14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਮਜ਼ਦੂਰਾਂ ਦੀ ਘਾਟ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗੇ <br/>

Ad Position 21
No active advertisement
ਅਜੀਤ ਡੈਸਕ 24-04-2026

ਰਾਮਾਂ ਮੰਡੀ, 23 ਅਪ੍ਰੈਲ (ਤਰਸੇਮ ਸਿੰਗਲਾ)- ਸਥਾਨਕ ਅਨਾਜ ਮੰਡੀ ਅਤੇ ਉਪ-ਖਰੀਦ ਕੇਂਦਰਾਂ 'ਤੇ ਕਣਕ ਦੀ ਖ਼ਰੀਦ ਸੁਸਤ ਰਫ਼ਤਾਰ ਨਾਲ ਚੱਲ ਰਹੀ ਹੈ, ਜੋ ਮਜ਼ਦੂਰਾਂ ਦੀ ਭਾਰੀ ਘਾਟ ਕਣਕ ਦੀ ਖ਼ਰੀਦ ਵਿਚ ਲਗਾਤਾਰ ਦੇਰੀ ਦਾ ਕਾਰਨ ਬਣ ਰਹੀ ਹੈ¢ ਸਥਿਤੀ ਇਹ ਬਣੀ ਹੋਈ ਹੈ ਕਿ ਮੰਡੀਆਂ ਵਿਚ ਪਹਿਲਾਂ ਤੋਂ ਪਈ ਫ਼ਸਲ ਨੂੰ ਹੀ ਚੁੱਕਿਆ ਨਹੀਂ ਜਾ ਰਿਹਾ, ਜਿਸ ਕਾਰਨ ਨਵੀਂ ਆਮਦ ਲਈ ਕੋਈ ਜਗ•ਾ ਨਹੀਂ ਬਚੀ¢ ਕਿਸਾਨ ਆਪਣੀ ਮਿਹਨਤ ਨਾਲ ਕਮਾਈ ਫ਼ਸਲ ਨੂੰ ਕੱਚੀ ਜਗ•ਾ ਵਿਚ ਉਤਾਰਨ ਲਈ ਮਜਬੂਰ ਹਨ¢ ਖੁੱਲ•ੇ ਵਿੱਚ ਪਈ ਕਣਕ ਤੇ ਮÏਸਮ ਦੇ ਨੁਕਸਾਨ ਦਾ ਖ਼ਤਰਾ ਵੀ ਮੰਡਰਾ ਰਿਹਾ ਹੈ, ਜਿਸ ਨਾਲ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵੀ ਵੱਧ ਰਹੀਆਂ ਹਨ¢ ਕਿਸਾਨਾਂ ਦਾ ਕਹਿਣਾ ਹੈ ਕਿ ਜਿੱਥੇ ਸਰਕਾਰ ਖ਼ਰੀਦ ਬਾਰੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ, ਉੱਥੇ ਜ਼ਮੀਨੀ ਪ੍ਰਬੰਧ ਪੂਰੀ ਤਰ•ਾਂ ਢਹਿ-ਢੇਰੀ ਹਨ¢ ਸਮੇਂ ਸਿਰ ਕਟਾਈ ਦੀ ਘਾਟ ਮੰਡੀਆਂ ਵਿੱਚ ਹਫੜਾ-ਦਫੜੀ ਪੈਦਾ ਕਰ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਘੰਟਿਆਂਬੱਧੀ ਉਡੀਕ ਕਰਨੀ ਪੈ ਰਹੀ ਹੈ¢ਜੇਕਰ ਜਲਦੀ ਹੀ ਮਜ਼ਦੂਰਾਂ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਸਥਿਤੀ ਹੋਰ ਵੀ ਵਿਗੜ ਸਕਦੀ ਹੈ¢ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਤੁਰੰਤ ਮਜ਼ਦੂਰਾਂ ਦੀ ਗਿਣਤੀ ਵਧਾਏ ਅਤੇ ਕਣਕ ਦੀ ਲਿਫ਼ਟਿੰਗ ਨੂੰ ਤੇਜ਼ ਕਰੇ ਤਾਂ ਕਿ ਉਨ•ਾਂ ਨੂੰ ਰਾਹਤ ਮਿਲ ਸਕੇ¢ ਖ਼ਰੀਦ ਪ੍ਰਣਾਲੀ ਦੀ ਸੁਸਤ ਰਫ਼ਤਾਰ ਅਤੇ ਲਿਫ਼ਟਿੰਗ ਵਿੱਚ ਦੇਰੀ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾ ਦਿੱਤਾ ਹੈ, ਜਿਸ ਲਈ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨ ਦੀ ਲੋੜ ਹੈ¢

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਦੇ 3 ਵੱਡੇ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਗੁਰਬਾਜ਼ ਸਿੰਘ ਸਿੱਧੂ ਨੇ ਕੀਤਾ ਪਿੰਡਾਂ ਦਾ ਦੌਰਾ, ਲੋਕਾਂ ਦੇ ਨਿੱਜੀ ਪ੍ਰੋਗਰਾਮਾਂ 'ਚ ਭਰੀ ਹਾਜ਼ਰੀ
Ad Position 24