14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਬਠਿੰਡਾ ਦੇ 3 ਵੱਡੇ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Ad Position 21
No active advertisement
ਅਜੀਤ ਡੈਸਕ 24-04-2026

ਬਠਿੰਡਾ, 23 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ 'ਚ ਸਥਿਤ ਤਿੰਨ ਵੱਡੇ ਨਿੱਜੀ ਸਕੂਲਾਂ ਸੇਂਟ ਜੇਵੀਅਰ ਕਾਨਵੈਂਟ ਸਕੂਲ, ਸਿਲਵਰ ਓਕਸ ਅਤੇ ਦਾ ਮਿਲੇਨੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ | ਇਹੀਂ ਨਹੀਂ, ਸਕੂਲਾਂ ਤੋਂ ਇਲਾਵਾ ਬਠਿੰਡਾ ਦੇ ਰੇਲਵੇ ਸਟੇਸ਼ਨ ਨੂੰ ਵੀ ਧਮਕੀ ਭਰੀ ਈਮੇਲ ਭੇਜੀ ਗਈ ਹੈ, ਜਿਸ ਬਾਅਦ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਇਸ ਧਮਕੀ ਦਾ ਪਤਾ ਲਗਦਿਆਂ ਹੀ ਭਾਰੀ ਪੁਲਿਸ ਫੋਰਸ ਇਨ੍ਹਾਂ ਸਕੂਲਾਂ ਵਿਚ ਪੁੱਜੀ, ਜਿਸ ਵਲੋਂ ਤੁਰੰਤ ਸਕੂਲਾਂ ਵਿਚ ਛੁੱਟੀ ਕਰਵਾਉਂਦੇ ਹੋਏ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ | ਡਾਗ ਸੈਕੂਅਡ ਨਾਲ ਪੁੱਜੀ ਪੁਲਿਸ ਵਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ 'ਤੇ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਦਿੱਤੇ ਹਨ ਅਤੇ ਰੇਲਵੇ ਮੁਸਾਫ਼ਰਾਂ ਦੇ ਸਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਸੇਂਟ ਜੇਵੀਅਰ ਕਾਨਵੈਂਟ ਸਕੂਲ 'ਚ ਜਾਂਚ ਅਮਲੇ ਦੀ ਅਗਵਾਈ ਕਰ ਰਹੇ ਡੀ. ਐਸ. ਪੀ. ਸਿਟੀ-2 ਅਰੁਣ ਮੁੰਡਨ ਨੇ ਦੱਸਿਆ ਕਿ ਸਕੂਲ ਪ੍ਰਬੰਧਕਾਂ ਅਨੁਸਾਰ ਉਨ੍ਹਾਂ ਨੂੰ ਸਕੂਲ ਦੀ ਈਮੇਲ ਆਈ. ਡੀ. ਇਕ ਮੇਲ ਪ੍ਰਾਪਤ ਹੋਈ ਹੈ, ਜਿਸ ਵਿਚ ਉਨ੍ਹਾਂ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇਕ ਹੋਰ ਸਕੂਲ ਦਾ ਮਿਲੇਨੀਅਮ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ, ਜਿਸ ਦੇ ਆਧਾਰ 'ਤੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਕਰਵਾ ਦਿੱਤੀ ਗਈ ਹੈ ਅਤੇ ਡਾਗ ਸੈਕੁਅਡ ਸਮੇਤ ਵੱਖ-ਵੱਖ ਪੁਲਿਸ ਟੀਮਾਂ ਵਲੋਂ ਸਕੂਲਾਂ ਦੀ ਅੰਦਰੂਨੀ ਜਾਂਚ ਕੀਤੀ ਗਈ ਹੈ | ਇਸੇ ਤਰ੍ਹਾਂ ਸਿਲਵਰ ਓਕਸ ਸਕੂਲ ਬੀਬੀ ਵਾਲਾ ਰੋਡ ਬਠਿੰਡਾ ਦੀ ਈ-ਮੇਲ ਆਈ.ਡੀ. 'ਤੇ ਵੀ ਧਮਕੀ ਸਬੰਧੀ ਈ-ਮੇਲ ਆਈ ਹੈ | ਉਨ੍ਹਾਂ ਕਿਹਾ ਕਿ ਧਮਕੀਆਂ ਵਾਲੀ ਈਮੇਲ ਆਈਡੀਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਹੋ ਸਕਦਾ ਸਕੂਲਾਂ ਅਤੇ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਲਈ ਇਹ ਕਿਸੇ ਸ਼ਰਾਰਤੀ ਅਨਸਰ ਵਲੋਂ ਸ਼ਰਾਰਤ ਕੀਤੀ ਗਈ ਹੋਵੇ | ਡੀ. ਐਸ. ਪੀ. ਨੇ ਸਕੂਲ ਪ੍ਰਬੰਧਕਾਂ, ਸਕੂਲੀ ਬੱਚਿਆਂ ਦੇ ਮਾਪਿਆਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਵੀ ਨਾ ਘਬਰਾਉਣ ਅਤੇ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਤੇ ਕੋਈ ਵੀ ਦੋਸ਼ੀ ਬਖ਼ਸ਼ਿਆਂ ਨਹੀਂ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਨੂੰਹ, ਸੱਸ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਇਕ ਪਰਿਵਾਰ ਦੇ 5 ਵਿਅਕਤੀ ਨਾਮਜ਼ਦ ਅਗਲੀ ਖ਼ਬਰ ਮਜ਼ਦੂਰਾਂ ਦੀ ਘਾਟ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗੇ <br/>
Ad Position 24