14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਗੁਰਬਾਜ਼ ਸਿੰਘ ਸਿੱਧੂ ਨੇ ਕੀਤਾ ਪਿੰਡਾਂ ਦਾ ਦੌਰਾ, ਲੋਕਾਂ ਦੇ ਨਿੱਜੀ ਪ੍ਰੋਗਰਾਮਾਂ 'ਚ ਭਰੀ ਹਾਜ਼ਰੀ

Ad Position 21
No active advertisement
ਅਜੀਤ ਡੈਸਕ 24-04-2026

ਤਲਵੰਡੀ ਸਾਬੋ, 23 ਅਪ੍ਰੈਲ (ਰਣਜੀਤ ਸਿੰਘ ਰਾਜੂ)- ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਪੁੱਤਰ ਤੇ ਹਲਕੇ 'ਚ ਕਾਂਗਰਸ ਪਾਰਟੀ ਵਲੋਂ ਪਿਛਲੇ ਕਾਫੀ ਸਮੇਂ ਤੋਂ ਸਰਗਰਮ ਚੱਲੇ ਆ ਰਹੇ ਨੌਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਅੱਜ ਹਲਕੇ ਦੇ ਕਰੀਬ ਅੱਧੀ ਦਰਜਨ ਪਿੰਡਾਂ ਦਾ ਦੌਰਾ ਕਰਦਿਆਂ ਜਿੱਥੇ ਪਾਰਟੀ ਵਰਕਰਾਂ ਤੇ ਆਮ ਲੋਕਾਂ ਦੇ ਨਿੱਜੀ ਪ੍ਰੋਗਰਾਮਾਂ 'ਚ ਹਾਜ਼ਰੀ ਭਰੀ ਉੱਥੇ ਲੋਕ ਮੁਸ਼ਕਿਲਾਂ ਸੁਣਦਿਆਂ ਉਨਾਂ ਦੇ ਜਲਦ ਹੱਲ ਦਾ ਯਕੀਨ ਦਵਾਇਆ | ਸਿੱਧੂ ਨੇ ਅੱਜ ਜਗ•ਾ ਰਾਮ ਤੀਰਥ, ਲਾਲੇਆਣਾ, ਲੇਲੇਵਾਲਾ, ਮਾਨਵਾਲਾ ਸਮੇਤ ਕਈ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੇ ਨਿੱਜੀ ਪ੍ਰੋਗਰਾਮਾਂ 'ਚ ਹਾਜ਼ਰੀਆਂ ਲਵਾਈਆਂ | ਪਿੰਡ ਜਗ•ਾ ਰਾਮ ਤੀਰਥ ਦੇ ਨੌਜਵਾਨ ਗੁਰਵਿੰਦਰ ਸਿੰਘ ਚੋਟੀਆ ਦੀ ਬੀਤੇ ਦਿਨੀਂ ਇਕ ਹਾਦਸੇ 'ਚ ਮੌਤ ਹੋ ਜਾਣ ਤੇ ਸਿੱਧੂ ਨੇ ਅੱਜ ਪਰਿਵਾਰ ਨਾਲ ਅਫ਼ਸੋਸ ਪ੍ਰਗਟਾਇਆ ਤੇ ਨੌਜਵਾਨ ਦੇ ਅਕਾਲ ਚਲਾਣੇ ਨੂੰ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ | ਨਿੱਜੀ ਪ੍ਰੋਗਰਾਮਾਂ 'ਚ ਹਾਜ਼ਰੀਆਂ ਭਰਨ ਉਪਰੰਤ ਉਨ•ਾਂ ਨੇ ਲੋਕ ਮੁਸ਼ਕਿਲਾਂ ਸੁਣੀਆਂ ਤੇ ਸਬੰਧਿਤ ਅਧਿਕਾਰੀਆਂ ਕੋਲ ਉਠਾ ਕੇ ਜਲਦ ਹੱਲ ਦਾ ਯਕੀਨ ਦਵਾਇਆ | ਉੱਧਰ ਦੌਰੇ ਉਪਰੰਤ ਗੱਲਬਾਤ ਕਰਦਿਆਂ ਨੌਜਵਾਨ ਕਾਂਗਰਸੀ ਆਗੂ ਨੇ ਕਿਹਾ ਕਿ ਸੂਬੇ ਦੀ 'ਆਪ' ਸਰਕਾਰ ਜੋ ਕਿਸਾਨੀ ਸੰਘਰਸ਼ਾਂ ਨਾਲ ਕਮਾਏ ਧ੍ਰੋਹ ਕਰਕੇ ਪਹਿਲਾਂ ਹੀ ਕਿਸਾਨ ਵਿਰੋਧੀ ਮੰਨੀ ਜਾਂਦੀ ਹੈ ਵਲੋਂ ਹੁਣ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦੀ ਅਨਾਜ ਮੰਡੀਆਂ 'ਚ ਆਮਦ ਮੌਕੇ ਉਨਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹੈ | ਉਨ•ਾਂ ਕਿਹਾ ਕਿ ਕੇਂਦਰੀ ਖ਼ਰੀਦ ਏਜੰਸੀਆਂ ਵਲੋਂ ਹਰੀ ਝੰਡੀ ਦੇ ਦਿੱਤੇ ਜਾਣ ਦੇ ਬਾਵਜੂਦ ਕਈ ਥਾਈਾ ਨਮੀ ਦੇ ਨਾਂ ਤੇ ਖ਼ਰੀਦ ਕਰਨ ਤੋਂ ਟਾਲਾ ਵੱਟਿਆ ਜਾ ਰਿਹੈ ਤੇ ਕਿਸਾਨ ਮੰਡੀਆਂ 'ਚ ਪ੍ਰੇਸ਼ਾਨ ਹੋ ਰਹੇ ਹਨ | ਉਨ•ਾਂ ਮੰਗ ਕੀਤੀ ਕਿ ਸਰਕਾਰ ਬਿਨ•ਾਂ ਕਿਸੇ ਬਹਾਨੇ ਕਣਕ ਦੀ ਖ਼ਰੀਦ ਕਰਵਾਵੇ ਤਾਂ ਕਿ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਸਿੱਧੂ ਨਾਲ ਇਸ ਮੌਕੇ ਗੁਰਪਾਲ ਸਿੰਘ ਨੰਬਰਦਾਰ ਲਾਲੇਆਣਾ, ਕ੍ਰਿਸ਼ਨ ਯਾਦਵ, ਸੁਰਜੀਤ ਸ਼ਰਮਾ ਜਗ•ਾ ਰਾਮ ਤੀਰਥ, ਬਹਾਦਰ ਸਿੰਘ ਸਾਬਕਾ ਸਰਪੰਚ ਲੇਲੇਵਾਲਾ, ਬਲਵੰਤ ਸਿੰਘ ਲੇਲੇਵਾਲਾ, ਤਰਸੇਮ ਸਿੰਘ ਮਾਨਵਾਲਾ, ਗੁਰਾਦਿੱਤਾ ਸਿੰਘ ਸੀਂਗੋ, ਹੈਪੀ ਬਹਿਮਣ, ਦਰਸ਼ਨ ਗਿੱਲ ਤਲਵੰਡੀ ਸਾਬੋ, ਸਤਨਾਮ ਸਿੰਘ ਲੇਲੇਵਾਲਾ ਆਦਿ ਆਗੂ ਵੀ ਮੌਜੂਦ ਦਿਖਾਈ ਦਿੱਤੇ |

Ad Position 22
No active advertisement
ਪਿਛਲੀ ਖ਼ਬਰ ਮਜ਼ਦੂਰਾਂ ਦੀ ਘਾਟ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗੇ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਨਗਰ ਕੌਂਸਲ ਚੋਣਾਂ ਸੰਬੰਧੀ ਹੋਈ ਮੀਟਿੰਗ <br/>
Ad Position 24