05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਲੋਕਾਂ ਵਲੋਂ ਨਗਰ ਨਿਗਮ ਖ਼ਿਲਾਫ਼ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 23-04-2026
ਬਠਿੰਡਾ, 22 ਅਪ੍ਰੈਲ (ਪ੍ਰੀਤਪਾਲ ਸਿੰਘ ਰੋਮਾਣਾ): ਸ਼ਹਿਰ ਦੇ ਭਾਗੂ ਰੋਡ ਦੀਆਂ ਸੜਕਾਂ ਦੀ ਖਸਤਾ ਹਾਲਤ ਤੋਂ ਪ੍ਰੇਸ਼ਾਨ ਭਾਗੂ ਰੋਡ ਦੇ ਦੁਕਾਨਦਾਰਾਂ ਅਤੇ ਮੁਹੱਲਾ ਵਾਸੀਆਂ ਵਲੋਂ ਨਗਰ ਨਿਗਮ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਲੋਕਾਂ ਨੇ ਭਾਗੂ ਰੋਡ ਦੀਆਂ ਕੰਧਾਂ ਉੱਪਰ ਭਾਗੂ ਰੋਡ ਬਣਿਆ 'ਨਰਕ ਰੋਡ' ਦੇ ਪੋਸਟਰ ਚਿਪਕਾਏ ਗਏ | ਦੁਕਾਨਦਾਰਾਂ ਨੇ ਦੋਸ਼ ਲਗਾਏ ਕਿ ਨਗਰ ਨਿਗਮ ਵਲੋਂ ਭਾਗੂ ਰੋਡ ਦਾ ਸੁੰਦਰੀਕਰਨ ਦੇ ਨਾਮ 'ਤੇ ਨੀਂਹ ਪੱਥਰ ਰੱਖਿਆ ਗਿਆ ਸੀ ਤੇ ਬਿਨਾਂ ਕਿਸੇ ਪਲੈਨਿੰਗ ਤੋਂ ਸੜਕਾਂ ਨੂੰ ਤੋੜਿਆ ਗਿਆ ਹੈ, ਪਰ ਹੁਣ ਪਿਛਲੇ ਡੇਢ ਮਹੀਨੇ ਤੋਂ ਸੜਕਾਂ ਦੀ ਹਾਲਤ ਪੂਰੀ ਤਰ੍ਹਾਂ ਤਰਸਯੋਗ ਬਣੀ ਹੋਈ ਹੈ | ਸੜਕਾਂ ਨੂੰ ਪੁੱਟਿਆ ਹੋਣ ਕਾਰਨ ਦੁਕਾਨਦਾਰਾਂ ਦਾ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਚੁੱਕਾ ਹੈ | ਜਿਸ ਕਾਰਨ ਉਨ੍ਹਾਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਭਾਗੂ ਰੋਡ ਦੇ ਮੁਹੱਲਾ ਵਾਸੀ ਚੰਨੀ ਸਿੰਘ, ਮੀਨਾਂ ਕੌਰ, ਮਨੀਸ਼ ਜਿੰਦਲ, ਗੋਇਲ ਪ੍ਰੋਪਰਟੀ ਡੀਲਰ, ਸੁਭਾਸ਼, ਹਰਦੀਪ ਸਿੰਘ ਨੇ ਦੱਸਿਆ ਕਿ ਨਿਗਮ ਅਧਿਕਾਰੀਆਂ ਵਲੋਂ ਭਾਗੂ ਰੋਡ ਦੀਆਂ ਸੜਕਾਂ ਨੂੰ ਪਿਛਲੇ ਡੇਢ ਮਹੀਨੇ ਤੋਂ ਪੁੱਟਿਆ ਗਿਆ ਹੈ, ਪਰ ਇਸ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਕੰਮ ਦੀ ਸ਼ੁਰੂਆਤ ਨਹੀ ਕੀਤੀ ਗਈ | ਜਿਸ ਕਾਰਨ ਦੁਕਾਨਦਾਰਾਂ ਦੇ ਕਾਰੋਬਾਰ 'ਤੇ ਮਾੜਾ ਅਸਰ ਪੈ ਰਿਹਾ ਹੈ | ਮਹਿਲਾਵਾਂ ਅਤੇ ਬਜ਼ੁਰਗਾਂ ਨੂੰ ਟੁੱਟੀ ਸੜਕ ਕਾਰਨ ਹਰ ਰੋਜ਼ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ | ਸਕੂਲੀ ਬੱਚਿਆਂ ਨੂੰ ਵੀ ਸਕੂਲ ਜਾਣ ਵਿਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ 'ਤੇ ਲਾਪਰਵਾਹੀ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਈ ਵਾਰ ਸ਼ਿਕਾਇਤਾਂ ਦੇ ਬਾਵਜੂਦ ਕੋਈ ਵੀ ਕਾਰਵਾਈ ਨਹੀ ਕੀਤੀ ਗਈ | ਗ਼ੁੱਸੇ ਵਿਚ ਆਏ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੰਗ ਕੀਤੀ ਕਿ ਭਾਗੂ ਰੋਡ ਦੀ ਸੜਕ ਨੂੰ ਜਲਦੀ ਨਵੇਂ ਸਿਰੇ ਤੋਂ ਬਣਾਇਆ ਜਾਵੇ | ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ |


Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ <br/> ਅਗਲੀ ਖ਼ਬਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਚ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ <br/>
Ad Position 24