ਮਾਨਸਾ, 23 ਅਪ੍ਰੈਲ (ਸੱਭਿ.ਪ੍ਰਤੀ.)- ਥਾਣਾ ਸਦਰ ਮਾਨਸਾ ਪੁਲਿਸ ਪਾਰਟੀ ਨੇ ਕੇਵਲ ਸਿੰਘ ਵਾਸੀ ਨੰਗਲ ਕਲਾਂ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 24 ਬੋਤਲਾਂ ਮਾਲਟਾ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |