13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਬਾਬਾ ਤਪੀਆ ਜੀ ਮਾਡਲ ਸਕੂਲ ਦਾਤਾ ਵਿਖੇ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 24-04-2026
ਕਿਸ਼ਨਪੁਰਾ ਕਲਾਂ, 23 ਅਪ੍ਰੈਲ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਬਾਬਾ ਤਪੀਆਂ ਜੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤਾ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਵਿਦਿਆਰਥੀਆਂ ਨੇ ਵੱਡੀ ਗਿਣਤੀ 'ਚ ਭਾਗ ਲਿਆ | ਸਮਾਗਮ ਦੌਰਾਨ ਅਧਿਆਪਕਾਂ ਨੇ ਪ੍ਰਕਿਰਤੀ ਦੀ ਸੰਭਾਲ ਤੇ ਵਾਤਾਵਰਨ ਦੀ ਰੱਖਿਆ ਸੰਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ ਤੇ ਵਿਦਿਆਰਥੀਆਂ ਨੂੰ ਧਰਤੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਕਿ ਮਨੁੱਖੀ ਜੀਵਨ ਲਈ ਸਾਫ-ਸੁਥਰਾ ਵਾਤਾਵਰਨ ਕਿੰਨਾ ਜ਼ਰੂਰੀ ਹੈ | ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਰੱਖਿਆ ਲਈ ਸੰਕਲਪ ਲਿਆ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਮੁੱਖ ਮਕਸਦ ਵਿਦਿਆਰਥੀਆਂ ਵਿਚ ਪ੍ਰਕਿਰਤੀ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ | ਇਸ ਮੌਕੇ ਸਮੂਹ ਸਕੂਲ ਸਟਾਫ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਟੋਲ ਪਲਾਜ਼ਿਆਂ 'ਤੇ ਕੰਮ ਕਰਦੇ ਹਜ਼ਾਰਾਂ ਵਰਕਰਾਂ ਦਾ ਰੋਜ਼ਗਾਰ ਖੋਹਣਾ ਮੰਦਭਾਗਾ <br/> ਅਗਲੀ ਖ਼ਬਰ ਕਸਬਾ ਮਹਿਮਾ ਸਰਜਾ ਵਿਚ ਪਿਛਲੇ 20 ਦਿਨਾਂ ਤੋਂ ਦਹਿਸ਼ਤ ਫੈਲਾਉਣ ਵਾਲਾ ਚੋਰ ਗਰੋਹ ਕਾਬੂ
Ad Position 24