍ਹਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਪੂਰੀ ਮਨੁੱਖਤਾ ਲਈ ਅੰਤਰਆਤਮਾ ਦੀ ਆਜ਼ਾਦੀ ਅਤੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਦਾ ਪ੍ਰਤੀਕ ਹੈ¢ ਮੁੱਖ ਭਾਸ਼ਣਕਾਰ ਵਜੋਂ ਡਾ.ਰਮਨਪ੍ਰੀਤ ਕੌਰ (ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ) ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਦੇ ਵੱਖ-ਵੱਖ ਪੱਖਾਂ ਅਤੇ ਉਨ੍ਹਾਂ ਦੀ ਬਾਣੀ ਦੇ ਆਤਮਿਕ ਸੰਦੇਸ਼ ਨੂੰ ਵਿਸਥਾਰ ਨਾਲ ਰੱਖਿਆ¢ ਮੁੱਖ ਮਹਿਮਾਨ ਵਜੋਂ ਡਾ. ਨਰੇਸ਼ ਕੁਮਾਰ (ਸੈਂਟਰਲ ਯੂਨੀਵਰਸਿਟੀ ਆਫ਼ ਹਿਮਾਚਲ ਪ੍ਰਦੇਸ਼, ਧਰਮਸ਼ਾਲਾ) ਨੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਇਤਿਹਾਸਕ ਅਤੇ ਵਿਚਾਰਧਾਰਾਤਮਿਕ ਮਹੱਤਵ 'ਤੇ ਚਾਨਣ ਪਾਇਆ¢ ਵਿਸ਼ੇਸ਼ ਮਹਿਮਾਨਾਂ ਵਿਚ ਡਾ. ਅਮਨਦੀਪ ਸਿੰਘ ਬਰਾੜ ਅਤੇ ਡਾ. ਰਾਜਿੰਦਰ ਸਿੰਘ ਨੇ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦੇ ਸਾਹਿਤਕ, ਦਾਰਸ਼ਨਿਕ ਅਤੇ ਸਮਾਜਕ ਪੱਖਾਂ ਨੂੰ ਉਜਾਗਰ ਕਰਦਿਆਂ ਵਿਦਿਆਰਥੀਆਂ ਨੂੰ ਗੰਭੀਰ ਅਧਿਐਨ ਲਈ ਪ੍ਰੇਰਿਤ ਕੀਤਾ¢ ਇਸ ਮੌਕੇ ਡਾ.ਜਗਵਿੰਦਰ ਸਿੰਘ ਸਿੱਧੂ (ਡੀਨ ਅਕਾਦਮਿਕ), ਐਮ.ਡੀ. ਮਨਜੀਤ ਕੌਰ ਚੱਠਾ, ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ, ਪ੍ਰੋ. ਕੁਮਾਰੀ ਸ਼ੈਲਜਾ, ਪ੍ਰੋ. ਸੰਦੀਪ ਕੌਰ, ਪ੍ਰੋ. ਸੋਨਵਿੰਦਰ ਸਿੰਘ, ਪ੍ਰੋ. ਕੁਲਦੀਪ ਸਿੰਘ, ਪ੍ਰੋ. ਅਨੀਤਾ, ਪ੍ਰੋ. ਅਨੀਕਾ ਸਮੇਤ ਸਮੂਹ ਸਟਾਫ਼ ਮੈਂਬਰ ਵੀ ਮੌਜੂਦ ਸਨ¢