14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਚੱਕ ਫਤਿਹ ਸਿੰਘ ਵਾਲਾ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ

Ad Position 21
No active advertisement
ਅਜੀਤ ਡੈਸਕ 24-04-2026
ਭੁੱਚੋ ਮੰਡੀ, 23 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਚੱਕ ਫਤਿਹ ਸਿੰਘ ਵਾਲਾ ਵਿਖੇ ਹੋਈ, ਵਿਚ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ¢ ਇਸ ਮੌਕੇ ਲੋਕਪੱਖੀ ਜਮਹੂਰੀ ਹੱਕਾਂ ਦੇ ਕਾਰਕੁੰਨ ਆਗੂ ਵਕੀਲ ਐਨ.ਕੇ. ਜੀਤ, ਜੋ ਪਿਛਲੇ ਦਿਨੀਂ ਵਿਛੋੜਾ ਦੇ ਗਏ ਸਨ, ਦੇ 29 ਅਪ੍ਰੈਲ ਨੂੰ ਬਠਿੰਡਾ ਵਿਖੇ ਕੀਤੇ ਜਾ ਰਹੇ ਸ਼ਰਧਾਂਜਲੀ ਸਮਾਗਮ ਵਿਚ ਵੱਧ ਤੋਂ ਵੱਧ ਪਹੁੰਚਣ ਦਾ ਫੈਸਲਾ ਕੀਤਾ ਗਿਆ¢ ਉਨ੍ਹਾਂ ਦੀਆਂ ਅਸਥੀਆਂ ਲੈ ਕੇ 26 ਅਪ੍ਰੈਲ ਨੂੰ ਹੁਸੈਨੀਵਾਲਾ ਵਿਖੇ ਜਾਣ ਸਮੇਂ ਵੀ ਜਥੇਬੰਦੀ ਵਲੋਂ ਕਾਫ਼ਲੇ ਵਿਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਐਨ.ਕੇ. ਜੀਤ ਵਲੋਂ ਕਿਸਾਨਾਂ ਮਜ਼ਦੂਰਾਂ ਦੇ ਅੰਦੋਲਨਾਂ ਦÏਰਾਨ ਉਨ੍ਹਾਂ 'ਤੇ ਸਰਕਾਰ ਵਲੋਂ ਢਾਹੇ ਜਬਰ ਅਤੇ ਝੂਠੇ ਪਰਚੇ ਦਰਜ ਕਰਨ 'ਤੇ ਅਦਾਲਤਾਂ ਵਿਚ ਬਿਨ੍ਹਾਂ ਕਿਸੇ ਲਾਲਚ ਅਤੇ ਪੂਰੀ ਲਗਨ ਨਾਲ ਕਿਸਾਨਾਂ ਮਜ਼ਦੂਰਾਂ ਦੀ ਵਕਾਲਤ ਕੀਤੀ ਹੈ¢ ਉਨ੍ਹਾਂ ਕਿਹਾ ਕਿ ਜੀਤ ਨੇ ਹਰ ਜਬਰ ਵਿਰੁੱਧ ਬਿਨਾਂ ਕਿਸੇ ਲਾਲਚ ਦੇ ਸਰਕਾਰ ਅਤੇ ਸਰਕਾਰਾਂ ਦੀ ਸ਼ਹਿਪ੍ਰਸਤ ਗੁੰਡਾ ਗ੍ਰੋਹਾਂ ਵਲੋਂ ਲੋਕਾਂ ਨਾਲ ਧੱਕਾ ਕਰਨ ਵਾਲਿਆਂ ਖਿਲਾਫ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਗਰੀਬ ਲੋਕਾਂ ਦੀ ਵਕਾਲਤ ਕੀਤੀ ਹੈ, ਦੀ ਮਿਸਾਲ ਫ਼ਰੀਦਕੋਟ ਵਿਖੇ ਇਕ ਨਾਬਾਲਗ ਕੁੜੀ ਨੂੰ ਉਥੋਂ ਦੇ ਸਰਕਾਰੀ ਸ਼ਹਿ ਪ੍ਰਾਪਤ ਨਿਸ਼ਾਨ ਸਿੰਘ ਅਤੇ ਉਸ ਦੇ ਨਾਲ ਹੋਰ ਗੁੰਡਿਆਂ ਵਲੋਂ ਅਗਵਾਹ ਕਰ ਕੇ ਲਿਜਾਣ ਵਿਰੁੱਧ ਫ਼ਰੀਦਕੋਟ ਦੀ ਅਦਾਲਤ ਵਿਚ ਉਸ ਗਰੀਬ ਲੜਕੀ ਦੇ ਪੱਖ ਵਿਚ ਵਕਾਲਤ ਕੀਤੀ ਅਤੇ ਗੁੰਡੇ ਦੋਸ਼ੀਆਂ ਨੂੰ ਉਮਰ ਭਰ ਲਈ ਜੇਲ੍ਹਾਂ ਵਿਚ ਕੈਦ ਕਰਵਾਇਆ¢ ਮੀਟਿੰਗ ਦÏਰਾਨ ਜੀਦਾ ਵਿਖੇ ਫ਼ੈਕਟਰੀ ਕਾਮਿਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਪੂਰਨ ਹਮਾਇਤ ਕਰਨ ਦਾ ਫੈਸਲਾ ਕੀਤਾ ਗਿਆ ਅਤੇ ਉਨ੍ਹਾਂ ਦੇ ਹਰ ਅੰਦੋਲਨ 'ਚ ਸ਼ਾਮਿਲ ਹੋਇਆ ਜਾਵੇਗਾ¢ ਇਸ ਮੌਕੇ ਹਰਿੰਦਰ ਕੌਰ ਬਿੰਦੂ, ਹਰਪ੍ਰੀਤ ਕੌਰ ਜੇਠੂਕੇ, ਮਾਲਣ ਕੌਰ ਕੋਠਾਗੁਰੂ, ਸੁਖਜੀਤ ਕੌਰ ਚੱਕ ਫਤਿਹ ਸਿੰਘ ਵਾਲਾ, ਜਗਦੇਵ ਸਿੰਘ ਜੋਗੇਵਾਲਾ, ਮਾਸਟਰ ਨਛੱਤਰ ਸਿੰਘ ਢੱਡੇ, ਗੁਲਾਬ ਸਿੰਘ ਜਿਉਂਦ, ਅਵਤਾਰ ਸਿੰਘ ਪੂਹਲਾ, ਸਿਮਰਜੀਤ ਸਿੰਘ ਚੱਕ ਫਤਿਹ ਸਿੰਘ ਵਾਲਾ, ਜਸਪਾਲ ਸਿੰਘ ਕੋਠਾਗੁਰੂ, ਗੁਰਪਾਲ ਸਿੰਘ ਦਿਓਣ, ਰਾਮ ਸਿੰਘ ਕੋਟਗੁਰੂ, ਹਰਪ੍ਰੀਤ ਸਿੰਘ ਚੱਠੇ ਵਾਲਾ, ਰਣਜੋਧ ਸਿੰਘ ਮਾਹੀਂ ਨੰਗਲ, ਰਾਜਵਿੰਦਰ ਸਿੰਘ ਰਾਮਨਗਰ ਅਤੇ ਗੁਰਦੀਪ ਸਿੰਘ ਮਾਈਸਰਖਾਨਾ ਵੀ ਸ਼ਾਮਿਲ ਸਨ¢
Ad Position 22
No active advertisement
ਪਿਛਲੀ ਖ਼ਬਰ ਕਾਰ ਦੀ ਟੱਕਰ ਕਾਰਨ ਮੋਟਰ ਸਾਈਕਲ ਸਵਾਰ ਜ਼ਖ਼ਮੀ ਅਗਲੀ ਖ਼ਬਰ ਅਕਾਲ ਯੂਨੀਵਰਸਿਟੀ ਨੇ 'ਵਿਸ਼ਵ ਸਿਹਤ ਦਿਵਸ' ਨੂੰ ਸਮਰਪਿਤ 'ਯੁੱਧ ਨਸ਼ਿਆਂ ਵਿਰੱੁਧ' ਥੀਮ ਹੇਠ ਜਾਗਰੂਕਤਾ ਗਤੀਵਿਧੀਆਂ ਕਰ...
Ad Position 24