ਬਠਿੰਡਾ, 22 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ ਪਿ੍ੰਸੀਪਲ ਤਸ਼ਵਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਰੁੱਖ ਲਗਾਉਣ ਦੀ ਸ਼ੁਰੂਆਤ ਕੀਤੀ ਗਈ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ਏ.ਐਸ.ਆਈ ਭਜਨ ਸਿੰਘ (ਸਹਾਇਕ ਟ੍ਰੈਫਿਕ ਇੰਚਾਰਜ) ਅਤੇ ਵਿਸ਼ੇਸ਼ ਮਹਿਮਾਨ ਵਜੋਂ ਏ.ਐਸ.ਆਈ ਬਲਜਿੰਦਰ ਸਿੰਘ ਨੇ ਪਹੁੰਚੇ¢ ਜਿਨ੍ਹਾਂ ਨੇ ਰੁੱਖ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ¢ ਇਸ ਮÏਕੇ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ¢ ਸਕੂਲ ਪਿ੍ੰਸੀਪਲ ਤਸ਼ਵਿੰਦਰ ਸਿੰਘ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਰੁੱਖ ਸਾਡੀ ਜ਼ਿੰਦਗੀ ਦਾ ਅਟੁੱਟ ਹਿੱਸਾ ਹਨ ਅਤੇ ਇਹ ਧਰਤੀ ਨੂੰ ਹਰਾ-ਭਰਾ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ¢ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੇ ਵੀ ਆਪਣੇ ਸੰਬੋਧਨ ਦÏਰਾਨ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਰੁੱਖ ਲਗਾਉਣ ਦੀ ਅਪੀਲ ਕੀਤੀ¢ ਅੰਤ ਵਿਚ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸੰਕਲਪ ਲਿਆ ਗਿਆ ਕਿ ਉਹ ਵਾਤਾਵਰਨ ਦੀ ਰੱਖਿਆ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ ਅਤੇ ਹੋਰਨਾਂ ਨੂੰ ਵੀ ਇਸ ਮਹੱਤਵਪੂਰਨ ਮੁਹਿੰਮ ਨਾਲ ਜੋੜਨਗੇ¢