14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਨੂੰਹ, ਸੱਸ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਇਕ ਪਰਿਵਾਰ ਦੇ 5 ਵਿਅਕਤੀ ਨਾਮਜ਼ਦ

Ad Position 21
No active advertisement
ਅਜੀਤ ਡੈਸਕ 24-04-2026
ਰਾਮਾਂ ਮੰਡੀ, 23 ਅਪ੍ਰੈਲ (ਤਰਸੇਮ ਸਿੰਗਲਾ)-ਨੇੜਲੇ ਪਿੰਡ ਚੱਕ ਹੀਰਾ ਸਿੰਘ ਵਾਲਾ ਵਿਖੇ ਬੀਤੇ ਦਿਨੀਂ ਇਕ ਘਰ ਵਿਚ ਦਾਖ਼ਲ ਹੋ ਕੇ ਇਕ ਮਹਿਲਾ ਅਤੇ ਉਸ ਦੀ ਸੱਸ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਰਾਮਾਂ ਪੁਲਿਸ ਵਲੋਂ ਇਕ ਹੀ ਪਰਿਵਾਰ ਦੇ 5 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ | ਜ਼ਖ਼ਮੀ ਮਹਿਲਾ ਸੁਨੀਤਾ ਪਤਨੀ ਸੁਲਖੱਣ ਰਾਮ ਵਾਸੀ ਚੱਕ ਹੀਰਾ ਸਿੰਘ ਵਾਲਾ ਨੇ ਰਾਮਾਂ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਪਿੰਡ ਦੇ ਹੀ ਰਿੰਕੂ, ਗੁਰਪ੍ਰਤਾਪ ਸਿੰਘ, ਉਸ ਦੇ ਭਾਈ ਗੁਰਪ੍ਰੀਤ ਸਿੰਘ, ਪਿਤਾ ਬੰਤਾ ਰਾਮ, ਦਾਦਾ ਨਾਮਾ ਰਾਮ ਆਦਿ ਨੇ ਮੇਰੇ ਘਰ ਵਿਚ ਦਾਖ਼ਲ ਹੋ ਕੇ ਮੇਰੀ ਅਤੇ ਮੇਰੀ ਸੱਸ ਦੀ ਕੁੱਟਮਾਰ ਕੀਤੀ ਅਤੇ ਫ਼ਰਾਰ ਹੋ ਗਏ | ਰਾਮਾਂ ਪੁਲਿਸ ਨੇ ਜ਼ਖ਼ਮੀ ਮਹਿਲਾ ਸੁਨੀਤਾ ਦੇ ਬਿਆਨਾਂ ਦੇ ਅਧਾਰ 'ਤੇ ਰਿੰਕੂ, ਗੁਰਪ੍ਰਤਾਪ ਸਿੰਘ, ਉਸ ਦੇ ਭਾਈ ਗੁਰਪ੍ਰੀਤ ਸਿੰਘ, ਪਿਤਾ ਬੰਤਾ ਰਾਮ, ਦਾਦਾ ਨਾਮਾ ਰਾਮ ਵਾਸੀਆਨ ਚੱਕ ਹੀਰਾ ਸਿੰਘ ਵਾਲਾ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਹੈ | ਮਾਮਲੇ ਦੀ ਜਾਂਚ ਏ ਐਸ ਆਈ ਕੁਲਵਿੰਦਰ ਸਿੰਘ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਦੋ ਔਰਤਾਂ ਸਮੇਤ 6 ਗਿ੍ਫ਼ਤਾਰ-11.70 ਗ੍ਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਬਠਿੰਡਾ ਦੇ 3 ਵੱਡੇ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Ad Position 24