14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਵਿਖੇ ਭਾਸ਼ਨ ਮੁਕਾਬਲੇ

Ad Position 21
No active advertisement
ਅਜੀਤ ਡੈਸਕ 24-04-2026
ਭਗਤਾ ਭਾਈਕਾ, 23 ਅਪ੍ਰੈਲ (ਸੁਖਪਾਲ ਸਿੰਘ ਸੋਨੀ): ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ, ਸਮਾਧ ਭਾਈ ਵਿਖੇ ਛੇਵੀਂ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਲਈ ਡੈਕਲਾਮੇਸ਼ਨ (ਭਾਸ਼ਣ) ਮੁਕਾਬਲਾ ਕਰਵਾਇਆ ਗਿਆ | ਇਹ ਮੁਕਾਬਲਾ ਹਾਊਸ ਕੋਆਰਡੀਨੇਟਰ ਕਰਮਜੀਤ ਕੌਰ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਤੇ ਆਪਣੇ ਵਿਚਾਰ ਵਿਸ਼ਵਾਸ ਨਾਲ ਪੇਸ਼ ਕੀਤੇ | ਮੁਕਾਬਲੇ ਦੇ ਨਤੀਜਿਆਂ ਅਨੁਸਾਰ ਸਤਲੁਜ ਹਾਊਸ ਦੀ ਸੁਖਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ | ਸ਼ਿਵਾਲਿਕ ਹਾਊਸ ਦੀ ਨਵਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਹਿਮਾਲਿਆ ਹਾਊਸ ਦੀ ਜਸ਼ਨਪ੍ਰੀਤ ਕੌਰ ਤੀਸਰੇ ਸਥਾਨ 'ਤੇ ਰਹੀ | ਮੁਕਾਬਲੇ ਲਈ ਜੱਜਾਂ ਦੀ ਭੂਮਿਕਾ ਮਿਸਟਰ ਅੰਜੇ ਕੁਮਾਰ ਅਤੇ ਮਿਸ ਰੁਪਿੰਦਰ ਕੌਰ ਵਲੋਂ ਨਿਭਾਈ ਗਈ, ਜਿਨ•ਾਂ ਨੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦਾ ਨਿਰਪੱਖ ਅਤੇ ਸੁਚੱਜਾ ਮੁਲਾਂਕਣ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਹੋਏ ਵਿਦਿਆਰਥੀਆਂ ਨੂੰ ਵੀ ਅਜਿਹੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ | ਉਨ•ਾਂ ਕਿਹਾ ਕਿ ਇਸ ਤਰ•ਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਅਤੇ ਬੋਲਣ ਦੀ ਕਲਾ ਨੂੰ ਨਿਖਾਰਦੇ ਹਨ | ਇਸ ਮੌਕੇ ਚੇਅਰਪਰਸਨ ਰਣਧੀਰ ਕੌਰ, ਡਾਇਰੈਕਟਰ ਕੋਹਿਨੂਰ ਸਿੱਧੂ, ਪਿ੍ੰਸੀਪਲ ਸ਼ਸ਼ੀਕਾਂਤ, ਸੀਨੀਅਰ ਕੋਆਰਡੀਨੇਟਰ ਰੰਜੀਵ ਸ਼ਰਮਾ, ਇਗਜ਼ਾਮੀਨੇਸ਼ਨ ਕੋਆਰਡੀਨੇਟਰ ਦਮਨਜੋਤ ਕੌਰ, ਜੂਨੀਅਰ ਕੋਆਰਡੀਨੇਟਰ ਰਪਿੰਦਰ ਕੌਰ, ਪ੍ਰਾਇਮਰੀ ਕੋਆਰਡੀਨੇਟਰ ਪੁਸ਼ਪਕਲਾ ਰੇਥੀਸ਼, ਕਿੰਡਰਗਾਰਟਨ ਕੋਆਰਡੀਨੇਟਰ ਮੋਨਿਕਾ ਚਲਾਣਾ, ਸਪੋਰਟਸ ਕੋਆਰਡੀਨੇਟਰ ਸੰਦੀਪ ਕੌਰ ਅਤੇ ਆਈ.ਟੀ. ਕੋਆਰਡੀਨੇਟਰ ਗੁਰਵਿੰਦਰ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲ ਯੂਨੀਵਰਸਿਟੀ ਨੇ 'ਵਿਸ਼ਵ ਸਿਹਤ ਦਿਵਸ' ਨੂੰ ਸਮਰਪਿਤ 'ਯੁੱਧ ਨਸ਼ਿਆਂ ਵਿਰੱੁਧ' ਥੀਮ ਹੇਠ ਜਾਗਰੂਕਤਾ ਗਤੀਵਿਧੀਆਂ ਕਰ... ਅਗਲੀ ਖ਼ਬਰ ਅਧਿਆਪਕਾਂ ਨੂੰ ਬੀ. ਐਲ. ਓ. ਲਗਾਉਣ ਦੀ ਨਿੰਦਾ
Ad Position 24