05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਵਫ਼ਦ ਨੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 23-04-2026
ਮੌੜ ਮੰਡੀ, 22 ਅਪ੍ਰੈਲ (ਗੁਰਜੀਤ ਸਿੰਘ ਕਮਾਲੂ)- ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਿਤ ਸੂਬਾਈ ਜਥੇਬੰਦੀ 'ਰਾਮਗੜ੍ਹੀਆ ਅਕਾਲ ਜਥੇਬੰਦੀ (ਰਜਿ:) ਪੰਜਾਬ' ਦੇ ਅਹੁਦੇਦਾਰਾਂ ਵਲੋਂ ਕਾਂਗਰਸ ਦੇ ਸੀਨੀਅਰ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕਰਨ ਅਤੇ ਕਈ ਅਹਿਮ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ | ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਰਾਮਗੜ੍ਹੀਆ, ਜ਼ਿਲ੍ਹਾ ਬਠਿੰਡਾ ਪ੍ਰਧਾਨ ਦਰਸ਼ਨ ਸਿੰਘ ਮਠਾੜੂ, ਸੂਬਾ ਸਕੱਤਰ ਸਿਕੰਦਰ ਸਿੰਘ, ਪ੍ਰਚਾਰ ਸਕੱਤਰ ਜਗਤਾਰ ਸਿੰਘ, ਸੀਨੀਅਰ ਮੈਂਬਰ ਸਤਨਾਮ ਸਿੰਘ, ਦਿਹਾਤੀ ਜ਼ੋਨ ਤੋਂ ਗੁਰਤੇਜ ਸਿੰਘ ਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਹਰਵਿੰਦਰ ਸਿੰਘ ਨੇ ਸਾਬਕਾ ਵਿਧਾਇਕ ਸਿੱਧੂ ਨਾਲ ਮੁਲਾਕਾਤ ਕਰਦਿਆਂ ਜਥੇਬੰਦੀ ਦੇ ਮਨੋਰਥ ਅਤੇ ਭਾਈਚਾਰੇ ਦੇ ਕਈ ਅਹਿਮ ਮਸਲਿਆਂ ਸੰਬੰਧੀ ਵਿਚਾਰ ਚਰਚਾ ਕੀਤੀ | ਮੁਲਾਕਾਤ ਦੌਰਾਨ ਜੀਤਮਹਿੰਦਰ ਸਿੰਘ ਸਿੱਧੂ ਨੇ ਰਾਮਗੜ੍ਹੀਆ ਭਾਈਚਾਰੇ ਵਲੋਂ ਦੇਸ਼ ਕੌਮ ਦੀ ਰਾਖੀ ਅਤੇ ਸਮਾਜ ਦੇ ਭਲੇ ਲਈ ਪਿਛਲੇ ਸਮਿਆਂ 'ਚ ਕੀਤੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਤਿਹਾਸ 'ਚ ਹਮੇਸ਼ਾ ਭਾਈਚਾਰੇ ਦੇ ਕਾਰਜਾਂ ਦਾ ਸੁਨਹਿਰੀ ਅੱਖ਼ਰਾਂ 'ਚ ਜ਼ਿਕਰ ਹੁੰਦਾ ਰਹੇਗਾ | ਉਨ੍ਹਾਂ ਇਸ ਮੌਕੇ ਇਹ ਵੀ ਯਕੀਨ ਦਵਾਇਆ ਕਿ ਜਥੇਬੰਦੀ ਨੂੰ ਭਾਈਚਾਰੇ ਦੇ ਕੰਮਾਂ ਲਈ ਜਿੱਥੇ ਕਿਤੇ ਵੀ ਲੋੜ ਪਈ ਤਾਂ ਬਣਦਾ ਸਾਥ ਦਿੱਤਾ ਜਾਵੇਗਾ | ਜਥੇਬੰਦੀ ਦੇ ਆਗੂਆਂ ਵਲੋਂ ਇਸ ਮੌਕੇ ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ ਇੱਕ ਵੱਡ ਅਕਾਰੀ ਤਸਵੀਰ ਵੀ ਸਾਬਕਾ ਵਿਧਾਇਕ ਸਿੱਧੂ ਨੂੰ ਸਨਮਾਨ ਵਜੋਂ ਭੇਟ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਸ਼ਾਟ ਸਰਕਟ ਕਾਰਨ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਨਾਲ ਹੋਏ ਨੁਕਸਾਨ ਦਾ ਪੀੜਤ ਕਿਸਾਨ ਨੂੰ ਮੁਆਵਜ਼ਾ ਦੇਵੇ ਪੰਜਾਬ ਸਰਕਾਰ... ਅਗਲੀ ਖ਼ਬਰ ਰਾਜ ਪੱਧਰ 'ਤੇ ਬੀ. ਆਰ. ਸੀ. ਕਾਨਵੈਂਟ ਸਕੂਲ ਸਮਾਧ ਦੀ ਵਿਦਿਆਰਥਣ ਨੇ ਕੁਸ਼ਤੀ ਵਿਚ ਜਿੱਤਿਆ ਕਾਂਸੀ ਦਾ ਤਗ਼ਮਾ <br/>
Ad Position 24