ਰਾਮਾਂ ਮੰਡੀ, 20 ਅਪ੍ਰੈਲ (ਤਰਸੇਮ ਸਿੰਗਲਾ)- ਕਣਕ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਭੈਣ ਗੁਰਪ੍ਰੀਤ ਕੌਰ ਸਿੱਧੂ, ਚੇਅਰਪਰਸਨ ਮਾਰਕੀਟ ਕਮੇਟੀ ਰਾਮਾਂ ਵਲੋਂ ਉਪ ਖ਼ਰੀਦ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ¢ ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਦੇ ਸਕੱਤਰ ਸੁਖਜੀਵਨ ਸਿੰਘ, ਗੁਰਪਿਆਰ ਸਿੰਘ ਅਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਰਹੇ¢ ਚੇਅਰਪਰਸਨ ਵਲੋਂ ਪਿੰਡ ਬੰਗੀ ਰੁਘੂ, ਮਾਨਵਾਲਾ ਅਤੇ ਮੱਲਵਾਲਾ ਵਿਖੇ ਸਥਿਤ ਉਪ ਖ਼ਰੀਦ ਕੇਂਦਰਾਂ 'ਤੇ ਜਾ ਕੇ ਕਣਕ ਦੀ ਖ਼ਰੀਦ, ਕਿਸਾਨਾਂ ਲਈ ਕੀਤੇ ਪ੍ਰਬੰਧ, ਤੋਲ ਅਤੇ ਸਫ਼ਾਈ ਵਿਵਸਥਾ ਦੀ ਜਾਂਚ ਕੀਤੀ ਗਈ¢ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ ਅਤੇ ਉਨ੍ਹਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਯਕੀਨੀ ਬਣਾਈ ਜਾਵੇ¢ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖ਼ਰੀਦ ਕੇਂਦਰਾਂ 'ਤੇ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਸੁਵਿਧਾ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ¢ ਦੌਰੇ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਤੁਰੰਤ ਹੱਲ ਕਰਨ ਦਾ ਭਰੋਸਾ ਦਿਵਾਇਆ¢ ਉਨ੍ਹਾਂ ਨੇ ਕਿਹਾ ਕਿ ਮਾਰਕੀਟ ਕਮੇਟੀ ਵਲੋਂ ਕਿਸਾਨਾਂ ਦੀ ਸਹੂਲਤ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਖ਼ਰੀਦ ਪ੍ਰਕਿਰਿਆ ਬਿਨ੍ਹਾਂ ਰੁਕਾਵਟ ਦੇ ਚੱਲਦੀ ਰਹੇ¢ ਇਸ ਮÏਕੇ ਹੋਰ ਅਧਿਕਾਰੀਆਂ ਨੇ ਵੀ ਯਕੀਨ ਦਵਾਇਆ ਕਿ ਕਣਕ ਦੀ ਖ਼ਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਪ੍ਰਬੰਧ ਮੁਕੰਮਲ ਰੱਖੇ ਜਾਣਗੇ¢