ਭਾਈਰੂਪਾ, 22 ਅਪ੍ਰੈਲ (ਵਰਿੰਦਰ ਲੱਕੀ)-ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਧਰਤੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮੇਂ ਬੱਚਿਆਂ ਨੇ ਕਵੀਸ਼ਰੀਆਂ, ਕਵਿਤਾਵਾਂ ਅਤੇ ਨੁਕੜ-ਨਾਟਕ ਪੇਸ਼ ਕੀਤੇ | ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ 'ਧਰਤੀ ਦਿਵਸ' ਉਪਰ ਭਾਸ਼ਣ ਦਿੱਤਾ | ਬੱਚਿਆਂ ਨੇ ਸੰਕਲਪ ਲਿਆ ਕਿ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ' ਉਪਰ ਪਹਿਰਾ ਦੇਣਗੇ | ਇਸ ਸਮੇਂ ਪਿ੍ੰਸੀਪਲ ਸੋਨੂ ਕੁਮਾਰ ਨੇ ਬੱਚਿਆਂ ਨੂੰ ਧਰਤੀ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਵਾਤਾਵਰਨ ਹੀ ਜੀਵਨ ਹੈ | ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਅਮਰੀਕਾ ਵਿਚ 22 ਅਪ੍ਰੈਲ 1970 ਵਿਚ ਧਰਤੀ ਦਿਵਸ ਮਨਾਇਆ ਗਿਆ ਸੀ | ਪਰ ਅੱਜ ਪ੍ਰਦੂਸ਼ਣ, ਜੰਗਲਾਂ ਦੀ ਕਟਾਈ ਅਤੇ ਪਲਾਸਟਿਕ ਦੀ ਵਰਤੋਂ ਵਰਗੀਆਂ ਸਮੱਸਿਆਵਾਂ ਕਾਰਨ ਸਾਡੀ ਧਰਤੀ ਖ਼ਤਰੇ ਵਿਚ ਹੈ | ਅਸੀਂ ਆਪਣੇ ਚੌਗਿਰਦੇ ਨੂੰ ਹਰਿਆ-ਭਰਿਆ ਤੇ ਸਾਫ਼-ਸੁਥਰਾ ਰੱਖਣ ਲਈ ਸਹਿਯੋਗ ਕਰੀਏ | ਸਾਨੂੰ ਸਾਰਿਆਂ ਨੂੰ ਮਿਲ ਕੇ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਵੱਧ ਤੋਂ ਵੱਧ ਰੁੱਖ ਲਗਾਵਾਂਗੇ, ਪਾਣੀ ਦੀ ਬੱਚਤ ਕਰਾਂਗੇ ਅਤੇ ਪਲਾਸਟਿਕ ਦੀ ਵਰਤੋਂ ਘੱਟ ਕਰਾਂਗੇ | ਇਸ ਮੌਕੇ ਤੇ ਧਾਰਮਿਕ ਅਧਿਆਪਕਾ ਪਲਵਿੰਦਰ ਕੌਰ ਜਲਾਲ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ |