ਬਠਿੰਡਾ, 23 ਅਪ੍ਰੈਲ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਦੋ ਔਰਤਾਂ ਸਮੇਤ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ ਪਾਸੋਂ 11.70 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪਹਿਲੇ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਸਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਪਾਰਟੀ ਵਲੋਂ ਪਰਸਰਾਮ ਨਗਰ ਬਠਿੰਡਾ ਤੋਂ ਦੋ ਔਰਤਾਂ ਸਮੇਤ 5 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 7.50 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਲੋਕਾਂ ਦੀ ਪਹਿਚਾਣ ਨਿਸ਼ਾ, ਅਨਮੋਲ ਵਾਸੀ ਪਰਸਰਾਮ ਨਗਰ, ਵਿਕਰਮ ਵਾਸੀ ਜੋਗੀ ਨਗਰ, ਦੀਪਕ ਵਾਸੀ ਗੋਪਾਲ ਨਗਰ, ਅੰਕਿਤ ਵਾਸੀ ਪ੍ਰਤਾਪ ਨਗਰ ਬਠਿੰਡਾ ਵਜੋਂ ਹੋਈ ਹੈ | ਜਿਨ੍ਹਾਂ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਦੂਸਰੇ ਮਾਮਲੇ ਵਿਚ ਤਫ਼ਤੀਸ਼ੀ ਅਧਿਕਾਰੀ ਰਮਨਦੀਪ ਕਾਂਗੜਾ ਅਨੁਸਾਰ ਥਾਣਾ ਸਦਰ ਪੁਲਿਸ ਵਲੋਂ ਅੰਮਿ੍ਤਪਾਲ ਸਿੰਘ ਨਾਮੀ ਵਿਅਕਤੀ ਨੂੰ 4.20 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ | ਜਿਨ੍ਹਾਂ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |