14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਅਧਿਆਪਕਾਂ ਨੂੰ ਬੀ. ਐਲ. ਓ. ਲਗਾਉਣ ਦੀ ਨਿੰਦਾ

Ad Position 21
No active advertisement
ਅਜੀਤ ਡੈਸਕ 24-04-2026

ਅਧਿਆਪਕਾਂ ਨੂੰ ਗੈਰ-ਅਕਾਦਮਿਕ ਕੰਮਾਂ ਤੋਂ ਮੁਕਤ ਕਰਕੇ ਸਿਰਫ਼ ਪੜ੍ਹਾਈ 'ਤੇ ਧਿਆਨ ਕੇਂਦਰਿਤ ਕਰਨ ਦਿੱਤਾ ਜਾਵੇ-ਰਾਕੇਸ਼ ਰਾਣੀ ਐਮ. ਸੀ
ਰਾਮਾਂ ਮੰਡੀ, 23 ਅਪ੍ਰੈਲ (ਤਰਸੇਮ ਸਿੰਗਲਾ)-ਪੰਜਾਬ ਸਰਕਾਰ ਵਲੋਂ ਇਕ ਪਾਸੇ ਤਾਂ ਸਕੂਲਾਂ ਵਿਚ ਵਿੱਦਿਆ ਦਾ ਮਿਆਰ ਉੱਚਾ ਚੁੱਕਣ ਲਈ 'ਸਿੱਖਿਆ ਕ੍ਰਾਂਤੀ ਅਧੀਨ ਬਦਲਦਾ ਪੰਜਾਬ' ਮੁਹਿੰਮ ਚਲਾਈ ਗਈ ਹੈ ਅਤੇ ਸਕੂਲਾਂ ਵਿਚ ਵੱਡੇ ਪੱਧਰ 'ਤੇ ਸੁਧਾਰ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਦੂਜੇ ਪਾਸੇ ਅਧਿਆਪਕਾਂ ਦੀ ਡਿਊਟੀ ਵੋਟਾਂ ਵਿਚ ਸੁਧਾਰ ਕਰਨ ਲਈ ਬਤੌਰ ਬੀ ਐਲ ਓ ਲਗਾਈ ਗਈ ਹੈ, ਜਿਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ | ਸਰਕਾਰ 'ਤੇ ਇਹ ਦੋਸ਼ ਲਾਉਂਦਿਆਂ ਸ਼੍ਰੀਮਤੀ ਰਾਕੇਸ਼ ਰਾਣੀ ਐਮ ਸੀ ਰਾਮਾਂ ਮੰਡੀ ਨੇ ਕਿਹਾ ਕਿ ਸਰਕਾਰ ਨੂੰ ਆਪਣੀਆਂ ਨੀਤੀਆਂ ਸਾਫ਼ ਕਰਨੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਪਹਿਲਾਂ ਹੀ ਅਧਿਆਪਕਾਂ ਦੀ ਘਾਟ ਹੈ, ਉੱਪਰੋਂ ਉਨ੍ਹਾਂ ਨੂੰ ਚੋਣ ਡਿਊਟੀਆਂ ਵਿਚ ਲਗਾਉਣਾ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਣ ਦੇ ਬਰਾਬਰ ਹੈ | ਉਨ੍ਹਾਂ ਕਿਹਾ ਕਿ ਬੀ ਐਲ ਓ ਵਜੋਂ ਅਧਿਆਪਕਾਂ ਦੀ ਡਿਊਟੀ ਲਗਾਉਣ ਕਾਰਨ ਉਨ੍ਹਾਂ ਨੂੰ ਘਰ-ਘਰ ਜਾ ਕੇ ਵੋਟਰਾਂ ਦੀ ਜਾਂਚ, ਨਵੇਂ ਵੋਟਰ ਬਣਾਉਣ ਅਤੇ ਹੋਰ ਚੋਣਾਂ ਨਾਲ ਸਬੰਧਿਤ ਕੰਮ ਕਰਨੇ ਪੈਂਦੇ ਹਨ, ਜਿਸ ਨਾਲ ਸਕੂਲਾਂ ਵਿਚ ਪੜਾਈ ਬਹੁਤ ਪ੍ਰਭਾਵਿਤ ਹੋ ਰਹੀ ਹੈ | ਸ਼੍ਰੀਮਤੀ ਰਾਕੇਸ਼ ਰਾਣੀ ਨੇ ਇਹ ਵੀ ਕਿਹਾ ਕਿ ਇਕ ਪਾਸੇ ਸਰਕਾਰ ਵਲੋਂ 'ਸਿੱਖਿਆ ਕ੍ਰਾਂਤੀ' ਦੇ ਨਾਅਰੇ ਲਗਾਏ ਜਾ ਰਹੇ ਹਨ, ਪਰ ਦੂਜੇ ਪਾਸੇ ਜ਼ਮੀਨੀ ਹਕੀਕਤ ਇਹ ਹੈ ਕਿ ਵਿਦਿਆਰਥੀਆਂ ਨੂੰ ਪੂਰਾ ਸਮਾਂ ਅਧਿਆਪਕ ਨਹੀਂ ਮਿਲ ਰਹੇ | ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਂ ਨੂੰ ਗੈਰ-ਅਕਾਦਮਿਕ ਕੰਮਾਂ ਤੋਂ ਮੁਕਤ ਕਰਕੇ ਸਿਰਫ਼ ਪੜ੍ਹਾਈ ਤੇ ਧਿਆਨ ਕੇਂਦਰਿਤ ਕਰਨ ਦਿੱਤਾ ਜਾਵੇ | ਸ਼੍ਰੀਮਤੀ ਰਾਕੇਸ਼ ਰਾਣੀ ਐਮ ਸੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਬੀ ਐਲ ਓ ਜਾਂ ਹੋਰ ਚੋਣਾਂ ਨਾਲ ਸਬੰਧਿਤ ਕੰਮਕਾਰ ਲਈ ਡਿਊਟੀਆਂ 'ਤੇ ਲਾਉਣ ਦੀ ਬਜਾਏ ਚੋਣਾਂ ਨਾਲ ਸਬੰਧਿਤ ਕੰਮਾਂ ਲਈ ਚੋਣ ਵਿਭਾਗ ਅਲੱਗ ਨਵਾਂ ਵਿਭਾਗ ਬਣਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਵਿਖੇ ਭਾਸ਼ਨ ਮੁਕਾਬਲੇ ਅਗਲੀ ਖ਼ਬਰ ਬ੍ਰੇਨ ਆਫ਼ ਬੈਟਲ ਵਿਚ ਗਲੋਬਲ ਡਿਸਕਵਰੀ ਸਕੂਲ ਦਾ ਸਿਤਾਰਾ ਚਮਕਿਆ <br/>
Ad Position 24