25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਵਿਧਾਇਕ ਇੰਜ: ਅਮਿਤ ਰਤਨ ਕੋਟਫੱਤਾ ਵਲੋਂ ਸੀ-ਪਾਈਟ ਕੈਂਪ ਕਾਲਝਰਾਣੀ ਦਾ ਵਿਸ਼ੇਸ਼ ਦੌਰਾ <br/>

Ad Position 21
No active advertisement
ਅਜੀਤ ਡੈਸਕ 21-04-2026
ਬਠਿੰਡਾ, 20 ਅਪ੍ਰੈਲ (ਸ.ਰ.)-ਵਿਧਾਇਕ ਬਠਿੰਡਾ ਦਿਹਾਤੀ ਇੰਜ: ਅਮਿਤ ਰਤਨ ਕੋਟਫੱਤਾ ਵਲੋਂ ਸੀ-ਪਾਈਟ ਕੈਂਪ ਕਾਲਝਰਾਣੀ (ਬਠਿੰਡਾ) ਦਾ ਵਿਸ਼ੇਸ਼ ਦੌਰਾ ਕੀਤਾ ਗਿਆ¢ ਇਸ ਦੌਰੇ ਦੌਰਾਨ ਉਨ੍ਹਾਂ ਨੇ ਕੈਂਪ ਵਿਚ ਟਰੇਨਿੰਗ ਲੈ ਰਹੇ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਵਿਚਾਰਾਂ ਦੇ ਨਾਲ-ਨਾਲ ਆਪਣੀ ਜ਼ਿੰਦਗੀ ਦੇ ਕੀਮਤੀ ਤਜਰਬੇ ਸਾਂਝੇ ਕੀਤੇ, ਜਿਸ ਨਾਲ ਨੌਜਵਾਨਾਂ ਵਿਚ ਨਵਾਂ ਹੌਸਲਾ ਤੇ ਪੇ੍ਰਰਨਾ ਪੈਦਾ ਹੋਵੇਗੀ¢ ਇਸ ਦੌਰਾਨ ਵਿਧਾਇਕ ਇੰਜ: ਅਮਿਤ ਰਤਨ ਕੋਟਫੱਤਾ ਨੇ ਕੈਂਪ ਦੇ ਪਿਛਲੇ ਨਤੀਜਿਆਂ ਦਾ ਜਾਇਜ਼ਾ ਲੈਂਦੇ ਹੋਏ ਸੰਤੁਸ਼ਟੀ ਜ਼ਾਹਿਰ ਕੀਤੀ ਅਤੇ ਕਿਹਾ ਕਿ ਸੀ-ਪਾਈਟ ਕੈਂਪ ਕਾਲਝਰਾਣੀ ਨੌਜਵਾਨਾਂ ਲਈ ਇਕ ਵਰਦਾਨ ਸਾਬਤ ਹੋ ਰਿਹਾ ਹੈ¢ ਉਨ੍ਹਾਂ ਨੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਰਮੀ ਅਗਨੀਵੀਰ ਅਤੇ ਪੰਜਾਬ ਪੁਲਿਸ ਵਿਚ ਭਰਤੀ ਲਈ ਲਿਖਤੀ ਅਤੇ ਫਿਜ਼ੀਕਲ ਤਿਆਰੀ ਇਸ ਕੈਂਪ ਰਾਹੀਂ ਕਰਕੇ ਆਪਣੇ ਸੁਪਨੇ ਸਾਕਾਰ ਕੀਤੇ ਜਾ ਸਕਦੇ ਹਨ¢ ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ¢ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੇ ਟਰੇਨਿੰਗ ਕੇਂਦਰ ਇਸ ਮਿਸ਼ਨ ਨੂੰ ਅੱਗੇ ਵਧਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ¢ ਅੰਤ ਵਿਚ ਪ੍ਰਬੰਧਕਾਂ ਵਲੋਂ ਨੌਜਵਾਨਾਂ ਦੇ ਰਹਿਣ-ਸਹਿਣ ਨਾਲ ਸੰਬੰਧਿਤ ਵਿਚਾਰ ਵੀ ਅਮਿਤ ਰਤਨ ਦੇ ਧਿਆਨ ਵਿਚ ਲਿਆਂਦੇ ਗਏ, ਜਿਨ੍ਹਾਂ ਨੂੰ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ¢ ਕੈਪਟਨ ਲਖਵਿੰਦਰ ਸਿੰਘ ਸਿਖਲਾਈ ਅਧਿਕਾਰੀ ਅਤੇ ਸਮੂਹ ਕੈਂਪ ਸਟਾਫ਼ ਵਲੋਂ ਇੰਜ: ਅਮਿਤ ਰਤਨ ਕੋਟਫੱਤਾ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ¢


Ad Position 22
No active advertisement
ਪਿਛਲੀ ਖ਼ਬਰ ਗੋਪਾਲ ਨਗਰ 'ਚ ਘਰ ਅੰਦਰ ਦਾਖ਼ਲ ਹੋ ਇਕ ਔਰਤ ਨੇ ਹਨੂੰਮਾਨ ਜੀ ਦੇ ਸਟਿੱਕਰ ਲਾਹ ਕੇ ਸੁੱਟੇ <br/> ਅਗਲੀ ਖ਼ਬਰ ਪਿੰਡ ਮਹਿਤਾ ਵਿਖੇ ਹੋਏ ਕਤਲ 'ਚ ਸ਼ਾਮਿਲ ਔਰਤ ਸਮੇਤ 3 ਗਿ੍ਫ਼ਤਾਰ <br/>
Ad Position 24