05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪੰਜਾਬ ਤੇ ਪੰਥ ਦੀ ਚੜ੍ਹਦੀ ਕਲਾ ਲਈ ਅਕਾਲੀ ਦਲਾਂ 'ਚ ਏਕਤਾ ਸ਼ਲਾਘਾਯੋਗ ਕਦਮ- ਗਿੱਲ ਪੱਤੀ <br/>

Ad Position 21
No active advertisement
ਅਜੀਤ ਡੈਸਕ 23-04-2026
ਬਠਿੰਡਾ, 22 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਥ ਅਤੇ ਪੰਜਾਬ ਦੇ ਹਿੱਤਾਂ ਨੂੰ ਮੱਥੇ 'ਤੇ ਰੱਖਦੇ ਹੋਏ ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਕੀਤੀ ਗਈ ਏਕਤਾ ਨੂੰ ਸ਼ਲਾਘਾਯੋਗ ਉਪਰਾਲਾ ਕਰਾਰ ਦਿੰਦਿਆਂ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੀ ਮੀਟਿੰਗ ਉਪਰੰਤ ਪਾਰਟੀ ਦੇ ਬੁਲਾਰੇ ਅਤੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਗਿੱਲ ਪੱਤੀ ਨੇ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਹੁਕਮਾਂ ਦੀ ਭਾਵਨਾ ਅਨੁਸਾਰ ਪੰਥਕ ਰਾਜਨੀਤਿਕ ਤਾਕਤਾਂ ਨੂੰ ਇਕੱਠਾ ਕਰਨਾ ਸਮੇਂ ਦੀ ਲੋੜ ਹੈ¢ ਇਸ ਦੇ ਤਹਿਤ ਪੰਥਕ ਸੋਚ ਨੂੰ ਇਕ ਮੰਚ 'ਤੇ ਲਿਆ ਕੇ ਆਉਣ ਵਾਲੀਆਂ ਚੁਣੌਤੀਆਂ ਦਾ ਮਿਲ ਕੇ ਮੁਕਾਬਲਾ ਕਰਨ ਲਈ ਇਹ ਕਦਮ ਮਹੱਤਵਪੂਰਨ ਸਾਬਤ ਹੋਵੇਗਾ¢ ਗਿੱਲ ਪੱਤੀ ਨੇ ਕਿਹਾ ਕਿ ਪੰਜਾਬ ਅਤੇ ਪੰਥਕ ਸੋਚ ਨੂੰ ਮਜ਼ਬੂਤ ਕਰਨ ਲਈ ਦੋਵਾਂ ਧਿਰਾਂ ਵਲੋਂ ਦਿਖਾਈ ਗਈ ਸੁਹਿਰਦਤਾ ਕਾਬਿਲ-ਏ-ਤਾਰੀਫ਼ ਹੈ ਅਤੇ ਇਸ ਲਈ ਸਮੁੱਚੀ ਲੀਡਰਸ਼ਿਪ ਵਧਾਈ ਦੀ ਹੱਕਦਾਰ ਹੈ¢ ਉਨ੍ਹਾਂ ਹੋਰ ਕਿਹਾ ਕਿ ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਪੰਥਕ ਅਤੇ ਪੰਜਾਬੀ ਹਿੱਤਾਂ ਲਈ ਕੰਮ ਕਰ ਰਹੀਆਂ ਸਾਰੀਆਂ ਧਿਰਾਂ ਨੂੰ ਇਕ ਸਾਂਝਾ ਮੰਚ ਉਸਾਰਨ ਲਈ ਅੱਗੇ ਆਉਣਾ ਚਾਹੀਦਾ ਹੈ¢ ਇਸ ਮੌਕੇ ਸੁਰਜੀਤ ਸਿੰਘ ਬੋਪਾਰਾਏ, ਭੁਪਿੰਦਰ ਸਿੰਘ ਸੇਮਾ (ਮੈਂਬਰ ਵਰਕਿੰਗ ਕਮੇਟੀ), ਰਾਜਵਿੰਦਰ ਸਿੰਘ ਰਾਣਾ (ਸੀਨੀਅਰ ਮੀਤ ਪ੍ਰਧਾਨ), ਬਿਕਰਮ ਸਿੰਘ ਧਿੰਗੜ, ਬਲਜਿੰਦਰ ਸਿੰਘ (ਸੀਨੀਅਰ ਮੀਤ ਪ੍ਰਧਾਨ), ਡਾ. ਭੁਪਿੰਦਰ ਸਿੰਘ (ਜਨਰਲ ਸਕੱਤਰ), ਦੀਵਾਨ ਸਿੰਘ ਡਿੱਖ (ਮੀਤ ਪ੍ਰਧਾਨ), ਬੀਬੀ ਗੁਰਮਿੰਦਰ ਕੌਰ ਢਿੱਲੋਂ, ਪਰਮਜੀਤ ਕੌਰ, ਬਲਵੀਰ ਕੌਰ, ਐਡਵੋਕੇਟ ਰਮਨਦੀਪ ਸਿੰਘ, ਹਰਪ੍ਰੀਤ ਸਿੰਘ, ਬਾਬੂ ਸਿੰਘ ਰੋਮਾਣਾ, ਗੁਰਮੀਤ ਸਿੰਘ ਰਾਠੌਰ, ਗੁਰਜੰਟ ਸਿੰਘ ਬਹਿਮਣ, ਜਸਮੇਲ ਸਿੰਘ ਗਹਿਰੀ, ਰਣਜੀਤ ਸਿੰਘ ਬੇਗਾ, ਸੁਰਿੰਦਰ ਸਿੰਘ ਜੋਧਪੁਰ, ਜਸਵਿੰਦਰ ਸਿੰਘ ਢਿੱਲੋਂ (ਸਾਰੇ ਸਰਕਲ ਪ੍ਰਧਾਨ), ਜਥੇਦਾਰ ਕਿਰਪਾਲ ਸਿੰਘ ਅਤੇ ਬਖ਼ਸ਼ੀਸ਼ ਸਿੰਘ (ਪ੍ਰਧਾਨ ਐਸ.ਸੀ. ਵਿੰਗ) ਸਮੇਤ ਹੋਰ ਆਗੂ ਹਾਜ਼ਰ ਸਨ¢


Ad Position 22
No active advertisement
ਪਿਛਲੀ ਖ਼ਬਰ ਅਕਾਲ ਯੂਨੀਵਰਸਿਟੀ ਵਿਖੇ ਵਿਸ਼ਵ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸਿੰਘਲ ਪਰਿਵਾਰ ਨਾਲ ਦੁੱਖ ਪ੍ਰਗਟ <br/>
Ad Position 24