14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਹੋਣਹਾਰ ਵਿਦਿਆਰਥੀਆਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 24-04-2026
ਰਾਮਾਂ ਮੰਡੀ, 23 ਅਪ੍ਰੈਲ (ਤਰਸੇਮ ਸਿੰਗਲਾ)-ਸਟਾਰ ਪਲੱਸ ਕਾਨਵੈਂਟ ਸਕੂਲ, ਰਾਮਾਂ ਵਲੋਂ ਸੀ.ਬੀ.ਐੱਸ.ਈ. ਬੋਰਡ ਦੀ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਦੀ ਖੁਸ਼ੀ ਵਿਚ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਇਸ ਮੌਕੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 18 ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਸਕੂਲ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਹਿਤਾਂਸ਼ੀ, ਦੂਜਾ ਸਥਾਨ ਹਾਸਲ ਕਰਨ ਵਾਲੇ ਗੁਰਜਿੰਦਰ ਸਿੰਘ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਕੌਸ਼ਿਕ ਜਿੰਦਲ ਸਮੇਤ ਸਾਰੰਸ਼ ਸਿੰਘ, ਮਾਹੀ ਪ੍ਰਾਸ਼ਰ, ਗਿਤਾਂਸ਼ੂ, ਐਸ਼ਮੀਨ ਕੌਰ, ਮਨਮੀਤ ਸਿੰਘ, ਨਿਧੀ, ਚਿਨਮੇ ਗਰਗ, ਹਿਮਾਂਸ਼ੀ, ਹਰਸ਼ਦੀਪ ਕੌਰ, ਹਰਿਤਿਕ, ਜੋਗੇਸ਼ ਗੋਇਲ, ਪਾਰੁਲ, ਪਰਿਆਂਸ਼ੂ, ਦਕਸ਼ ਅਤੇ ਹਾਰਦਿਕ ਬਾਂਸਲ ਨੂੰ ਇਨਾਮ ਦੇ ਕੇ ਨਿਵਾਜਿਆ ਗਿਆ | ਸਕੂਲ ਮੈਨੇਜਮੈਂਟ ਕਮੇਟੀ ਅਤੇ ਪਿ੍ੰਸੀਪਲ ਮੈਡਮ ਦੁਆਰਾ ਬੱਚਿਆਂ ਨੂੰ ਇਨਾਮ ਵੰਡੇ ਗਏ | ਸਕੂਲ ਚੇਅਰਮੈਨ ਵਿਜੇ ਕੁਮਾਰ ਲਹਿਰੀ ਨੇ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਯੋਗ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਇਸ ਖੁਸ਼ੀ ਦੇ ਮੌਕੇ 'ਤੇ ਵਿਦਿਆਰਥੀਆਂ ਦੇ ਚਿਹਰਿਆਂ 'ਤੇ ਵਿਸ਼ੇਸ਼ ਰੌਣਕ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ | ਸਮਾਗਮ ਦੌਰਾਨ ਵਿਸ਼ੇਸ਼ ਖਿੱਚ ਦਾ ਕੇਂਦਰ ਉਹ ਅਧਿਆਪਕ ਰਹੇ, ਜਿਨ੍ਹਾਂ ਦੇ ਵਿਸ਼ਿਆਂ ਵਿਚੋਂ ਵਿਦਿਆਰਥੀਆਂ ਨੇ 100 ਵਿਚੋਂ 100 ਅੰਕ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਪਿੰਕੀ ਰਾਣੀ (ਸੋਸ਼ਲ ਸਾਇੰਸ) ਅਤੇ ਵਿਨੋਦ ਕੁਮਾਰ (ਗਣਿਤ) ਨੂੰ ਉਨ੍ਹਾਂ ਦੀ ਬਿਹਤਰੀਨ ਅਧਿਆਪਨ ਸ਼ੈਲੀ ਅਤੇ ਸਖ਼ਤ ਮਿਹਨਤ ਸਦਕਾ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਤੇਲੂ ਰਾਮ ਲਹਿਰੀ, ਫ਼ਾਇਨਾਂਸ ਸੈਕਟਰੀ ਭੂਸ਼ਣ ਕੁਮਾਰ ਲਹਿਰੀ, ਉਪ ਚੇਅਰਮੈਨ ਰਜਤ ਗਰਗ, ਮੀਤ ਪ੍ਰਧਾਨ ਰਘੂ ਨੰਦਨ ਗਰਗ, ਉਪ ਫ਼ਾਇਨਾਂਸ ਸੈਕਟਰੀ ਸ਼ੁਭਮ ਗਰਗ, ਸਕੂਲ ਡਾਇਰੈਕਟਰ ਅਕੈਡਮਿਕ ਕਰਿਤਿਕਾ ਗਰਗ, ਮੀਤ ਪ੍ਰਧਾਨ ਰੁਚਿਕਾ ਗਰਗ ਅਤੇ ਪਿ੍ੰਸੀਪਲ ਮੋਨਿਕਾ ਧੀਮਾਨ, ਅਧਿਆਪਕ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪੇ ਵੀ ਹਾਜ਼ਰ ਸਨ | ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਵੀ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਮੌੜ ਖ਼ੁਰਦ ਦੇ ਸਕੂਲ ਵਿਚ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਨੂੰ ਲੈ ਕੇ ਸਕੂਲ ਮੁਖੀ ਨੂੰ ਮਿਲੇ ਪਿੰਡ ਵਾਸ... ਅਗਲੀ ਖ਼ਬਰ ਗੋਪਾਲ ਨਗਰ 'ਚ ਬਿਜਲੀ ਕੱਟਾਂ ਤੋਂ ਪੇ੍ਰਸ਼ਾਨ ਮੁਹੱਲਾ ਵਾਸੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/>
Ad Position 24