05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਅਕਾਲ ਯੂਨੀਵਰਸਿਟੀ ਵਿਖੇ ਵਿਸ਼ਵ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 23-04-2026
ਤਲਵੰਡੀ ਸਾਬੋ 22 ਅਪ੍ਰੈਲ (ਰਣਜੀਤ ਸਿੰਘ ਰਾਜੂ)-ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ 'ਲਾਈਫ਼ ਸਾਇੰਸਿਜ਼' ਵਿਭਾਗ ਵਲੋਂ ਅੱਜ 'ਵਿਸ਼ਵ ਧਰਤੀ ਦਿਵਸ 2026' ਬੜੀ ਸਰਗਰਮੀ ਅਤੇ ਵਾਤਾਵਰਣ ਪ੍ਰਤੀ ਵਚਨਬੱਧਤਾ ਨਾਲ ਮਨਾਇਆ ਗਿਆ | ਭਾਰਤ ਸਰਕਾਰ ਦੇ ਪਿ੍ਥਵੀ ਵਿਗਿਆਨ ਮੰਤਰਾਲੇ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਾਤਾਵਰਣ ਦੀ ਸੰਭਾਲ ਅਤੇ ਸਥਿਰਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਰਿਹਾ | ਯੂਨੀਵਰਸਿਟੀ ਪ੍ਰਬੰਧਕਾਂ ਵਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਸਮਾਗਮ ਦੀ ਸ਼ੁਰੂਆਤ ਇਕ ਪ੍ਰਭਾਵਸ਼ਾਲੀ ਸਹੁੰ ਚੁੱਕ ਸਮਾਗਮ ਨਾਲ ਹੋਈ, ਜਿਸ ਵਿਚ ਵਿਦਿਆਰਥੀਆਂ ਅਤੇ ਵਿਭਾਗੀ ਮੈਂਬਰਾਂ ਨੇ ਧਰਤੀ ਦੀ ਸੁਰੱਖਿਆ ਲਈ ਜ਼ਿੰਮੇਵਾਰ ਨਾਗਰਿਕ ਬਣਨ ਦਾ ਅਹਿਦ ਲਿਆ | ਵਿਭਾਗ ਦੇ ਮੁਖੀ ਡਾ. ਕੋਮਲਪ੍ਰੀਤ ਕੌਰ ਨੇ ਸਮਾਗਮ ਵਿਚ ਪਹੁੰਚੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਯੂਨੀਵਰਸਿਟੀ ਕੈਂਪਸ ਵਿਚ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ, ਜਿਸ ਰਾਹੀਂ ਹਰਿਆਵਲ ਭਰਪੂਰ ਵਾਤਾਵਰਣ ਦਾ ਸੁਨੇਹਾ ਦਿੱਤਾ ਗਿਆ | ਇਸ ਉਪਰੰਤ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਸਲੋਗਨ ਲਿਖਣ ਮੁਕਾਬਲੇ 'ਚ ਵਿਦਿਆਰਥੀਆਂ ਨੇ ਨਾਅਰਿਆਂ ਰਾਹੀਂ ਵਾਤਾਵਰਣ ਸੁਰੱਖਿਆ ਅਤੇ ਜਲਵਾਯੂ ਪਰਿਵਰਤਨ 'ਤੇ ਆਪਣੇ ਵਿਚਾਰ ਪੇਸ਼ ਕੀਤੇ | ਇਸੇ ਤਰ੍ਹਾਂ ਮਾਡਲ ਮੇਕਿੰਗ ਮੁਕਾਬਲੇ ਵਿਚ ਨਵਿਆਉਣਯੋਗ ਊਰਜਾ, ਕੂੜਾ ਪ੍ਰਬੰਧਨ ਅਤੇ ਵਾਤਾਵਰਣ ਸੰਭਾਲ ਵਰਗੇ ਵਿਸ਼ਿਆਂ 'ਤੇ ਵਿਗਿਆਨਕ ਮਾਡਲ ਪ੍ਰਦਰਸ਼ਿਤ ਕੀਤੇ ਗਏ | ਸਮਾਗਮ ਦੇ ਦੂਜੇ ਪੜਾਅ ਵਿਚ ਡਾ: ਸਵਰਨਦੀਪ ਸਿੰਘ ਹੁੰਦਲ ਵਲੋਂ 'ਸਾਡੀ ਧਰਤੀ ਵਿਚ ਨਿਵੇਸ਼ ਕਰੋ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਦਿੱਤਾ ਗਿਆ | ਉਨ੍ਹਾਂ ਨੇ ਟਿਕਾਊ ਵਿਕਾਸ ਅਤੇ ਵਾਤਾਵਰਣ ਪ੍ਰਤੀ ਸਾਡੀਆਂ ਜ਼ਿੰਮੇਵਾਰੀਆਂ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ | ਸਮਾਗਮ ਦੇ ਅੰਤ ਵਿਚ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਵਿਭਾਗ ਨੇ ਭਾਰਤ ਸਰਕਾਰ ਦੇ ਮੰਤਰਾਲੇ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਸਦਕਾ ਇਹ ਸਾਰਥਕ ਪ੍ਰੋਗਰਾਮ ਸਫ਼ਲ ਹੋ ਸਕਿਆ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਧਰਤੀ ਦਿਵਸ ਮੌਕੇ ਵੱਖ-ਵੱਖ ਗਤੀਵਿਧੀਆਂ ਰਾਹੀਂ ਵਾਤਾਵਰਨ ਜਾਗਰੂਕਤਾ ਨੂੰ ਮਿਲਿਆ ਉਤਸ਼... ਅਗਲੀ ਖ਼ਬਰ ਪੰਜਾਬ ਤੇ ਪੰਥ ਦੀ ਚੜ੍ਹਦੀ ਕਲਾ ਲਈ ਅਕਾਲੀ ਦਲਾਂ 'ਚ ਏਕਤਾ ਸ਼ਲਾਘਾਯੋਗ ਕਦਮ- ਗਿੱਲ ਪੱਤੀ <br/>
Ad Position 24