14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 24-04-2026
ਕੋਟਫੱਤਾ, 23 ਅਪ੍ਰੈਲ (ਰਣਜੀਤ ਸਿੰਘ ਬੁੱਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਜੀ ਦੇ ਪ੍ਰਬੰਧ ਅਧੀਨ ਸਫਲਤਾ ਪੂਰਵਕ ਚਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਵਿਸ਼ਵ ਧਰਤੀ ਦਿਵਸ ਦੇ ਸੰਬੰਧ ਵਿੱਚ ਅੰਤਰ ਹਾਊਸ ਪੇਂਟਿੰਗ ਮੁਕਾਬਲੇ ਕਰਵਾਏ ਗਏ¢ ਸਮੁੱਚੇ ਪ੍ਰਬੰਧ ਸਰਦਾਰ ਕਰਤਾਰ ਸਿੰਘ ਹਾਊਸ ਦੁਆਰਾ ਕੀਤੇ ਗਏ ਅਤੇ ਵਿਦਿਆਰਥੀਆਂ ਨੇ ਧਰਤੀ ਹੇਠਲੇ ਸਰੋਤਾਂ ਦੀ ਸੁਚੱਜੀ ਵਰਤੋਂ, ਕੁਦਰਤੀ ਸਾਧਨਾਂ ਦੀ ਸਾਂਭ-ਸੰਭਾਲ, ਧਰਤੀ ਨੂੰ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਵਿਸ਼ੇ ਉੱਪਰ ਬਹੁਤ ਸੋਹਣੇ ਪੋਸਟਰ ਬਣਾਏ¢ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਦੁਆਰਾ ਵੀ ਪੌਦੇ ਲਗਾ ਕੇ ਅਤੇ ਪੇਂਟਿੰਗ ਬਣਾ ਕੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ¢ ਆਰਟ ਐਂਡ ਕਰਾਫ਼ਟ ਅਧਿਆਪਕਾ ਵੀਰਪਾਲ ਕੌਰ ਦੁਆਰਾ ਤਿਆਰ ਕੀਤੇ ਗਏ ਨਤੀਜੇ ਅਨੁਸਾਰ ਵਿਦਿਆਰਥੀਆਂ ਦੀਆਂ ਪੁਜ਼ੀਸ਼ਨਾਂ ਇਸ ਪ੍ਰਕਾਰ ਹਨ:- ਪਹਿਲਾ ਸਥਾਨ ਮਹਿਕਪ੍ਰੀਤ ਕੌਰ (ਨੌਵੀਂ ਜਮਾਤ), ਦੂਜਾ ਸਥਾਨ ਪ੍ਰਭਜੋਤ ਕੌਰ (ਨੌਵੀਂ ਜਮਾਤ), ਤੀਜਾ ਸਥਾਨ ਜੈਸਮੀਨ ਕੌਰ (ਨੌਵੀਂ ਜਮਾਤ) ਅਤੇ ਜਸਮੀਤ ਕੌਰ (ਅੱਠਵੀਂ ਬੀ)¢ ਸਕੂਲ ਪਿ੍ੰਸੀਪਲ ਡਾ. ਮਨੋਰਮਾ ਸਮਾਗ ਨੇ ਵਿਦਿਆਰਥੀਆਂ ਦੁਆਰਾ ਬਣਾਏ ਗਏ ਪੋਸਟਰਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਕੁਦਰਤ ਪ੍ਰੇਮੀ ਬਣਨ ਲਈ ਪ੍ਰੇਰਿਤ ਕੀਤਾ¢ ਉਨ੍ਹਾਂ ਕਿਹਾ ਕਿ ਸਮੁੱਚੇ ਜੀਵ ਜਗਤ ਲਈ ਧਰਤੀ ਰੈਣ- ਬਸੇਰਾ ਹੈ ਅਤੇ ਸਾਨੂੰ ਇਸ ਦੀ ਸਾਂਭ- ਸੰਭਾਲ ਕਰਨੀ ਚਾਹੀਦੀ ਹੈ¢

Ad Position 22
No active advertisement
ਪਿਛਲੀ ਖ਼ਬਰ ਚਾਂਸਲਰ ਗੁਰਲਾਭ ਸਿੰਘ ਸਿੱਧੂ ਵਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਨਿਊਜ਼ ਲੈਟਰ ਦਾ ਦੂਸਰਾ ਐਡੀਸ਼ਨ ਰਿਲੀਜ਼ <br/> ਅਗਲੀ ਖ਼ਬਰ ਖੇਤੀਬਾੜੀ ਸਹਿਕਾਰੀ ਸਭਾ ਬੀਬੀਵਾਲਾ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ <br/>
Ad Position 24