14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਚਾਂਸਲਰ ਗੁਰਲਾਭ ਸਿੰਘ ਸਿੱਧੂ ਵਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਨਿਊਜ਼ ਲੈਟਰ ਦਾ ਦੂਸਰਾ ਐਡੀਸ਼ਨ ਰਿਲੀਜ਼ <br/>

Ad Position 21
No active advertisement
ਅਜੀਤ ਡੈਸਕ 24-04-2026
ਤਲਵੰਡੀ ਸਾਬੋ, 23 ਅਪ੍ਰੈਲ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਦੇ ਚਾਂਸਲਰ ਗੁਰਲਾਭ ਸਿੰਘ ਸਿੱਧੂ ਵਲੋਂ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਵਿਚ ਜੀ.ਕੇ.ਯੂ ਨਿਊਜ਼ ਲੈਟਰ-2 ਰਿਲੀਜ਼ ਕੀਤਾ ਗਿਆ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ, ਵਾਇਸ ਚਾਂਸਲਰ ਅਤੇ ਨਿਊਜ਼ ਲੈਟਰ ਦੇ ਐਡੀਟਰ ਇੰਨ-ਚੀਫ਼ ਪ੍ਰੋ. (ਡਾ:) ਜਗਤਾਰ ਸਿੰਘ ਧੀਮਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਚਾਂਸਲਰ ਸਿੱਧੂ ਨੇ ਸੰਪਾਦਕੀ ਮੰਡਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਿਊਜ਼ ਲੈਟਰ ਵਿਚ 'ਵਰਸਿਟੀ ਦੀਆਂ ਅਕਾਦਮਿਕ, ਖੇਡਾਂ, ਸਭਿਆਚਾਰ, ਖੋਜ, ਲੋਕ ਭਲਾਈ ਗਤੀਵਿਧੀਆਂ ਆਦਿ ਖੇਤਰਾਂ ਵਿਚ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ | ਉਨ੍ਹਾਂ ਆਕਰਸ਼ਕ ਛਪਾਈ ਅਤੇ ਉੱਤਮ ਦਰਜੇ ਦੇ ਕੰਟੈਂਟ ਲਈ ਐਡੀਟਰ ਅਤੇ ਸਬੰਧਿਤ ਧਿਰਾਂ ਨੂੰ ਵਧਾਈ ਦਿੱਤੀ | ਐਡੀਟਰ ਇੰਨ ਚੀਫ਼ ਡਾ: ਧੀਮਾਨ ਨੇ ਦੱਸਿਆ ਕਿ ਨਿਊਜ਼ ਲੈਟਰ-2 'ਵਰਸਿਟੀ ਦੀਆਂ ਹਰ ਖੇਤਰ ਵਿਚ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਾ ਹੈ | ਪੱਤਿ੍ਕਾ ਵਿਚ ਵਿਦਿਆਰਥੀਆਂ ਅਤੇ ਖੋਜਾਰਥੀਆਂ ਵਲੋਂ ਕੀਤੇ ਗਏ ਕਾਰਜਾਂ ਦੇ ਪ੍ਰਕਾਸ਼ਨ ਕਾਰਨ ਉਨ੍ਹਾਂ ਦਾ ਮਨੋਬਲ ਉੱਚਾ ਹੁੰਦਾ ਹੈ ਤੇ ਉਨ੍ਹਾਂ ਨੂੰ ਕੁਝ ਨਵਾਂ ਤੇ ਸਿਰਜਾਨਤਮਕ ਕਰਨ ਲਈ ਪ੍ਰੇਰਿਤ ਕਰਦਾ ਹੈ | ਯੂਨੀਵਰਸਿਟੀ ਪ੍ਰਬੰਧਕਾਂ ਦਾ ਧੰਨਵਾਦ ਕਰਦੇ ਹੋਏ, ਉਨ੍ਹਾਂ ਕਿਹਾ ਕਿ ਹਥਲਾ ਅੰਕ 'ਵਰਸਿਟੀ ਦੀਆਂ ਪ੍ਰਾਪਤੀਆਂ ਦਾ ਖੂਬਸੂਰਤ ਸੰਕਲਨ ਹੈ | ਉਨ੍ਹਾਂ ਸਭਨਾਂ ਨੂੰ ਕੁੱਝ ਨਵਾਂ ਅਤੇ ਲੋਕ ਹਿੱਤ ਵਿਚ ਹੋਰ ਕਾਢਾਂ ਕਰਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕਸਬਾ ਮਹਿਮਾ ਸਰਜਾ ਵਿਚ ਪਿਛਲੇ 20 ਦਿਨਾਂ ਤੋਂ ਦਹਿਸ਼ਤ ਫੈਲਾਉਣ ਵਾਲਾ ਚੋਰ ਗਰੋਹ ਕਾਬੂ ਅਗਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ <br/>
Ad Position 24