14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਐੱਸ.ਐੱਸ.ਡੀ. ਗਰਲਜ਼ ਕਾਲਜ ਆਫ਼ ਐਜੂਕੇਸ਼ਨ ਬਠਿੰਡਾ 'ਚ ਮਨਾਇਆ 'ਧਰਤੀ ਦਿਵਸ' <br/>

Ad Position 21
No active advertisement
ਅਜੀਤ ਡੈਸਕ 24-04-2026
ਬਠਿੰਡਾ, 23 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐੱਸ.ਐੱਸ.ਡੀ. ਗਰਲਜ਼ ਕਾਲਜ ਆਫ਼ ਐਜੂਕੇਸ਼ਨ ਬਠਿੰਡਾ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ. ਬਿਮਲਾ ਸਾਹੂ ਦੀ ਯੋਗ ਅਗਵਾਈ ਹੇਠ ਈਕੋ ਕਲੱਬ ਦੇ ਨੋਡਲ ਅਫ਼ਸਰ ਮੈਡਮ ਰਾਜਿੰਦਰ ਪਾਲ ਕੌਰ, ਸਹਾਇਕ ਮੈਡਮ ਭੁਪਿੰਦਰ ਕੌਰ ਦੁਆਰਾ 'ਵਿਸ਼ਵ ਧਰਤੀ ਦਿਵਸ' ਮਨਾਇਆ ਗਿਆ, ਜਿਸ ਦਾ ਥੀਮ 'ਸਾਡੀ ਪਾਵਰ ਸਾਡੀ ਧਰਤੀ' ਹੈ | ਇਸ ਥੀਮ ਦੇ ਅੰਤਰਗਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਵਿਚ ਸਾਰੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਪੋਸਟਰ ਮੇਕਿੰਗ ਮੁਕਾਬਲੇ ਵਿਚ ਦਿਪਾਂਸ਼ੀ (ਰੋਲ ਨੰ. 1803) ਤੇ ਜਸਲੀਨ ਕੌਰ (1879) ਨੇ ਪਹਿਲਾ ਸਥਾਨ, ਖ਼ੁਸ਼ਦੀਪ ਕੌਰ (1808) ਤੇ ਸਿਮਰਨਜੀਤ ਕੌਰ (1972) ਨੇ ਦੂਜਾ ਸਥਾਨ ਅਤੇ ਲਵਪ੍ਰੀਤ ਕੌਰ (1979) ਤੇ ਸਰਬਜੀਤ ਕੌਰ (1995) ਨੇ ਤੀਜਾ ਸਥਾਨ ਹਾਸਲ ਕੀਤਾ | ਜੱਜਾਂ ਦੀ ਭੂਮਿਕਾ ਮੈਡਮ ਮਨਿੰਦਰ ਕੌਰ, ਮੈਡਮ ਨੀਸ਼ਾ ਰਾਣੀ ਅਤੇ ਡਾ. ਸ਼ਿਖਾ ਨੇ ਨਿਭਾਈ | ਪਿ੍ੰਸੀਪਲ ਡਾ. ਬਿਮਲਾ ਸਾਹੂ ਨੇ ਵਿਦਿਆਰਥੀਆਂ ਨੂੰ ਧਰਤੀ ਅਤੇ ਰੁੱਖਾਂ ਦੀ ਜ਼ਿੰਦਗੀ ਵਿਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਕਾਲਜ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਉਪ ਪ੍ਰਧਾਨ ਅਜੈ ਗੁਪਤਾ ਅਤੇ ਸੈਕਟਰੀ ਸੁਦਰਸ਼ਨ ਗੋਇਲ ਨੇ ਸਟਾਫ਼ ਤੇ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਅਧਿਆਪਕਾ ਰਾਜਿੰਦਰ ਕੌਰ ਨੂੰ ਸੇਵਾ ਮੁਕਤੀ 'ਤੇ ਦਿੱਤੀ ਨਿੱਘੀ ਵਿਦਾਇਗੀ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ. ਵਿੰਗ 'ਚ ਹਲਕਾ ਭੁੱਚੋ ਦੇ 8 ਸਰਕਲ ਪ੍ਰਧਾਨਾਂ ਦੀ ਹੋਈ ਨਿਯੁਕਤੀ
Ad Position 24