05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਰਾਜ ਪੱਧਰ 'ਤੇ ਬੀ. ਆਰ. ਸੀ. ਕਾਨਵੈਂਟ ਸਕੂਲ ਸਮਾਧ ਦੀ ਵਿਦਿਆਰਥਣ ਨੇ ਕੁਸ਼ਤੀ ਵਿਚ ਜਿੱਤਿਆ ਕਾਂਸੀ ਦਾ ਤਗ਼ਮਾ <br/>

Ad Position 21
No active advertisement
ਅਜੀਤ ਡੈਸਕ 23-04-2026
ਭਗਤਾ ਭਾਈਕਾ, 22 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਬੀ. ਆਰ. ਸੀ. ਕਾਨਵੈਂਟ ਸਮਾਧ ਭਾਈ ਦੇ ਵਿਦਿਆਰਥੀ ਜਿੱਥੇ ਪੜ੍ਹਾਈ ਵਿਚ ਮੱਲਾਂ ਮਾਰ ਰਹੇ ਹਨ, ਉਥੇ ਖੇਡਾਂ ਵਿਚ ਵੀ ਆਪਣੇ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ | ਮੋਹਾਲੀ ਵਿਖੇ ਹੋ ਰਹੀ ਅੰਡਰ-17 ਸਟੇਟ ਚੈਂਪੀਅਨਸ਼ਿਪ ਵਿਚ 53 ਕਿੱਲੋ ਭਾਰ ਵਰਗ ਵਿਚ ਪਹਿਲਵਾਨ ਸੁਖਪ੍ਰੀਤ ਕੌਰ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਆਪਣੇ ਸਕੂਲ (ਬੀ. ਆਰ. ਸੀ. ਕਾਨਵੈਂਟ ਸਕੂਲ ਸਮਾਧ ਭਾਈ) ਦਾ, ਭਾਈ ਬਚਨ ਸਿੰਘ ਕੁਸ਼ਤੀ ਅਖਾੜਾ ਫੂਲੇਵਾਲਾ ਤੇ ਆਪਣੇ ਪਿੰਡ ਫੂਲੇਵਾਲਾ ਜਿਲ੍ਹਾਂ ਮੋਗਾ ਦਾ ਨਾਂਮ ਰੌਸ਼ਨ ਕੀਤਾ | ਇਹ ਹੋਣਹਾਰ ਵਿਦਿਆਰਥਣ ਪਹਿਲਾ ਵੀ ਸਟੇਟ ਚੈਂਪੀਅਨਸ਼ਿਪ ਜਿੱਤ ਚੁੱਕੀ ਹੈ | ਇਸ ਮੌਕੇ ਸਕੂਲ ਪਿ੍ੰਸੀਪਲ ਕਿਰਨਾ ਰਾਣੀ ਨੇ ਵਿਦਿਆਰਥਣ ਸੁਖਪ੍ਰੀਤ ਕੌਰ ਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ | ਉਨ੍ਹਾਂ ਦੇ ਕੋਚ ਪਹਿਲਵਾਨ ਗੁਰਸੇਵਕ ਸਿੰਘ ਫੂਲੇਵਾਲਾ ਅਤੇ ਅਮਨਦੀਪ ਸਿੰਘ ਢਿੱਲੋਂ ਨੂੰ ਵੀ ਵਧਾਈ ਦਿੱਤੀ, ਜਿੰਨ੍ਹਾਂ ਦੀ ਮਿਹਨਤ ਸਦਕਾ ਇਹ ਬੱਚੀ ਇਸ ਮੁਕਾਮ 'ਤੇ ਪਹੁੰਚੀ ਹੈ | ਸਕੂਲ ਚੇਅਰਮੈਨ ਲਾਭ ਸਿੰਘ ਖੋਖਰ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਨੇ ਵੀ ਆਪਣੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਸਕੂਲ ਦੇ ਵਿਦਿਆਰਥੀ ਇਸ ਤਰ੍ਹਾਂ ਹੀ ਖੇਡਾਂ ਵਿਚ ਮੱਲਾਂ ਮਾਰਦੇ ਰਹਿਣ ਤੇ ਸਕੂਲ ਦਾ ਨਾਂਅ ਰੌਸ਼ਨ ਕਰਦੇ ਰਹਿਣ |

Ad Position 22
No active advertisement
ਪਿਛਲੀ ਖ਼ਬਰ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਵਫ਼ਦ ਨੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਥਰਮਲ ਦੀਆਂ ਝੀਲਾਂ ਕੋਲ ਝੁੱਗੀਆਂ-ਝੌਂਪੜੀਆਂ 'ਤੇ ਨਿਗਮ ਦਾ ਚੱਲਿਆ ਪੀਲਾ ਪੰਜਾ
Ad Position 24