ਰਾਮਾਂ ਮੰਡੀ, 20 ਅਪ੍ਰੈਲ (ਤਰਸੇਮ ਸਿੰਗਲਾ)- ਆਮ ਆਦਮੀ ਪਾਰਟੀ ਦੇ ਆਗੂ ਗੁਰਪਿਆਰ ਸਿੰਘ ਕਮਾਲੂ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੇ ਫ਼ੈਸਲੇ ਦਾ ਤਹਿ ਦਿਲੋਂ ਸਵਾਗਤ ਕੀਤਾ ਹੈ¢ ਉਨ੍ਹਾਂ ਕਿਹਾ ਕਿ ਇਹ ਕਦਮ ਸਮਾਜ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਪਹਿਲ ਹੈ¢ ਸ੍ਰ.ਕਮਾਲੂ ਨੇ ਕਿਹਾ ਕਿ ਧਾਰਮਿਕ ਭਾਵਨਾਵਾਂ ਨਾਲ ਖੇਡਣਾ ਬਰਦਾਸ਼ਤਯੋਗ ਨਹੀਂ ਹੈ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨੀ ਪ੍ਰਬੰਧ ਬਹੁਤ ਜ਼ਰੂਰੀ ਸਨ¢ ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਨਾਲ ਨਾ ਸਿਰਫ਼ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ, ਸਗੋਂ ਅਜਿਹੀਆਂ ਘਟਨਾਵਾਂ 'ਤੇ ਵੀ ਰੋਕ ਲੱਗੇਗੀ¢ ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਭਾਵਨਾਵਾਂ ਦਾ ਆਦਰ ਕਰਦਿਆਂ ਇਹ ਫੈਸਲਾ ਲਿਆ ਗਿਆ ਹੈ, ਜੋ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰੇਗਾ¢ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿਚ ਪਿਆਰ, ਸਾਂਝ ਅਤੇ ਸਹਿਯੋਗ ਦੀ ਭਾਵਨਾ ਬਣਾਈ ਰੱਖਣ ਲਈ ਹਰ ਇਕ ਵਿਅਕਤੀ ਆਪਣੀ ਜ਼ਿੰਮੇਵਾਰੀ ਨਿਭਾਏ¢ ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਲੋਕ-ਹਿਤ ਦੇ ਮਸਲਿਆਂ ਨੂੰ ਪਹਿਲ ਦਿੰਦੀ ਆਈ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਕੰਮ ਕਰਦੀ ਰਹੇਗੀ¢