25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸਰਵਹਿੱਤਕਾਰੀ ਸਕੂਲ ਵਿਚ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 21-04-2026
ਰਾਮਪੁਰਾ ਫੂਲ, 20 ਅਪ੍ਰੈਲ (ਹੇਮੰਤ ਕੁਮਾਰ ਸ਼ਰਮਾ)-ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਦਾ ਸੀ.ਬੀ.ਐਸ.ਈ. ਦਸਵੀਂ ਜਮਾਤ ਦਾ ਨਤੀਜਾ ਇਸ ਵਰ੍ਹੇ ਬਹੁਤ ਹੀ ਸ਼ਾਨਦਾਰ ਰਿਹਾ¢ ਸਕੂਲ ਦੇ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ¢ ਵਿਦਿਆਰਥਣ ਭਾਵਨਾ ਨੇ 97.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ¢ ਪੁਸ਼ਪਿੰਦਰ ਕੌਰ ਨੇ 96 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਲਵਲੀਨ ਕੌਰ ਨੇ 94.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ¢ ਇਸ ਤੋਂ ਇਲਾਵਾ ਕੁਲ 7 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅਤੇ 15 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਇਸ ਉਪਲਬਧੀ ਦੀ ਖ਼ੁਸ਼ੀ ਵਿਚ ਸਕੂਲ ਵਿਚ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ¢ ਇਸ ਮੌਕੇ ਪ੍ਰਬੰਧਕ ਸਮਿਤੀ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼ ਅਤੇ ਮੈਂਬਰ ਰਵੀਨੰਦ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ¢ ਉਨ੍ਹਾਂ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਮੈਡਲ ਅਤੇ ਹਾਰ ਪਹਿਨਾ ਕੇ ਸਨਮਾਨਿਤ ਕੀਤਾ ਗਿਆ¢ ਸਕੂਲ ਦੇ ਪਿ੍ੰਸੀਪਲ ਸੰਜੀਵ ਕੁਮਾਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹਨ¢ ਸਮਾਰੋਹ ਦੌਰਾਨ ਪੰਜਾਬੀ ਵਿਸ਼ੇ ਵਿਚ 100 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ¢ ਇਸ ਤੋਂ ਇਲਾਵਾ ਸੋਸ਼ਲ ਸਟੱਡੀਜ਼ ਵਿਚ 100 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਭਾਵਨਾ ਨੂੰ 1100 ਰੁਪਏ ਦੀ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਉਪ ਪਿੰ੍ਰਸੀਪਲ ਬਿਕਰਮਜੀਤ ਸਿੰਘ, ਕੋਆਰਡੀਨੇਟਰ ਅਨਮੋਲ ਕੌਸ਼ਲ ਅਤੇ ਨਿਰਮਲਜੀਤ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਰਹੇ¢

Ad Position 22
No active advertisement
ਪਿਛਲੀ ਖ਼ਬਰ ਚੇਅਰਪਰਸਨ ਗੁਰਪ੍ਰੀਤ ਕੌਰ ਸਿੱਧੂ ਨੇ ਉਪ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ <br/> ਅਗਲੀ ਖ਼ਬਰ 90 ਸਿਹਤ ਕੈਂਪ ਲਗਾ ਕੇ 6,036 ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ <br/>
Ad Position 24