14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਖੇਤੀਬਾੜੀ ਸਹਿਕਾਰੀ ਸਭਾ ਬੀਬੀਵਾਲਾ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ <br/>

Ad Position 21
No active advertisement
ਅਜੀਤ ਡੈਸਕ 24-04-2026
ਨਥਾਣਾ, 23 ਅਪ੍ਰੈਲ (ਗੁਰਦਰਸ਼ਨ ਲੁੱਧੜ): ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਬੀਬੀਵਾਲਾ ਦੇ ਚੁਣੇ ਗਏ ਮੈਂਬਰਾਂ ਵਲੋਂ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਸਹਿਕਾਰੀ ਸਭਾ ਦੇ ਸਕੱਤਰ ਪਰਮਜੀਤ ਸਿੰਘ ਅਤੇ ਕਰਮਜੀਤ ਸਿੰਘ ਗੰਗਾ ਦੀ ਮੌਜੂਦਗੀ ਵਿਚ ਸਭਾ ਦੇ ਚੁਣੇ ਹੋਏ ਮੈਂਬਰਾਂ ਵਲੋਂ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦਿਆਂ ਲਈ ਕ੍ਰਮਵਾਰ ਹਰਭਗਵਾਨ ਸਿੰਘ ਗਾਹਲਾ ਅਤੇ ਹਰਦਾਸ ਸਿੰਘ ਔਲਖ ਦੇ ਨਾਮ ਪੇਸ਼ ਕੀਤੇ ਗਏ, ਜਿਨ੍ਹਾਂ ਸੰਬੰਧੀ ਸਮੂਹ ਚੁਣੇ ਗਏ ਮੈਂਬਰਾਂ ਰਾਜਪਾਲ ਸਿੰਘ ਢਿੱਲੋਂ, ਬਲਦੇਵ ਸਿੰਘ ਵੜੈਚ, ਦੇਵਰਾਜ ਸ਼ਰਮਾ, ਨਿਰਮਲ ਸਿੰਘ ਔਲਖ, ਜਗਤਾਰ ਸਿੰਘ ਖੱਟੜਾ, ਜਸਪਾਲ ਕੌਰ ਔਲਖ, ਪ੍ਰੀਤਮ ਸਿੰਘ ਮਹਿਲ ਅਤੇ ਹੋਰਨਾਂ ਮੈਂਬਰਾਂ ਵਲੋਂ ਸਹਿਮਤੀ ਜ਼ਾਹਿਰ ਕਰਕੇ ਪ੍ਰਵਾਨਗੀ ਦਿੱਤੀ ਗਈ, ਜਿਸ ਉਪਰੰਤ ਇਸ ਖੇਤੀਬਾੜੀ ਸਹਿਕਾਰੀ ਸਭਾ ਦੇ ਪ੍ਰਧਾਨ ਹਰਭਗਵਾਨ ਸਿੰਘ ਗਾਹਲਾ ਅਤੇ ਮੀਤ ਪ੍ਰਧਾਨ ਹਰਦਾਸ ਸਿੰਘ ਔਲਖ ਨੂੰ ਚੁਣਿਆ ਗਿਆ | ਸਮੂਹ ਪਿੰਡ ਵਾਸੀਆਂ ਵਲੋਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ | ਨਵੇਂ ਚੁਣੇ ਗਏ ਪ੍ਰਧਾਨ ਅਤੇ ਮੀਤ ਪ੍ਰਧਾਨ ਵਲੋਂ ਸਮੂਹ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਸਹਿਕਾਰੀ ਸਭਾ ਦੇ ਹਿੱਤਾਂ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ <br/> ਅਗਲੀ ਖ਼ਬਰ ਪਾਕਿਸਤਾਨ ਜਾਂਦੇ ਸ਼ਰਧਾਲੂਆਂ ਮੁਤਾਬਿਕ ਗੁਰਧਾਮਾਂ ਦੇ ਪ੍ਰਬੰਧ ਯਕੀਨੀ ਬਣਾਉਣ ਦੀ ਮੰਗ <br/>
Ad Position 24